ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • km 2/02 ਸਫ਼ਾ 7
  • ਘੋਸ਼ਣਾਵਾਂ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਘੋਸ਼ਣਾਵਾਂ
  • ਸਾਡੀ ਰਾਜ ਸੇਵਕਾਈ—2002
ਸਾਡੀ ਰਾਜ ਸੇਵਕਾਈ—2002
km 2/02 ਸਫ਼ਾ 7

ਘੋਸ਼ਣਾਵਾਂ

◼ ਫਰਵਰੀ ਲਈ ਸਾਹਿੱਤ ਪੇਸ਼ਕਸ਼: ਜੀਵਨ—ਇਹ ਇੱਥੇ ਕਿਵੇਂ ਆਇਆ? ਕ੍ਰਮ-ਵਿਕਾਸ ਦੁਆਰਾ ਜਾਂ ਸ੍ਰਿਸ਼ਟੀ ਦੁਆਰਾ? (ਅੰਗ੍ਰੇਜ਼ੀ), ਪਰਕਾਸ਼ ਦੀ ਪੋਥੀ—ਇਸ ਦਾ ਮਹਾਨ ਸਿਖਰ ਨੇੜੇ! (ਅੰਗ੍ਰੇਜ਼ੀ), ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ ਜਾਂ ਕਲੀਸਿਯਾ ਦੇ ਸਟਾਕ ਵਿਚ ਕੋਈ ਵੀ 192 ਸਫ਼ਿਆਂ ਵਾਲੀ ਪੁਰਾਣੀ ਕਿਤਾਬ ਪੇਸ਼ ਕੀਤੀ ਜਾ ਸਕਦੀ ਹੈ। ਮਾਰਚ: ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਬਾਈਬਲ ਅਧਿਐਨ ਸ਼ੁਰੂ ਕਰਨ ਦੇ ਖ਼ਾਸ ਜਤਨ ਕਰੋ। ਅਪ੍ਰੈਲ ਤੇ ਮਈ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਜੇ ਵਿਅਕਤੀ ਦਿਲਚਸਪੀ ਦਿਖਾਉਂਦਾ ਹੈ, ਤਾਂ ਉਸ ਨੂੰ ਰਸਾਲਿਆਂ ਦਾ ਹਰ ਅੰਕ ਦੇਣ ਲਈ ਵਾਪਸ ਜਾਓ। ਜੇ ਇਸ ਤਰ੍ਹਾਂ ਕਰਨਾ ਮੁਮਕਿਨ ਨਹੀਂ ਹੈ, ਤਾਂ ਸਬਸਕ੍ਰਿਪਸ਼ਨ ਪੇਸ਼ ਕੀਤੀ ਜਾ ਸਕਦੀ ਹੈ। ਮੰਗ ਬਰੋਸ਼ਰ ਪੇਸ਼ ਕਰੋ ਅਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ।

◼ ਪ੍ਰਧਾਨ ਨਿਗਾਹਬਾਨ ਜਾਂ ਉਸ ਵੱਲੋਂ ਨਿਯੁਕਤ ਵਿਅਕਤੀ ਨੂੰ ਕਲੀਸਿਯਾ ਦੇ ਲੇਖੇ ਦੀ ਲੇਖਾ-ਪੜਤਾਲ 1 ਮਾਰਚ ਨੂੰ ਜਾਂ ਇਸ ਮਗਰੋਂ ਛੇਤੀ ਤੋਂ ਛੇਤੀ ਕਰਨੀ ਚਾਹੀਦੀ ਹੈ। ਜਦੋਂ ਇਹ ਕੀਤੀ ਜਾ ਚੁੱਕੀ ਹੋਵੇ, ਤਾਂ ਅਗਲੀ ਲੇਖਾ ਰਿਪੋਰਟ ਪੜ੍ਹਨ ਤੋਂ ਬਾਅਦ ਕਲੀਸਿਯਾ ਵਿਚ ਇਸ ਦੀ ਘੋਸ਼ਣਾ ਕਰੋ।

◼ ਸੈਕਟਰੀ ਅਤੇ ਸੇਵਾ ਨਿਗਾਹਬਾਨ ਨੂੰ ਸਾਰੇ ਨਿਯਮਿਤ ਪਾਇਨੀਅਰਾਂ ਦੀਆਂ ਸਰਗਰਮੀਆਂ ਉੱਤੇ ਪੁਨਰ-ਵਿਚਾਰ ਕਰਨਾ ਚਾਹੀਦਾ ਹੈ। ਜੇ ਕਿਸੇ ਨੂੰ ਘੰਟੇ ਪੂਰੇ ਕਰਨ ਵਿਚ ਮੁਸ਼ਕਲ ਆ ਰਹੀ ਹੈ, ਤਾਂ ਬਜ਼ੁਰਗਾਂ ਨੂੰ ਉਸ ਦੀ ਮਦਦ ਕਰਨ ਦਾ ਇੰਤਜ਼ਾਮ ਕਰਨਾ ਚਾਹੀਦਾ ਹੈ। ਇਸ ਸੰਬੰਧੀ ਸੁਝਾਵਾਂ ਲਈ ਸੰਸਥਾ ਦੀਆਂ ਸਾਲਾਨਾ S-201 ਚਿੱਠੀਆਂ ਤੇ ਪੁਨਰ-ਵਿਚਾਰ ਕਰੋ। ਨਾਲੇ ਅਕਤੂਬਰ 1986 ਦੀ ਸਾਡੀ ਰਾਜ ਸੇਵਕਾਈ (ਅੰਗ੍ਰੇਜ਼ੀ) ਦੇ ਅੰਤਰ-ਪੱਤਰ ਵਿਚ ਪੈਰੇ 12-20 ਵੀ ਦੇਖੋ।

◼ ਸਾਲ 2002 ਦੇ ਸਮਾਰਕ ਮਹੀਨੇ ਦੌਰਾਨ ਖ਼ਾਸ ਜਨਤਕ ਭਾਸ਼ਣ ਐਤਵਾਰ, 14 ਅਪ੍ਰੈਲ ਨੂੰ ਦਿੱਤਾ ਜਾਵੇਗਾ। ਭਾਸ਼ਣ ਦਾ ਵਿਸ਼ਾ ਹੋਵੇਗਾ “‘ਯਹੋਵਾਹ ਦੇ ਹੌਲਨਾਕ ਦਿਨ’ ਨੂੰ ਯਾਦ ਰੱਖੋ!” ਇਸ ਭਾਸ਼ਣ ਦੀ ਰੂਪ-ਰੇਖਾ ਦਿੱਤੀ ਜਾਵੇਗੀ। ਜਿਨ੍ਹਾਂ ਕਲੀਸਿਯਾਵਾਂ ਵਿਚ ਉਸ ਹਫ਼ਤੇ ਸਰਕਟ ਨਿਗਾਹਬਾਨ ਦਾ ਦੌਰਾ ਜਾਂ ਸੰਮੇਲਨ ਹੈ, ਉਨ੍ਹਾਂ ਵਿਚ ਇਹ ਖ਼ਾਸ ਭਾਸ਼ਣ ਉਸ ਤੋਂ ਅਗਲੇ ਹਫ਼ਤੇ ਵਿਚ ਦਿੱਤਾ ਜਾਵੇਗਾ। ਕਿਸੇ ਵੀ ਕਲੀਸਿਯਾ ਵਿਚ ਇਹ ਖ਼ਾਸ ਭਾਸ਼ਣ 14 ਅਪ੍ਰੈਲ 2002 ਤੋਂ ਪਹਿਲਾਂ ਨਹੀਂ ਦਿੱਤਾ ਜਾਣਾ ਚਾਹੀਦਾ।

◼ ਅੰਗ੍ਰੇਜ਼ੀ ਵਿਚ ਵਾਚ ਟਾਵਰ ਪ੍ਰਕਾਸ਼ਨ ਇੰਡੈਕਸ 1986-2000 ਦੀਆਂ ਕਾਪੀਆਂ ਸੀਮਿਤ ਮਾਤਰਾ ਵਿਚ ਹੀ ਉਪਲਬਧ ਹਨ। ਹਰ ਕਲੀਸਿਯਾ ਆਪਣੀ ਕਲੀਸਿਯਾ ਲਾਇਬ੍ਰੇਰੀ ਲਈ ਸਿਰਫ਼ ਇੱਕੋ ਕਾਪੀ ਆਰਡਰ ਕਰ ਸਕਦੀ ਹੈ।

◼ ਨਵੇਂ ਪ੍ਰਕਾਸ਼ਨ ਉਪਲਬਧ:

ਵਾਚ ਟਾਵਰ ਪ੍ਰਕਾਸ਼ਨ ਇੰਡੈਕਸ 1986-2000—ਅੰਗ੍ਰੇਜ਼ੀ

ਮਰੇ ਹੋਏ ਪਿਆਰਿਆਂ ਲਈ ਕੀ ਉਮੀਦ? (ਟ੍ਰੈਕਟ ਨੰ. 16)—ਨਿਕੋਬਾਰੀ

ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? (ਟ੍ਰੈਕਟ ਨੰ. 26)—ਉਰਦੂ

◼ ਦੁਬਾਰਾ ਉਪਲਬਧ ਪ੍ਰਕਾਸ਼ਨ:

ਮਰੇ ਹੋਏ ਪਿਆਰਿਆਂ ਲਈ ਕੀ ਉਮੀਦ? (ਟ੍ਰੈਕਟ ਨੰ. 16)—ਉੜੀਆ, ਅੰਗ੍ਰੇਜ਼ੀ, ਆਸਾਮੀ, ਹਿੰਦੀ, ਕੰਨੜ, ਗੁਜਰਾਤੀ, ਤਾਮਿਲ, ਤੇਲਗੂ, ਨੇਪਾਲੀ, ਬੰਗਲਾ, ਮਰਾਠੀ, ਮਲਿਆਲਮ

ਕੀ ਇਹ ਸੰਸਾਰ ਬਚੇਗਾ? (ਟ੍ਰੈਕਟ ਨੰ. 19)—ਅੰਗ੍ਰੇਜ਼ੀ, ਹਿੰਦੀ, ਕੰਨੜ, ਗੁਜਰਾਤੀ, ਤਾਮਿਲ, ਤੇਲਗੂ, ਨੇਪਾਲੀ, ਪੰਜਾਬੀ, ਬੰਗਲਾ, ਮਰਾਠੀ, ਮਲਿਆਲਮ

ਦਿਲਗਿਰੇ ਵਿਅਕਤੀਆਂ ਲਈ ਦਿਲਾਸਾ (ਟ੍ਰੈਕਟ ਨੰ. 20)—ਅੰਗ੍ਰੇਜ਼ੀ, ਹਿੰਦੀ, ਕੰਨੜ, ਗੁਜਰਾਤੀ, ਤਾਮਿਲ, ਤੇਲਗੂ, ਨੇਪਾਲੀ, ਪੰਜਾਬੀ, ਬੰਗਲਾ, ਮਰਾਠੀ, ਮਲਿਆਲਮ

ਯਹੋਵਾਹ ਦੇ ਗਵਾਹ ਕੌਣ ਹਨ? (ਟ੍ਰੈਕਟ ਨੰ. 73)—ਤੇਲਗੂ

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ