ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • w14 11/1 ਸਫ਼ਾ 3
  • ਰੱਬ ਦੇ ਰਾਜ ਵਿਚ ਦਿਲਚਸਪੀ ਕਿਉਂ ਲਈਏ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਰੱਬ ਦੇ ਰਾਜ ਵਿਚ ਦਿਲਚਸਪੀ ਕਿਉਂ ਲਈਏ?
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2014
  • ਮਿਲਦੀ-ਜੁਲਦੀ ਜਾਣਕਾਰੀ
  • “ਤੇਰਾ ਰਾਜ ਆਵੇ”—ਲੱਖਾਂ ਲੋਕਾਂ ਰਾਹੀਂ ਵਾਰ-ਵਾਰ ਕੀਤੀ ਗਈ ਪ੍ਰਾਰਥਨਾ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2020
  • ਯਿਸੂ ਮਸੀਹ—ਉਸ ਨੇ ਪਰਮੇਸ਼ੁਰ ਦੇ ਰਾਜ ਬਾਰੇ ਕੀ ਸਿਖਾਇਆ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2010
  • ਪਰਮੇਸ਼ੁਰ ਦੇ ਰਾਜ ਬਾਰੇ ਸੱਚਾਈ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2020
  • ਪਰਮੇਸ਼ੁਰ ਦਾ ਰਾਜ ਕੀ ਹੈ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2020
ਹੋਰ ਦੇਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2014
w14 11/1 ਸਫ਼ਾ 3
ਵੱਖੋ-ਵੱਖਰੀਆਂ ਕੌਮਾਂ ਦੇ ਲੋਕ ਰੱਬ ਦੇ ਰਾਜ ਬਾਰੇ ਸਿੱਖਦੇ ਹੋਏ

ਮੁੱਖ ਪੰਨੇ ਤੋਂ | ਰੱਬ ਦੀ ਸਰਕਾਰ​—ਤੁਹਾਨੂੰ ਕੀ ਫ਼ਾਇਦਾ ਹੋ ਸਕਦਾ?

ਰੱਬ ਦੇ ਰਾਜ ਵਿਚ ਦਿਲਚਸਪੀ ਕਿਉਂ ਲਈਏ?

ਦੁਨੀਆਂ ਭਰ ਦੇ ਲੱਖਾਂ ਹੀ ਲੋਕਾਂ ਨੇ ਰੱਬ ਦੇ ਰਾਜ ʼਤੇ ਉਮੀਦ ਲਾਈ ਹੋਈ ਹੈ। ਇਹ ਲੋਕ ਯਿਸੂ ਵਾਂਗ ਉਹੀ ਪ੍ਰਾਰਥਨਾ ਕਰਦੇ ਹਨ ਜਿਹੜੀ ਉਸ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ: ‘ਤੇਰਾ ਰਾਜ ਆਵੇ। ਤੇਰੀ ਇੱਛਾ ਧਰਤੀ ਉੱਤੇ ਪੂਰੀ ਹੋਵੇ।’​—ਮੱਤੀ 6:10.

ਅਜੀਬ ਗੱਲ ਹੈ ਕਿ ਬਹੁਤ ਸਾਰੇ ਲੋਕ ਰੱਬ ਦੇ ਰਾਜ ਵਿਚ ਗਹਿਰੀ ਦਿਲਚਸਪੀ ਰੱਖਦੇ ਹਨ ਜਦਕਿ ਜ਼ਿਆਦਾਤਰ ਧਰਮ ਤਾਂ ਇਸ ਬਾਰੇ ਸੋਚਦੇ ਵੀ ਨਹੀਂ। ਇਸ ਬਾਰੇ ਇਕ ਇਤਿਹਾਸਕਾਰ ਕਹਿੰਦਾ ਹੈ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਯਿਸੂ ਨੇ ‘ਸਵਰਗ ਦੇ ਰਾਜ ਦੀ ਸਿੱਖਿਆ ਨੂੰ ਕਿੰਨੀ ਅਹਿਮੀਅਤ ਦਿੱਤੀ ਸੀ,’ ਪਰ ਇਸੇ ਸਿੱਖਿਆ ਨੂੰ ‘ਈਸਾਈ ਜਗਤ ਦੇ ਬਹੁਤ ਸਾਰੇ ਚਰਚ ਕੋਈ ਅਹਿਮੀਅਤ ਨਹੀਂ ਦਿੰਦੇ।’​—ਐੱਚ. ਜੀ. ਵੈਲਸ।

ਇਨ੍ਹਾਂ ਚਰਚਾਂ ਤੋਂ ਉਲਟ ਯਹੋਵਾਹ ਦੇ ਗਵਾਹ ਰੱਬ ਦੇ ਰਾਜ ਨੂੰ ਬਹੁਤ ਅਹਿਮੀਅਤ ਦਿੰਦੇ ਹਨ। ਧਿਆਨ ਦਿਓ: ਜਿਹੜਾ ਮੈਗਜ਼ੀਨ ਤੁਸੀਂ ਹੁਣ ਪੜ੍ਹ ਰਹੇ ਹੋ, ਇਹ ਸਾਡਾ ਮੁੱਖ ਰਸਾਲਾ ਹੈ ਜੋ 220 ਭਾਸ਼ਾਵਾਂ ਵਿਚ ਛਾਪਿਆ ਜਾਂਦਾ ਹੈ। ਹਰ ਅੰਕ ਦੀਆਂ ਲਗਭਗ 4 ਕਰੋੜ 60 ਲੱਖ ਕਾਪੀਆਂ ਛਪਦੀਆਂ ਹਨ ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਦੁਨੀਆਂ ਭਰ ਵਿਚ ਸਭ ਤੋਂ ਜ਼ਿਆਦਾ ਵੰਡਿਆ ਜਾਣ ਵਾਲਾ ਰਸਾਲਾ ਹੈ। ਇਸ ਮੈਗਜ਼ੀਨ ਦਾ ਮੁੱਖ ਮਕਸਦ ਕੀ ਹੈ? ਇਸ ਰਸਾਲੇ ਦਾ ਪੂਰਾ ਨਾਂ ਦੇਖੋ: ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ।a

ਯਹੋਵਾਹ ਦੇ ਗਵਾਹ ਰੱਬ ਦੇ ਰਾਜ ਯਾਨੀ ਸਰਕਾਰ ਬਾਰੇ ਲੋਕਾਂ ਨੂੰ ਦੱਸਣ ਲਈ ਇੰਨੀ ਮਿਹਨਤ ਕਿਉਂ ਕਰਦੇ ਹਨ? ਪਹਿਲੀ ਗੱਲ, ਅਸੀਂ ਮੰਨਦੇ ਹਾਂ ਕਿ ਦੁਨੀਆਂ ਦੀ ਸਭ ਤੋਂ ਮਸ਼ਹੂਰ ਕਿਤਾਬ ਬਾਈਬਲ ਦਾ ਮੁੱਖ ਸੰਦੇਸ਼ ਪਰਮੇਸ਼ੁਰ ਦਾ ਰਾਜ ਹੈ। ਇਸ ਤੋਂ ਇਲਾਵਾ, ਸਾਨੂੰ ਪੂਰਾ ਯਕੀਨ ਹੈ ਕਿ ਪਰਮੇਸ਼ੁਰ ਦਾ ਰਾਜ ਹੀ ਇਨਸਾਨਾਂ ਦੀਆਂ ਸਮੱਸਿਆਵਾਂ ਦਾ ਇੱਕੋ-ਇਕ ਹੱਲ ਹੈ।

ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਬਾਰੇ ਦੱਸ ਕੇ ਯਹੋਵਾਹ ਦੇ ਗਵਾਹ ਯਿਸੂ ਦੀ ਰੀਸ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਦ ਯਿਸੂ ਧਰਤੀ ʼਤੇ ਸੀ, ਤਾਂ ਉਸ ਨੇ ਆਪਣੀ ਜ਼ਿੰਦਗੀ ਵਿਚ ਪਰਮੇਸ਼ੁਰ ਦੇ ਰਾਜ ਨੂੰ ਜ਼ਿਆਦਾ ਅਹਿਮੀਅਤ ਦਿੱਤੀ ਸੀ ਅਤੇ ਪ੍ਰਚਾਰ ਕਰਦਿਆਂ ਵੀ ਉਸ ਨੇ ਰਾਜ ਬਾਰੇ ਲੋਕਾਂ ਨੂੰ ਦੱਸਿਆ ਸੀ। (ਲੂਕਾ 4:43) ਯਿਸੂ ਲਈ ਰੱਬ ਦਾ ਰਾਜ ਇੰਨਾ ਮਾਅਨੇ ਕਿਉਂ ਰੱਖਦਾ ਹੈ? ਇਸ ਰਾਜ ਤੋਂ ਤੁਹਾਨੂੰ ਕਿਵੇਂ ਫ਼ਾਇਦਾ ਹੋ ਸਕਦਾ ਹੈ? ਅਸੀਂ ਤੁਹਾਨੂੰ ਸੱਦਾ ਦਿੰਦੇ ਹਾਂ ਕਿ ਤੁਸੀਂ ਅਗਲੇ ਲੇਖ ਪੜ੍ਹੋ ਅਤੇ ਦੇਖੋ ਕਿ ਬਾਈਬਲ ਇਨ੍ਹਾਂ ਸਵਾਲਾਂ ਦੇ ਕੀ ਜਵਾਬ ਦਿੰਦੀ ਹੈ। (w14-E 10/01)

a ਬਾਈਬਲ ਵਿਚ ਰੱਬ ਦਾ ਨਾਂ ਯਹੋਵਾਹ ਦੱਸਿਆ ਗਿਆ ਹੈ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ