ਘੋਸ਼ਣਾਵਾਂ
◼ ਅਗਸਤ ਲਈ ਸਾਹਿੱਤ ਪੇਸ਼ਕਸ਼: ਹੇਠਾਂ ਦਿੱਤੇ 32 ਸਫ਼ਿਆਂ ਵਾਲੇ ਬਰੋਸ਼ਰਾਂ ਵਿੱਚੋਂ ਕੋਈ ਵੀ ਬਰੋਸ਼ਰ ਦਿੱਤਾ ਜਾ ਸਕਦਾ ਹੈ: ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜਾਗਦੇ ਰਹੋ!, ਕੀ ਤੁਹਾਨੂੰ ਤ੍ਰਿਏਕ ਵਿਚ ਵਿਸ਼ਵਾਸ ਕਰਨਾ ਚਾਹੀਦਾ ਹੈ? (ਅੰਗ੍ਰੇਜ਼ੀ), ਸਾਨੂੰ ਕੀ ਹੁੰਦਾ ਹੈ ਜਦੋਂ ਅਸੀਂ ਮਰ ਜਾਂਦੇ ਹਾਂ? (ਅੰਗ੍ਰੇਜ਼ੀ), ਜੀਵਨ ਦਾ ਮਕਸਦ ਕੀ ਹੈ? ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ? ਸਤੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਪਹਿਲੀ ਵਾਰ ਮਿਲਣ ਤੇ ਲੋਕਾਂ ਨਾਲ ਬਾਈਬਲ ਸਟੱਡੀਆਂ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ। ਜੇ ਕਿਸੇ ਕੋਲ ਪਹਿਲਾਂ ਹੀ ਇਹ ਕਿਤਾਬ ਹੈ, ਤਾਂ ਉਸ ਨੂੰ ਦਿਖਾਓ ਕਿ ਇਸ ਕਿਤਾਬ ਤੋਂ ਕਿਵੇਂ ਸਟੱਡੀ ਕੀਤੀ ਜਾ ਸਕਦੀ ਹੈ। ਅਕਤੂਬਰ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਜੇ ਕੋਈ ਦਿਲਚਸਪੀ ਦਿਖਾਉਂਦਾ ਹੈ, ਤਾਂ ਉਸ ਨੂੰ ਕੀ ਤੁਸੀਂ ਬਾਈਬਲ ਬਾਰੇ ਹੋਰ ਜਾਣਨਾ ਚਾਹੁੰਦੇ ਹੋ? ਟ੍ਰੈਕਟ ਦੇ ਕੇ ਇਸ ਉੱਤੇ ਚਰਚਾ ਕਰੋ ਤੇ ਸਟੱਡੀ ਸ਼ੁਰੂ ਕਰਨ ਦੇ ਜਤਨ ਕਰੋ। ਨਵੰਬਰ: ਮਹਾਨ ਸਿੱਖਿਅਕ ਤੋਂ ਸਿੱਖੋ (ਅੰਗ੍ਰੇਜ਼ੀ) ਕਿਤਾਬ ਪੇਸ਼ ਕਰੋ। ਜੇ ਕੋਈ ਕਹੇ ਕਿ ਉਸ ਦੇ ਬੱਚੇ ਨਹੀਂ ਹਨ, ਤਾਂ ਜਾਗਦੇ ਰਹੋ! ਨਾਮਕ ਬਰੋਸ਼ਰ ਪੇਸ਼ ਕਰੋ।
◼ ਸਤੰਬਰ ਵਿਚ ਪੰਜ ਸ਼ਨੀਵਾਰ ਤੇ ਐਤਵਾਰ ਹਨ, ਇਸ ਲਈ ਇਹ ਮਹੀਨਾ ਔਗਜ਼ੀਲਰੀ ਪਾਇਨੀਅਰੀ ਕਰਨ ਲਈ ਬਹੁਤ ਵਧੀਆ ਹੋਵੇਗਾ।
◼ ਬਜ਼ੁਰਗਾਂ ਨੂੰ ਯਾਦ ਕਰਾਇਆ ਜਾਂਦਾ ਹੈ ਕਿ ਉਹ 15 ਅਪ੍ਰੈਲ 1991 ਦੇ ਪਹਿਰਾਬੁਰਜ (ਅੰਗ੍ਰੇਜ਼ੀ) ਦੇ ਸਫ਼ੇ 21-3 ਉੱਤੇ ਦਿੱਤੀਆਂ ਹਿਦਾਇਤਾਂ ਦੇ ਅਨੁਸਾਰ ਉਨ੍ਹਾਂ ਵਿਅਕਤੀਆਂ ਦੀ ਮਦਦ ਕਰਨ ਜਿਹੜੇ ਕਲੀਸਿਯਾ ਵਿੱਚੋਂ ਛੇਕੇ ਗਏ ਹਨ ਜਾਂ ਸੰਗਠਨ ਨਾਲੋਂ ਸੰਬੰਧ ਤੋੜ ਚੁੱਕੇ ਹਨ, ਪਰ ਹੁਣ ਕਲੀਸਿਯਾ ਵਿਚ ਮੁੜ ਬਹਾਲ ਹੋਣਾ ਚਾਹੁੰਦੇ ਹਨ।
◼ ਨਵੇਂ ਪ੍ਰਕਾਸ਼ਨ ਉਪਲਬਧ:
ਵਾਚ ਟਾਵਰ ਪਬਲੀਕੇਸ਼ਨ ਇੰਡੈਕਸ 1992-2005—ਅਮਰੀਕੀ ਸੈਨਤ ਭਾਸ਼ਾ (ਇਹ ਅਮਰੀਕੀ ਸੈਨਤ ਭਾਸ਼ਾ ਵਿਚ ਤਿਆਰ ਕੀਤੇ ਪ੍ਰਕਾਸ਼ਨਾਂ ਦਾ ਇੰਡੈਕਸ ਹੈ।)
ਚੇਲੇ ਬਣਾਓ—ਨੇਪਾਲੀ
◼ ਮੁੜ ਉਪਲਬਧ ਪ੍ਰਕਾਸ਼ਨ:
ਮਹਾਨ ਸਿੱਖਿਅਕ ਤੋਂ ਸਿੱਖੋ—ਅੰਗ੍ਰੇਜ਼ੀ
ਯਹੋਵਾਹ ਦੀ ਇੱਛਾ ਪੂਰੀ ਕਰਨ ਲਈ ਸੰਗਠਿਤ —ਅੰਗ੍ਰੇਜ਼ੀ, ਹਿੰਦੀ, ਕੰਨੜ, ਤਾਮਿਲ, ਤੇਲਗੂ, ਮਲਿਆਲਮ