ਘੋਸ਼ਣਾਵਾਂ
◼ ਮਾਰਚ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਜਿੱਥੇ ਕੋਈ ਇਹ ਪੁਸਤਕ ਲੈਂਦਾ ਹੈ ਜਾਂ ਪਹਿਲਾਂ ਹੀ ਉਨ੍ਹਾਂ ਕੋਲ ਇਹ ਪੁਸਤਕ ਹੋਵੇ ਉੱਥੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ। ਅਪ੍ਰੈਲ ਅਤੇ ਮਈ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਦੁਬਾਰਾ ਮਿਲ ਕੇ ਕਿਤਾਬ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਪੇਸ਼ ਕਰਨ ਦਾ ਜਤਨ ਕਰੋ। ਇਨ੍ਹਾਂ ਵਿਚ ਉਹ ਲੋਕ ਹੋ ਸਕਦੇ ਹਨ ਜੋ ਮੈਮੋਰੀਅਲ ਤੇ ਜਾਂ ਹੋਰ ਕਿਸੇ ਖ਼ਾਸ ਸਭਾ ਵਿਚ ਆਏ ਸਨ, ਪਰ ਬਾਕਾਇਦਾ ਸਭਾਵਾਂ ਵਿਚ ਨਹੀਂ ਆਉਂਦੇ। ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੂਨ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ।
◼ ਨਵੇਂ ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ ਮਿਲਦੇ ਸਾਰ ਹੀ ਪਬਲੀਸ਼ਰਾਂ ਨੂੰ ਦਿੱਤੇ ਜਾਣੇ ਚਾਹੀਦੇ ਹਨ। ਇਸ ਤਰ੍ਹਾਂ ਕਰਨ ਨਾਲ ਉਹ ਪ੍ਰਚਾਰ ਦੇ ਕੰਮ ਵਿਚ ਜਾਣ ਤੋਂ ਪਹਿਲਾਂ ਉਨ੍ਹਾਂ ਵਿਚ ਪੇਸ਼ ਕੀਤੇ ਵਿਸ਼ਿਆਂ ਨਾਲ ਜਾਣਕਾਰ ਹੋ ਸਕਦੇ ਹਨ।
◼ ਮੈਮੋਰੀਅਲ ਮੰਗਲਵਾਰ, 30 ਮਾਰਚ 2010 ਨੂੰ ਮਨਾਇਆ ਜਾਵੇਗਾ। ਜੇਕਰ ਤੁਹਾਡੀ ਕਲੀਸਿਯਾ ਦੀਆਂ ਸਭਾਵਾਂ ਆਮ ਤੌਰ ਤੇ ਮੰਗਲਵਾਰ ਨੂੰ ਹੁੰਦੀਆਂ ਹਨ, ਤਾਂ ਇਨ੍ਹਾਂ ਨੂੰ ਕਿਸੇ ਹੋਰ ਦਿਨ ਰੱਖਣ ਦੀ ਕੋਸ਼ਿਸ਼ ਕਰੋ। ਜਿਸ ਇਲਾਕੇ ਵਿਚ ਕਈ ਕਲੀਸਿਯਾਵਾਂ ਇੱਕੋ ਕਿੰਗਡਮ ਹਾਲ ਵਰਤਦੀਆਂ ਹਨ ਤੇ ਸਭਾ ਕਿਸੇ ਹੋਰ ਦਿਨ ਨਹੀਂ ਰੱਖੀ ਜਾ ਸਕਦੀ, ਤਾਂ ਉਹ ਕੈਂਸਲ ਕੀਤੀ ਜਾ ਸਕਦੀ ਹੈ। ਸੇਵਾ ਸਭਾ ਦੇ ਉਨ੍ਹਾਂ ਭਾਗਾਂ ਨੂੰ ਜੋ ਖ਼ਾਸ ਕਰਕੇ ਤੁਹਾਡੀ ਕਲੀਸਿਯਾ ਲਈ ਢੁਕਵੇਂ ਹਨ, ਕਿਸੇ ਹੋਰ ਸੇਵਾ ਸਭਾ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।
◼ ਨਵੇਂ ਪ੍ਰਕਾਸ਼ਨ ਉਪਲਬਧ:
“ਪਰਮੇਸ਼ੁਰ ਨਾਲ ਆਪਣਾ ਪਿਆਰ ਬਰਕਰਾਰ ਰੱਖੋ” —ਮਰਾਠੀ
ਯਹੋਵਾਹ ਨੂੰ ਗੀਤ ਗਾਓ—ਗੀਤਾਂ ਦੇ ਸਿਰਫ਼ ਬੋਲ (55 ਗੀਤ) —ਨੇਪਾਲੀ
◼ ਦੁਬਾਰਾ ਪ੍ਰਕਾਸ਼ਨ ਉਪਲਬਧ:
ਤਮਾਮ ਲੋਕਾਂ ਲਈ ਇਕ ਪੁਸਤਕ —ਅੰਗ੍ਰੇਜ਼ੀ, ਹਿੰਦੀ, ਮਲਿਆਲਮ, ਤੇਲਗੂ
ਖ਼ੁਦਾ ਦੀ ਰਹਿਨੁਮਾਈ ਜੋ ਸਾਨੂੰ ਫਿਰਦੌਸ ਵੱਲ ਲੈ ਜਾਂਦੀ ਹੈ —ਹਿੰਦੀ, ਮਲਿਆਲਮ
ਸਾਡੀ ਜ਼ਿੰਦਗੀ ਸੁਖੀ ਕਿਵੇਂ ਬਣ ਸਕਦੀ ਹੈ? —ਅੰਗ੍ਰੇਜ਼ੀ, ਹਿੰਦੀ