ਘੋਸ਼ਣਾਵਾਂ
◼ ਫਰਵਰੀ ਲਈ ਸਾਹਿੱਤ ਪੇਸ਼ਕਸ਼: ਯਹੋਵਾਹ ਦੇ ਨੇੜੇ ਰਹੋ ਕਿਤਾਬ ਪੇਸ਼ ਕਰੋ। ਜਿਨ੍ਹਾਂ ਕਲੀਸਿਯਾਵਾਂ ਕੋਲ ਇਹ ਕਿਤਾਬ ਨਹੀਂ ਹੈ, ਉਹ ਪਰਕਾਸ਼ ਦੀ ਪੋਥੀ—ਇਸ ਦਾ ਮਹਾਨ ਸਿਖਰ ਨੇੜੇ! (ਅੰਗ੍ਰੇਜ਼ੀ) ਕਿਤਾਬ ਪੇਸ਼ ਕਰ ਸਕਦੀਆਂ ਹਨ ਜਾਂ ਕੋਈ ਹੋਰ ਪੁਰਾਣਾ ਪ੍ਰਕਾਸ਼ਨ ਦੇ ਸਕਦੀਆਂ ਹਨ ਜਿਸ ਦਾ ਕਲੀਸਿਯਾ ਵਿਚ ਢੇਰ ਲੱਗਾ ਹੈ। ਮਾਰਚ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਪੇਸ਼ ਕਰੋ ਅਤੇ ਬਾਈਬਲ ਸਟੱਡੀ ਸ਼ੁਰੂ ਕਰਨ ਦਾ ਪੂਰਾ ਜਤਨ ਕਰੋ। ਕਿਤਾਬ ਦੇ ਨਾਲ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? ਟ੍ਰੈਕਟ ਦਿਓ। ਅਪ੍ਰੈਲ ਤੇ ਮਈ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ ਪੇਸ਼ ਕਰੋ। ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਦੁਬਾਰਾ ਮਿਲ ਕੇ ਕਿਤਾਬ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਪੇਸ਼ ਕਰਨ ਦੇ ਜਤਨ ਕਰੋ। ਇਨ੍ਹਾਂ ਵਿਚ ਉਹ ਲੋਕ ਹੋ ਸਕਦੇ ਹਨ ਜੋ ਯਿਸੂ ਦੀ ਮੌਤ ਦੇ ਯਾਦਗਾਰੀ ਸਮਾਰੋਹ ਵਿਚ ਜਾਂ ਹੋਰ ਕਿਸੇ ਖ਼ਾਸ ਸਭਾ ਵਿਚ ਆਏ ਸਨ, ਪਰ ਬਾਕਾਇਦਾ ਸਭਾਵਾਂ ਵਿਚ ਨਹੀਂ ਆਉਂਦੇ। ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ।
◼ ਸੈਕਟਰੀ ਅਤੇ ਸੇਵਾ ਨਿਗਾਹਬਾਨ ਨੂੰ ਸਾਰੇ ਰੈਗੂਲਰ ਪਾਇਨੀਅਰਾਂ ਦੀ ਕਾਰਗੁਜ਼ਾਰੀ ਉੱਤੇ ਪੁਨਰ-ਵਿਚਾਰ ਕਰਨਾ ਚਾਹੀਦਾ ਹੈ। ਜੇ ਕਿਸੇ ਨੂੰ ਘੰਟੇ ਪੂਰੇ ਕਰਨ ਵਿਚ ਮੁਸ਼ਕਲ ਆ ਰਹੀ ਹੈ, ਤਾਂ ਬਜ਼ੁਰਗਾਂ ਨੂੰ ਉਸ ਦੀ ਮਦਦ ਕਰਨ ਦਾ ਇੰਤਜ਼ਾਮ ਕਰਨਾ ਚਾਹੀਦਾ ਹੈ। ਇਸ ਸੰਬੰਧੀ ਸੁਝਾਵਾਂ ਲਈ ਸੰਸਥਾ ਦੀਆਂ ਸਾਲਾਨਾ S-201 ਚਿੱਠੀਆਂ ਦੁਬਾਰਾ ਪੜ੍ਹੋ।
◼ ਸਾਲ 2007 ਦੇ ਯਾਦਗਾਰੀ ਸਮਾਰੋਹ ਤੋਂ ਬਾਅਦ ਦਿੱਤੇ ਜਾਣ ਵਾਲੇ ਖ਼ਾਸ ਪਬਲਿਕ ਭਾਸ਼ਣ ਦਾ ਵਿਸ਼ਾ ਹੋਵੇਗਾ, “ਮੁਸੀਬਤਾਂ ਨਾਲ ਭਰੀ ਇਸ ਦੁਨੀਆਂ ਵਿਚ ਸੁਰੱਖਿਆ ਪਾਓ!” ਅਕਤੂਬਰ 2006 ਦੀ ਸਾਡੀ ਰਾਜ ਸੇਵਕਾਈ ਵਿਚ ਇਸ ਸੰਬੰਧੀ ਘੋਸ਼ਣਾ ਦੇਖੋ।
◼ ਨਵੇਂ ਪ੍ਰਕਾਸ਼ਨ ਉਪਲਬਧ:
ਯਹੋਵਾਹ ਦੇ ਗੁਣ ਗਾਓ—ਗੀਤ ਦੇ ਬੋਲ ਤਾਮਿਲ
ਗੀਤ ਦੇ ਬੋਲਾਂ ਵਾਲੀ ਇਹ ਪੁਸਤਕ (Ssbly) ਛੋਟੇ ਸਾਈਜ਼ ਦੀ ਹੈ ਜਿਸ ਵਿਚ ਸੁਰ-ਚਿੰਨ੍ਹ ਨਹੀਂ ਦਿੱਤੇ ਗਏ ਹਨ।
ਕੀ ਤੁਹਾਡੇ ਵਿਚ ਅਮਰ ਆਤਮਾ ਹੈ? ਉਰਦੂ
◼ ਅਮਰੀਕੀ ਸੈਨਤ ਭਾਸ਼ਾ ਵਿਚ ਉਪਲਬਧ ਨਵੀਆਂ ਡੀ. ਵੀ. ਡੀਜ਼:
ਮਰਕੁਸ ਦੀ ਇੰਜੀਲ
ਤੁਸੀਂ ਕਿਸ ਦੀ ਗੱਲ ਮੰਨਦੇ ਹੋ?
◼ ਮੁੜ ਉਪਲਬਧ ਪ੍ਰਕਾਸ਼ਨ:
ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ ਅੰਗ੍ਰੇਜ਼ੀ, ਹਿੰਦੀ, ਤਾਮਿਲ, ਤੇਲਗੂ, ਮਲਿਆਲਮ
ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ? ਅੰਗ੍ਰੇਜ਼ੀ, ਹਿੰਦੀ, ਕੰਨੜ, ਗੁਜਰਾਤੀ, ਤਾਮਿਲ, ਤੇਲਗੂ, ਬੰਗਲਾ, ਮਰਾਠੀ, ਮਲਿਆਲਮ
ਧਰਤੀ ਉੱਤੇ ਸਦਾ ਦੇ ਜੀਵਨ ਦਾ ਆਨੰਦ ਮਾਣੋ! ਤਿਬਤੀ