ਘੋਸ਼ਣਾਵਾਂ
◼ ਦਸੰਬਰ ਲਈ ਸਾਹਿੱਤ ਪੇਸ਼ਕਸ਼: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਕਿਤਾਬ ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ ਵੀ ਪੇਸ਼ ਕੀਤੀ ਜਾ ਸਕਦੀ ਹੈ। ਜਨਵਰੀ: ਕਲੀਸਿਯਾ ਦੇ ਸਟਾਕ ਵਿਚ ਉਪਲਬਧ ਕੋਈ ਵੀ ਪੁਰਾਣੀ 192 ਸਫ਼ਿਆਂ ਵਾਲੀ ਕਿਤਾਬ। ਜੇ ਕਿਸੇ ਕਲੀਸਿਯਾ ਵਿਚ ਪਰਿਵਾਰਕ ਖ਼ੁਸ਼ੀ ਦਾ ਰਾਜ਼ ਕਿਤਾਬ ਉਪਲਬਧ ਹੈ, ਤਾਂ ਇਹ ਵੀ ਪੇਸ਼ ਕੀਤੀ ਜਾ ਸਕਦੀ ਹੈ। ਫਰਵਰੀ: ਜੀਵਨ—ਇਹ ਇੱਥੇ ਕਿਵੇਂ ਆਇਆ? ਕ੍ਰਮ-ਵਿਕਾਸ ਦੁਆਰਾ ਜਾਂ ਸ੍ਰਿਸ਼ਟੀ ਦੁਆਰਾ? (ਅੰਗ੍ਰੇਜ਼ੀ), ਪਰਕਾਸ਼ ਦੀ ਪੋਥੀ—ਇਸ ਦਾ ਮਹਾਨ ਸਿਖਰ ਨੇੜੇ! (ਅੰਗ੍ਰੇਜ਼ੀ), ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ ਜਾਂ ਕਲੀਸਿਯਾ ਦੇ ਸਟਾਕ ਵਿਚ ਕੋਈ ਹੋਰ ਪੁਰਾਣੀ 192 ਸਫ਼ਿਆਂ ਵਾਲੀ ਕਿਤਾਬ ਪੇਸ਼ ਕੀਤੀ ਜਾ ਸਕਦੀ ਹੈ। ਮਾਰਚ: ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਬਾਈਬਲ ਅਧਿਐਨ ਸ਼ੁਰੂ ਕਰਨ ਦੇ ਖ਼ਾਸ ਜਤਨ ਕਰੋ।
◼ ਸਾਲ 2003 ਵਿਚ ਸਮਾਰਕ ਬੁੱਧਵਾਰ, 16 ਅਪ੍ਰੈਲ ਨੂੰ ਸੂਰਜ ਡੁੱਬਣ ਤੋਂ ਬਾਅਦ ਮਨਾਇਆ ਜਾਵੇਗਾ। ਇਹ ਸੂਚਨਾ ਪਹਿਲਾਂ ਇਸ ਲਈ ਦਿੱਤੀ ਜਾ ਰਹੀ ਹੈ ਤਾਂਕਿ ਜਿੱਥੇ ਕਈ ਕਲੀਸਿਯਾਵਾਂ ਇੱਕੋ ਹੀ ਕਿੰਗਡਮ ਹਾਲ ਵਰਤਦੀਆਂ ਹਨ, ਉੱਥੇ ਭਰਾ ਦੂਸਰੇ ਹਾਲ ਬੁੱਕ ਕਰ ਸਕਣ ਜਾਂ ਕਿਸੇ ਦੂਸਰੀ ਜਗ੍ਹਾ ਦਾ ਪ੍ਰਬੰਧ ਕਰ ਸਕਣ। ਬਜ਼ੁਰਗਾਂ ਨੂੰ ਉਸ ਹਾਲ ਦੀ ਪ੍ਰਬੰਧਕੀ ਕਮੇਟੀ ਨੂੰ ਪਹਿਲਾਂ ਹੀ ਸਾਫ਼-ਸਾਫ਼ ਦੱਸ ਦੇਣਾ ਚਾਹੀਦਾ ਹੈ ਕਿ ਉਸ ਸਮੇਂ ਬਿਲਡਿੰਗ ਵਿਚ ਕਿਸੇ ਤਰ੍ਹਾਂ ਦਾ ਰੌਲਾ-ਰੱਪਾ ਨਾ ਹੋਵੇ ਤਾਂਕਿ ਸਮਾਰਕ ਸਮਾਰੋਹ ਸ਼ਾਂਤੀ ਨਾਲ ਅਤੇ ਚੰਗੇ ਤਰੀਕੇ ਨਾਲ ਹੋ ਸਕੇ। ਸਮਾਰਕ ਦੀ ਅਹਿਮੀਅਤ ਨੂੰ ਦੇਖਦੇ ਹੋਏ ਬਜ਼ੁਰਗਾਂ ਦੇ ਸਮੂਹ ਨੂੰ ਭਾਸ਼ਣ ਦੇਣ ਲਈ ਇਕ ਯੋਗ ਬਜ਼ੁਰਗ ਦੀ ਚੋਣ ਕਰਨੀ ਚਾਹੀਦੀ ਹੈ। ਭਾਸ਼ਣ ਦੇਣ ਲਈ ਬਜ਼ੁਰਗਾਂ ਨੂੰ ਵਾਰੀ ਅਨੁਸਾਰ ਨਹੀਂ ਚੁਣਿਆ ਜਾਣਾ ਚਾਹੀਦਾ ਜਾਂ ਹਰ ਸਾਲ ਇੱਕੋ ਹੀ ਭਰਾ ਨੂੰ ਨਹੀਂ ਚੁਣਨਾ ਚਾਹੀਦਾ। ਪਰ ਜੇ ਕਲੀਸਿਯਾ ਵਿਚ ਇਕ ਮਸਹ ਕੀਤਾ ਹੋਇਆ ਯੋਗ ਬਜ਼ੁਰਗ ਹੈ ਜੋ ਭਾਸ਼ਣ ਦੇ ਸਕਦਾ ਹੈ, ਤਾਂ ਉਸ ਨੂੰ ਹੀ ਭਾਸ਼ਣ ਦੇਣ ਲਈ ਚੁਣਿਆ ਜਾਣਾ ਚਾਹੀਦਾ ਹੈ।
◼ 1 ਨਵੰਬਰ 2001 ਦੇ ਅੰਕ ਤੋਂ ਸ਼ੁਰੂ ਕਰਦੇ ਹੋਏ ਆਸਾਮੀ ਅਤੇ ਮੀਜ਼ੋ ਭਾਸ਼ਾਵਾਂ ਵਿਚ ਪਹਿਰਾਬੁਰਜ ਮਾਸਿਕ ਸੰਸਕਰਣ ਵਜੋਂ ਉਪਲਬਧ ਹੋਵੇਗਾ।
◼ ਨਵੇਂ ਪ੍ਰਕਾਸ਼ਨ ਉਪਲਬਧ:
ਬਾਈਬਲ ਦੀਆਂ ਮੂਲ ਸਿੱਖਿਆਵਾਂ—ਉੜੀਆ
ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? (ਟ੍ਰੈਕਟ ਨੰ. 26)—ਅੰਗ੍ਰੇਜ਼ੀ, ਆਸਾਮੀ, ਹਿੰਦੀ, ਕੰਨੜ, ਗੁਜਰਾਤੀ, ਤਾਮਿਲ, ਤੇਲਗੂ, ਨੇਪਾਲੀ, ਪੰਜਾਬੀ, ਬੰਗਾਲੀ, ਮਰਾਠੀ, ਮਲਿਆਲਮ, ਮੀਜ਼ੋ
ਯਸਾਯਾਹ ਦੀ ਭਵਿੱਖਬਾਣੀ—ਸਾਰੀ ਮਨੁੱਖਜਾਤੀ ਲਈ ਚਾਨਣ 1—ਗੁਜਰਾਤੀ