ਘੋਸ਼ਣਾਵਾਂ
◼ ਜੁਲਾਈ ਅਤੇ ਅਗਸਤ ਲਈ ਸਾਹਿੱਤ ਪੇਸ਼ਕਸ਼: ਇਹ 32 ਸਫ਼ਿਆਂ ਵਾਲੇ ਬਰੋਸ਼ਰ ਪੇਸ਼ ਕਰੋ: ਤਮਾਮ ਲੋਕਾਂ ਲਈ ਇਕ ਪੁਸਤਕ, ਕੀ ਪਰਮੇਸ਼ੁਰ ਸੱਚ ਮੁੱਚ ਸਾਡੀ ਪਰਵਾਹ ਕਰਦਾ ਹੈ?, ਜਾਗਦੇ ਰਹੋ!, “ਵੇਖ! ਮੈਂ ਸੱਭੋ ਕੁਝ ਨਵਾਂ ਬਣਾਉਂਦਾ ਹਾਂ,” ਸਾਡੀਆਂ ਸਮੱਸਿਆਵਾਂ—ਉਨ੍ਹਾਂ ਨੂੰ ਸੁਲਝਾਉਣ ਵਿਚ ਕੌਣ ਸਾਡੀ ਮਦਦ ਕਰੇਗਾ?, ਉਹ ਸਰਕਾਰ ਜਿਹੜੀ ਪਰਾਦੀਸ ਲਿਆਵੇਗੀ, ਜੀਵਨ ਦਾ ਮਕਸਦ ਕੀ ਹੈ—ਤੁਸੀਂ ਇਹ ਕਿਸ ਤਰ੍ਹਾਂ ਪ੍ਰਾਪਤ ਕਰ ਸਕਦੇ ਹੋ?, ਮੌਤ ਦਾ ਗਮ ਕਿੱਦਾਂ ਸਹੀਏ? ਸਤੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜਿਨ੍ਹਾਂ ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਕਿਤਾਬ ਦਿੱਤੀ ਹੈ, ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ। ਸੰਖੇਪ ਵਿਚ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ ਤੇ ਲੋਕਾਂ ਨੂੰ ਉਸ ਤੋਂ ਕਿਵੇਂ ਫ਼ਾਇਦਾ ਹੋ ਸਕਦਾ ਹੈ। ਅਕਤੂਬਰ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ ਪੇਸ਼ ਕਰੋ। ਦਿਲਚਸਪੀ ਲੈਣ ਵਾਲਿਆਂ ਨੂੰ ਕੀ ਤੁਸੀਂ ਸੱਚਾਈ ਜਾਣਨੀ ਚਾਹੁੰਦੇ ਹੋ? ਟ੍ਰੈਕਟ ਦੇ ਕੇ ਇਸ ਉੱਤੇ ਚਰਚਾ ਕਰੋ। ਜੇ ਉਨ੍ਹਾਂ ਕੋਲ ਇਹ ਟ੍ਰੈਕਟ ਪਹਿਲਾਂ ਹੀ ਹੈ, ਤਾਂ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ।
◼ ਅਗਸਤ ਵਿਚ ਪੰਜ ਸ਼ਨੀਵਾਰ ਤੇ ਐਤਵਾਰ ਹਨ, ਇਸ ਲਈ ਇਹ ਮਹੀਨਾ ਔਗਜ਼ੀਲਰੀ ਪਾਇਨੀਅਰਿੰਗ ਕਰਨ ਲਈ ਬਹੁਤ ਵਧੀਆ ਹੋਵੇਗਾ।
◼ ਨਵੀਂ ਡੀ.ਵੀ.ਡੀ. ਉਪਲਬਧ:
ਮਰੇ ਹੋਇਆਂ ਦੀਆਂ ਆਤਮਾਵਾਂ—ਕੀ ਉਹ ਤੁਹਾਡੀ ਮਦਦ ਕਰ ਸਕਦੀਆਂ ਹਨ ਜਾਂ ਤੁਹਾਨੂੰ ਹਾਨੀ ਪਹੁੰਚਾ ਸਕਦੀਆਂ ਹਨ? ਕੀ ਉਹ ਸੱਚ-ਮੁੱਚ ਹੋਂਦ ਵਿਚ ਹਨ?—ਡੀ.ਵੀ.ਡੀ.—ਅਮਰੀਕੀ ਸੈਨਤ ਭਾਸ਼ਾ
◼ ਦੁਬਾਰਾ ਉਪਲਬਧ ਪ੍ਰਕਾਸ਼ਨ: ਜਾਗਦੇ ਰਹੋ!—ਉਰਦੂ