ਘੋਸ਼ਣਾਵਾਂ
◼ ਸਤੰਬਰ ਲਈ ਸਾਹਿੱਤ ਪੇਸ਼ਕਸ਼: ਜੀਵਨ—ਇਹ ਇੱਥੇ ਕਿਵੇਂ ਆਇਆ? ਕ੍ਰਮ-ਵਿਕਾਸ ਦੁਆਰਾ ਜਾਂ ਸ੍ਰਿਸ਼ਟੀ ਦੁਆਰਾ? (ਅੰਗ੍ਰੇਜ਼ੀ), ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ ਜਾਂ ਨੌਜਵਾਨਾਂ ਦੇ ਸਵਾਲ—ਵਿਵਹਾਰਕ ਜਵਾਬ (ਅੰਗ੍ਰੇਜ਼ੀ) ਕਿਤਾਬ ਪੇਸ਼ ਕੀਤੀ ਜਾ ਸਕਦੀ ਹੈ। ਅਕਤੂਬਰ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਪੁਨਰ-ਮੁਲਾਕਾਤ ਕਰਦੇ ਸਮੇਂ, ਯਹੋਵਾਹ ਦੇ ਗਵਾਹ—ਸੰਯੁਕਤ ਰੂਪ ਵਿਚ ਪਰਮੇਸ਼ੁਰ ਦੀ ਇੱਛਾ ਵਿਸ਼ਵ-ਵਿਆਪੀ ਪੂਰੀ ਕਰ ਰਹੇ ਬਰੋਸ਼ਰ ਪੇਸ਼ ਕਰੋ। ਪਹਿਲੀ ਮੁਲਾਕਾਤ ਤੋਂ ਹੀ ਘਰ-ਸੁਆਮੀ ਨੂੰ ਕਲੀਸਿਯਾ ਸਭਾਵਾਂ ਵਿਚ ਆਉਣ ਦਾ ਸੱਦਾ ਦੇਣਾ ਸ਼ੁਰੂ ਕਰ ਦਿਓ। ਨਵੰਬਰ: ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ? ਜਾਂ ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਜੇ ਘਰ-ਸੁਆਮੀ ਕੋਲ ਪਹਿਲਾਂ ਹੀ ਇਹ ਪ੍ਰਕਾਸ਼ਨ ਹਨ, ਤਾਂ ਤੁਸੀਂ ਹੋਰ ਕੋਈ ਪੁਰਾਣੀ ਕਿਤਾਬ ਪੇਸ਼ ਕਰ ਸਕਦੇ ਹੋ। ਦਸੰਬਰ: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜਾਂ ਤੁਸੀਂ ਬਾਈਬਲ ਕਹਾਣੀਆਂ ਦੀ ਮੇਰੀ ਕਿਤਾਬ, ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਮਨੁੱਖ ਦਾ? (ਅੰਗ੍ਰੇਜ਼ੀ) ਜਾਂ ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ ਕਿਤਾਬ ਵੀ ਪੇਸ਼ ਕਰ ਸਕਦੇ ਹੋ।
◼ ਬਜ਼ੁਰਗਾਂ ਨੂੰ ਯਾਦ ਕਰਾਇਆ ਜਾਂਦਾ ਹੈ ਕਿ ਉਹ 15 ਅਪ੍ਰੈਲ 1991 ਦੇ ਪਹਿਰਾਬੁਰਜ (ਅੰਗ੍ਰੇਜ਼ੀ), ਦੇ ਸਫ਼ੇ 21-3 ਉੱਤੇ ਦਿੱਤੀਆਂ ਹਿਦਾਇਤਾਂ ਦੇ ਅਨੁਸਾਰ ਉਨ੍ਹਾਂ ਵਿਅਕਤੀਆਂ ਦੀ ਮਦਦ ਕਰਨ ਜਿਹੜੇ ਕਲੀਸਿਯਾ ਵਿੱਚੋਂ ਛੇਕੇ ਗਏ ਸਨ ਜਾਂ ਸੰਗਠਨ ਨਾਲੋਂ ਸੰਬੰਧ ਤੋੜ ਚੁੱਕੇ ਸਨ, ਪਰ ਹੁਣ ਕਲੀਸਿਯਾ ਵਿਚ ਮੁੜ ਬਹਾਲ ਹੋਣਾ ਚਾਹੁੰਦੇ ਹਨ।
◼ ਪ੍ਰਕਾਸ਼ਕਾਂ ਨੂੰ ਨਿੱਜੀ ਤੌਰ ਤੇ ਸ਼ਾਖ਼ਾ ਦਫ਼ਤਰ ਤੋਂ ਸਾਹਿੱਤ ਨਹੀਂ ਮੰਗਵਾਉਣਾ ਚਾਹੀਦਾ। ਕਲੀਸਿਯਾ ਦਾ ਮਾਸਿਕ ਸਾਹਿੱਤ ਆਰਡਰ ਸੋਸਾਇਟੀ ਨੂੰ ਭੇਜਣ ਤੋਂ ਪਹਿਲਾਂ, ਪ੍ਰਧਾਨ ਨਿਗਾਹਬਾਨ ਨੂੰ ਕਲੀਸਿਯਾ ਵਿਚ ਹਰ ਮਹੀਨੇ ਇਕ ਘੋਸ਼ਣਾ ਕਰਵਾਉਣੀ ਚਾਹੀਦੀ ਹੈ ਤਾਂਕਿ ਜਿਹੜੇ ਭੈਣ-ਭਰਾ ਆਪਣੇ ਲਈ ਸਾਹਿੱਤ ਮੰਗਵਾਉਣਾ ਚਾਹੁੰਦੇ ਹਨ, ਉਹ ਸਾਹਿੱਤ ਸੰਭਾਲਣ ਵਾਲੇ ਭਰਾ ਨੂੰ ਆਪਣੇ ਆਰਡਰ ਦੇ ਸਕਣ। ਕਿਰਪਾ ਕਰ ਕੇ ਯਾਦ ਰੱਖੋ ਕਿ ਕੁਝ ਪ੍ਰਕਾਸ਼ਨ ਖ਼ਾਸ-ਆਰਡਰ ਸਾਹਿੱਤ ਹਨ।
◼ ਸਾਲ 2003 ਦੇ ਸਮਾਰਕ ਮਹੀਨੇ ਦੌਰਾਨ ਖ਼ਾਸ ਜਨਤਕ ਭਾਸ਼ਣ ਐਤਵਾਰ, 27 ਅਪ੍ਰੈਲ ਨੂੰ ਦਿੱਤਾ ਜਾਵੇਗਾ। ਭਾਸ਼ਣ ਦਾ ਵਿਸ਼ਾ ਅਤੇ ਰੂਪ-ਰੇਖਾ ਬਾਅਦ ਵਿਚ ਦਿੱਤੀ ਜਾਵੇਗੀ। ਜਿਨ੍ਹਾਂ ਕਲੀਸਿਯਾਵਾਂ ਵਿਚ ਉਸ ਹਫ਼ਤੇ ਸਰਕਟ ਨਿਗਾਹਬਾਨ ਦਾ ਦੌਰਾ ਜਾਂ ਸੰਮੇਲਨ ਹੈ, ਉਨ੍ਹਾਂ ਵਿਚ ਇਹ ਖ਼ਾਸ ਭਾਸ਼ਣ ਉਸ ਤੋਂ ਅਗਲੇ ਹਫ਼ਤੇ ਵਿਚ ਦਿੱਤਾ ਜਾਵੇਗਾ। ਕਿਸੇ ਵੀ ਕਲੀਸਿਯਾ ਵਿਚ ਇਹ ਖ਼ਾਸ ਭਾਸ਼ਣ 27 ਅਪ੍ਰੈਲ 2003 ਤੋਂ ਪਹਿਲਾਂ ਨਹੀਂ ਦਿੱਤਾ ਜਾਣਾ ਚਾਹੀਦਾ।