ਵਿਸ਼ਾ-ਸੂਚੀ
3 ਉਨ੍ਹਾਂ ਨੇ ਆਪਣੇ ਆਪ ਨੂੰ ਖ਼ੁਸ਼ੀ ਨਾਲ ਪੇਸ਼ ਕੀਤਾ—ਘਾਨਾ
29 ਅਗਸਤ 2016–4 ਸਤੰਬਰ 2016
7 ਚੀਜ਼ਾਂ ਨੂੰ ਨਹੀਂ, ਸਗੋਂ ਰਾਜ ਨੂੰ ਪਹਿਲ ਦਿਓ
ਯਿਸੂ ਨੇ ਸਿਖਾਇਆ ਕਿ ਸਾਨੂੰ ਚੀਜ਼ਾਂ ਨੂੰ ਨਹੀਂ, ਸਗੋਂ ਰਾਜ ਨੂੰ ਪਹਿਲ ਦੇਣੀ ਚਾਹੀਦੀ ਹੈ। ਪਰਮੇਸ਼ੁਰ ਦੀ ਹੋਰ ਵੀ ਜ਼ਿਆਦਾ ਸੇਵਾ ਕਰਨ ਲਈ ਅਸੀਂ ਆਪਣੀ ਜ਼ਿੰਦਗੀ ਸਾਦੀ ਕਿਵੇਂ ਕਰ ਸਕਦੇ ਹਾਂ ਅਤੇ ਧਨ-ਦੌਲਤ ਦੇ ਫੰਦੇ ਤੋਂ ਕਿਵੇਂ ਬਚ ਸਕਦੇ ਹਾਂ? ਯਿਸੂ ਦੇ ਪਹਾੜੀ ਉਪਦੇਸ਼ ਦੇ ਕੁਝ ਸ਼ਬਦਾਂ ਵੱਲ ਧਿਆਨ ਦਿਓ ਜੋ ਮੱਤੀ 6:25-34 ਵਿਚ ਦਰਜ ਹਨ।
5-11 ਸਤੰਬਰ 2016
13 ਸਾਨੂੰ “ਖ਼ਬਰਦਾਰ” ਕਿਉਂ ਰਹਿਣਾ ਚਾਹੀਦਾ ਹੈ?
ਮਸੀਹੀ ਹੋਣ ਦੇ ਨਾਤੇ ਸਾਨੂੰ ਇਨ੍ਹਾਂ ਆਖ਼ਰੀ ਦਿਨਾਂ ਵਿਚ ‘ਖ਼ਬਰਦਾਰ ਰਹਿਣ’ ਬਾਰੇ ਦਿੱਤੀ ਯਿਸੂ ਦੀ ਚੇਤਾਵਨੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। (ਮੱਤੀ 24:42) ਖ਼ਬਰਦਾਰ ਰਹਿਣ ਲਈ ਸਾਨੂੰ ਉਨ੍ਹਾਂ ਗੱਲਾਂ ਤੋਂ ਬਚੇ ਰਹਿਣ ਦੀ ਲੋੜ ਹੈ ਜੋ ਯਿਸੂ ਦੇ ਆਉਣ ਦੀ ਉਡੀਕ ਕਰਦਿਆਂ ਸਾਡੇ ਲਈ ਰੁਕਾਵਟ ਬਣ ਸਕਦੀਆਂ ਹਨ। ਇਸ ਲੇਖ ਵਿਚ ਚਰਚਾ ਕੀਤੀ ਜਾਵੇਗੀ ਕਿ ਰੁਕਾਵਟਾਂ ਦੇ ਬਾਵਜੂਦ ਵੀ ਅਸੀਂ ਖ਼ਬਰਦਾਰ ਕਿਵੇਂ ਰਹਿ ਸਕਦੇ ਹਾਂ।
18 “ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ”
12-18 ਸਤੰਬਰ 2016
21 ਪਰਮੇਸ਼ੁਰ ਦੀ ਅਪਾਰ ਕਿਰਪਾ ਲਈ ਸ਼ੁਕਰਗੁਜ਼ਾਰੀ ਦਿਖਾਓ
19-25 ਸਤੰਬਰ 2016
26 ਅਪਾਰ ਕਿਰਪਾ ਦੀ ਖ਼ੁਸ਼ ਖ਼ਬਰੀ ਦੀ ਗਵਾਹੀ ਦਿਓ
ਇਨ੍ਹਾਂ ਦੋ ਲੇਖਾਂ ਵਿਚ ਪਰਮੇਸ਼ੁਰ ਦੀ ਅਪਾਰ ਕਿਰਪਾ ਦੇ ਫ਼ਾਇਦਿਆਂ ਬਾਰੇ ਸਮਝਾਇਆ ਜਾਵੇਗਾ। ਨਾਲੇ ਪਰਮੇਸ਼ੁਰ ਦੀ ਅਪਾਰ ਕਿਰਪਾ ਲਈ ਸ਼ੁਕਰਗੁਜ਼ਾਰੀ ਦਿਖਾਉਂਦਿਆਂ ਸਾਨੂੰ ਦੂਜਿਆਂ ਨੂੰ ਇਹ ਦੱਸਣ ਲਈ ਕਿਉਂ ਪ੍ਰੇਰਿਤ ਹੋਣਾ ਚਾਹੀਦਾ ਹੈ ਕਿ ਉਹ ਵੀ ਯਹੋਵਾਹ ਦੀ ਅਪਾਰ ਕਿਰਪਾ ਤੋਂ ਫ਼ਾਇਦਾ ਲੈ ਸਕਦੇ ਹਨ।