ਘੋਸ਼ਣਾਵਾਂ
◼ ਮਾਰਚ ਲਈ ਸਾਹਿੱਤ ਪੇਸ਼ਕਸ਼: ਗਿਆਨ ਕਿਤਾਬ ਪੇਸ਼ ਕਰੋ ਅਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੇ ਖ਼ਾਸ ਜਤਨ ਕਰੋ। ਅਪ੍ਰੈਲ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ ਪੇਸ਼ ਕਰੋ। ਪ੍ਰਕਾਸ਼ਕਾਂ ਨੂੰ ਲੋਕਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਜੇ ਉਹ ਚਾਹੁਣ ਤਾਂ ਉਹ ਇਸ ਵਿਸ਼ਵ-ਵਿਆਪੀ ਕੰਮ ਲਈ ਦਾਨ ਦੇ ਸਕਦੇ ਹਨ। ਦਿਲਚਸਪੀ ਰੱਖਣ ਵਾਲੇ ਲੋਕਾਂ ਨਾਲ ਪੁਨਰ-ਮੁਲਾਕਾਤ ਕਰਦੇ ਸਮੇਂ ਕਿਤਾਬ ਇੱਕੋ-ਇਕ ਸੱਚੇ ਪਰਮੇਸ਼ੁਰ ਦੀ ਭਗਤੀ ਕਰੋ (ਅੰਗ੍ਰੇਜ਼ੀ) ਪੇਸ਼ ਕਰਨ ਦੇ ਜਤਨ ਕਰੋ। ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ, ਖ਼ਾਸਕਰ ਉਨ੍ਹਾਂ ਨਾਲ ਜਿਨ੍ਹਾਂ ਨੇ ਗਿਆਨ ਕਿਤਾਬ ਅਤੇ ਮੰਗ ਬਰੋਸ਼ਰ ਦੀ ਸਟੱਡੀ ਕਰ ਲਈ ਹੈ। ਮਈ: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਇਸ ਤੋਂ ਇਲਾਵਾ, ਤੁਸੀਂ ਬਾਈਬਲ ਕਹਾਣੀਆਂ ਦੀ ਮੇਰੀ ਕਿਤਾਬ, ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਮਨੁੱਖ ਦਾ? (ਅੰਗ੍ਰੇਜ਼ੀ), ਨੌਜਵਾਨਾਂ ਦੇ ਸਵਾਲ—ਵਿਵਹਾਰਕ ਜਵਾਬ (ਅੰਗ੍ਰੇਜ਼ੀ) ਜਾਂ ਤੁਸੀਂ ਸਦਾ ਦੇ ਲਈ ਧਰਤੀ ਉੱਤੇ ਪਰਾਦੀਸ ਵਿਚ ਜੀਉਂਦੇ ਰਹਿ ਸਕਦੇ ਹੋ ਕਿਤਾਬ ਪੇਸ਼ ਕਰ ਸਕਦੇ ਹੋ। ਜੇ ਕਲੀਸਿਯਾ ਵਿਚ ਇਨ੍ਹਾਂ ਵਿੱਚੋਂ ਕੋਈ ਵੀ ਕਿਤਾਬ ਉਪਲਬਧ ਨਹੀਂ ਹੈ, ਤਾਂ ਕਿਰਪਾ ਕਰ ਕੇ ਕਿਸੇ ਨੇੜਲੀ ਕਲੀਸਿਯਾ ਤੋਂ ਪਤਾ ਕਰਾਓ। ਸ਼ਾਇਦ ਉਨ੍ਹਾਂ ਕੋਲ ਇਨ੍ਹਾਂ ਕਿਤਾਬਾਂ ਦੀਆਂ ਵਾਧੂ ਕਾਪੀਆਂ ਹੋਣ ਜੋ ਤੁਸੀਂ ਇਸਤੇਮਾਲ ਕਰ ਸਕਦੇ ਹੋ। ਜੂਨ: ਗਿਆਨ ਕਿਤਾਬ ਜਾਂ ਮੰਗ ਬਰੋਸ਼ਰ ਪੇਸ਼ ਕਰੋ। ਜੇ ਘਰ-ਸੁਆਮੀ ਕੋਲ ਪਹਿਲਾਂ ਹੀ ਇਹ ਪ੍ਰਕਾਸ਼ਨ ਹਨ, ਤਾਂ ਕਲੀਸਿਯਾ ਦੇ ਸਟਾਕ ਵਿਚ ਉਪਲਬਧ ਹੋਰ ਕੋਈ ਢੁਕਵਾਂ ਬਰੋਸ਼ਰ ਪੇਸ਼ ਕਰੋ।
◼ ਅਪ੍ਰੈਲ ਵਿਚ ਸਹਿਯੋਗੀ ਪਾਇਨੀਅਰਾਂ ਵਜੋਂ ਸੇਵਾ ਕਰਨ ਦੀ ਇੱਛਾ ਰੱਖਣ ਵਾਲੇ ਪ੍ਰਕਾਸ਼ਕਾਂ ਨੂੰ ਹੁਣ ਤੋਂ ਹੀ ਆਪਣੀਆਂ ਯੋਜਨਾਵਾਂ ਬਣਾਉਣੀਆਂ ਚਾਹੀਦੀਆਂ ਹਨ ਅਤੇ ਛੇਤੀ ਹੀ ਆਪਣੀ ਅਰਜ਼ੀ ਦੇ ਦੇਣੀ ਚਾਹੀਦੀ ਹੈ। ਇਸ ਤਰ੍ਹਾਂ ਕਰਨ ਨਾਲ, ਬਜ਼ੁਰਗਾਂ ਨੂੰ ਖੇਤਰ ਸੇਵਕਾਈ ਦੇ ਜ਼ਰੂਰੀ ਪ੍ਰਬੰਧ ਕਰਨ ਅਤੇ ਚੋਖੇ ਰਸਾਲੇ ਤੇ ਸਾਹਿੱਤ ਤਿਆਰ ਰੱਖਣ ਵਿਚ ਮਦਦ ਮਿਲੇਗੀ। ਸਹਿਯੋਗੀ ਪਾਇਨੀਅਰਾਂ ਵਜੋਂ ਸਵੀਕਾਰ ਕੀਤੇ ਗਏ ਸਾਰੇ ਪ੍ਰਕਾਸ਼ਕਾਂ ਦੇ ਨਾਂ ਕਲੀਸਿਯਾ ਵਿਚ ਹਰ ਮਹੀਨੇ ਐਲਾਨ ਕੀਤੇ ਜਾਣੇ ਚਾਹੀਦੇ ਹਨ।
◼ ਸ਼ਾਖ਼ਾ ਦਫ਼ਤਰ ਪ੍ਰਕਾਸ਼ਕਾਂ ਦੁਆਰਾ ਨਿੱਜੀ ਤੌਰ ਤੇ ਆਰਡਰ ਕੀਤਾ ਗਿਆ ਸਾਹਿੱਤ ਨਹੀਂ ਭੇਜਦਾ। ਸਾਹਿੱਤ ਲਈ ਕਲੀਸਿਯਾ ਦਾ ਮਾਸਿਕ ਆਰਡਰ ਸੋਸਾਇਟੀ ਨੂੰ ਭੇਜਣ ਤੋਂ ਪਹਿਲਾਂ ਪ੍ਰਧਾਨ ਨਿਗਾਹਬਾਨ ਨੂੰ ਹਰ ਮਹੀਨੇ ਇਕ ਘੋਸ਼ਣਾ ਕਰਵਾਉਣੀ ਚਾਹੀਦੀ ਹੈ, ਤਾਂਕਿ ਨਿੱਜੀ ਸਾਹਿੱਤ ਲੈਣ ਵਿਚ ਦਿਲਚਸਪੀ ਰੱਖਣ ਵਾਲੇ ਭੈਣ-ਭਰਾ ਸਾਹਿੱਤ ਸੰਭਾਲਣ ਵਾਲੇ ਭਰਾ ਨੂੰ ਆਪਣੇ ਆਰਡਰ ਦੇ ਸਕਣ। ਕਿਰਪਾ ਕਰ ਕੇ ਯਾਦ ਰੱਖੋ ਕਿ ਕਿਹੜੇ ਪ੍ਰਕਾਸ਼ਨ ਖ਼ਾਸ-ਆਰਡਰ ਸਾਹਿੱਤ ਹਨ।
◼ ਨਵੇਂ ਪ੍ਰਕਾਸ਼ਨ ਉਪਲਬਧ:
ਪਰਮੇਸ਼ੁਰੀ ਸੇਵਾ ਸਕੂਲ ਤੋਂ ਫ਼ਾਇਦਾ ਉਠਾਓ—ਅੰਗ੍ਰੇਜ਼ੀ, ਹਿੰਦੀ, ਕੰਨੜ, ਤਾਮਿਲ, ਤੇਲਗੂ ਅਤੇ ਮਲਿਆਲਮ
ਕਿਵੇਂ ਬਾਈਬਲ ਚਰਚੇ ਆਰੰਭ ਕਰਨਾ ਅਤੇ ਜਾਰੀ ਰੱਖਣਾ—ਆਸਾਮੀ