ਘੋਸ਼ਣਾਵਾਂ
◼ ਸਾਹਿੱਤ ਪੇਸ਼ਕਸ਼ ਜੁਲਾਈ ਅਤੇ ਅਗਸਤ: ਨਿਮਨਲਿਖਿਤ 32 ਸਫ਼ੇ ਵਾਲੀਆਂ ਵੱਡੀਆਂ ਪੁਸਤਿਕਾਵਾਂ ਵਿੱਚੋਂ ਕਿਸੇ ਇਕ ਨੂੰ 6 ਰੁਪਏ ਦੇ ਚੰਦੇ ਤੇ ਪੇਸ਼ ਕੀਤਾ ਜਾ ਸਕਦਾ ਹੈ: ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਈਸ਼ਵਰੀ ਨਾਂ ਜੋ ਸਦਾ ਦੇ ਲਈ ਕਾਇਮ ਰਹੇਗਾ (ਅੰਗ੍ਰੇਜ਼ੀ), ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜਦੋਂ ਕੋਈ ਵਿਅਕਤੀ ਜਿਸ ਨਾਲ ਤੁਸੀਂ ਪ੍ਰੇਮ ਰੱਖਦੇ ਹੋ ਮਰ ਜਾਂਦਾ ਹੈ, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਧਰਤੀ ਉਤੇ ਸਦਾ ਦੇ ਜੀਵਨ ਦਾ ਅਨੰਦ ਮਾਣੋ!, ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ, ਅਤੇ “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ।” ਸਤੰਬਰ: ਪੁਸਤਕ, ਪਰਿਵਾਰਕ ਖ਼ੁਸ਼ੀ ਦਾ ਰਾਜ਼, 20 ਰੁਪਏ ਦੇ ਚੰਦੇ ਤੇ। ਅਕਤੂਬਰ: ਪਹਿਰਾਬੁਰਜ ਜਾਂ ਅਵੇਕ! ਦੀ ਸਬਸਕ੍ਰਿਪਸ਼ਨ। ਮਹੀਨੇ ਦੇ ਦੂਜੇ ਅੱਧ ਵਿਚ ਕਿੰਗਡਮ ਨਿਊਜ਼ ਨੰ. 35 ਦੀ ਵੰਡਾਈ ਸ਼ੁਰੂ ਕੀਤੀ ਜਾਵੇਗੀ। ਸੂਚਨਾ: ਜਿਨ੍ਹਾਂ ਕਲੀਸਿਯਾਵਾਂ ਨੇ ਅਜੇ ਤਕ ਉਪਰੋਕਤ ਮੁਹਿੰਮ ਪੁਸਤਕਾਂ ਲਈ ਦਰਖ਼ਾਸਤ ਨਹੀਂ ਕੀਤੀ ਹੈ, ਉਨ੍ਹਾਂ ਨੂੰ ਆਪਣੇ ਅਗਲੇ ਸਾਹਿੱਤ ਦਰਖ਼ਾਸਤ ਫਾਰਮ (S-AB-14) ਵਿਚ ਇੰਜ ਕਰਨਾ ਚਾਹੀਦਾ ਹੈ।
◼ ਪੂਰੇ ਪੰਜ ਸਪਤਾਹ-ਅੰਤ ਹੋਣ ਦੇ ਕਾਰਨ, ਅਗਸਤ ਦਾ ਮਹੀਨਾ ਸ਼ਾਇਦ ਬਹੁਤਿਆਂ ਲਈ ਸਹਿਯੋਗੀ ਪਾਇਨੀਅਰੀ ਕਰਨ ਦਾ ਉਚਿਤ ਸਮਾਂ ਹੋਵੇ।
◼ ਸਾਲਾਨਾ ਸਾਹਿੱਤ-ਪੜਤਾਲ ਦੇ ਕਾਰਨ, ਅਗਸਤ 1, 1997, ਦੇ ਬਾਅਦ ਮਿਲਣ ਵਾਲੀਆਂ ਦਰਖ਼ਾਸਤਾਂ ਉੱਤੇ ਸਤੰਬਰ ਦੇ ਦੂਸਰੇ ਹਫ਼ਤੇ ਤੋਂ ਪਹਿਲਾਂ ਗੌਰ ਨਹੀਂ ਕੀਤਾ ਜਾਵੇਗਾ। ਇਸ ਲਈ, ਕਿਰਪਾ ਕਰ ਕੇ ਇਸ ਗੱਲ ਨੂੰ ਚੇਤੇ ਰੱਖਦੇ ਹੋਏ ਆਪਣੀਆਂ ਲੋੜਾਂ ਦਾ ਅਨੁਮਾਨ ਲਗਾਓ ਅਤੇ ਉਸ ਅਨੁਸਾਰ ਹੀ ਇਸ ਮਹੀਨੇ ਦੀ ਸਾਹਿੱਤ ਦਰਖ਼ਾਸਤ ਭੇਜੋ।
◼ ਨਵੇਂ ਪ੍ਰਕਾਸ਼ਨ ਉਪਲਬਧ:
ਕੀ ਇਹ ਸੰਸਾਰ ਬਚੇਗਾ? ਟ੍ਰੈਕਟ ਨੰ. 19—ਕੋਂਕਨੀ (ਰੋਮਨ ਲਿਪੀ)
ਤੁਸੀਂ ਕਿਉਂ ਬਾਈਬਲ ਉੱਤੇ ਭਰੋਸਾ ਕਰ ਸਕਦੇ ਹੋ ਟ੍ਰੈਕਟ ਨੰ. 13—ਉਰਦੂ