ਘੋਸ਼ਣਾਵਾਂ
◼ ਜਨਵਰੀ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਫਰਵਰੀ: ਕੀ ਕੋਈ ਸ੍ਰਿਸ਼ਟੀਕਰਤਾ ਹੈ ਜੋ ਤੁਹਾਡੀ ਪਰਵਾਹ ਕਰਦਾ ਹੈ? (ਅੰਗ੍ਰੇਜ਼ੀ), ਪਰਿਵਾਰਕ ਖ਼ੁਸ਼ੀ ਦਾ ਰਾਜ਼, ਜਾਂ ਬਾਈਬਲ—ਪਰਮੇਸ਼ੁਰ ਦਾ ਬਚਨ ਜਾਂ ਇਨਸਾਨ ਦਾ? (ਅੰਗ੍ਰੇਜ਼ੀ) ਮਾਰਚ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਅਪ੍ਰੈਲ ਅਤੇ ਮਈ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਦੁਬਾਰਾ ਮਿਲ ਕੇ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਪੇਸ਼ ਕਰਨ ਦਾ ਜਤਨ ਕਰੋ। ਇਨ੍ਹਾਂ ਵਿਚ ਉਹ ਲੋਕ ਹੋ ਸਕਦੇ ਹਨ ਜੋ ਮੈਮੋਰੀਅਲ ਜਾਂ ਹੋਰ ਕਿਸੇ ਖ਼ਾਸ ਮੀਟਿੰਗ ਵਿਚ ਆਏ ਸਨ, ਪਰ ਹਰ ਹਫ਼ਤੇ ਮੀਟਿੰਗਾਂ ਵਿਚ ਨਹੀਂ ਆਉਂਦੇ। ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ।
◼ ਫਰਵਰੀ ਵਿਚ ਸਰਕਟ ਓਵਰਸੀਅਰ ਇਕ ਨਵਾਂ ਪਬਲਿਕ ਭਾਸ਼ਣ ਦੇਣਾ ਸ਼ੁਰੂ ਕਰੇਗਾ ਜਿਸ ਦਾ ਵਿਸ਼ਾ ਹੋਵੇਗਾ “ਸੱਚਾਈ ਨੇ ਤੁਹਾਡੀ ਜ਼ਿੰਦਗੀ ਉੱਤੇ ਕੀ ਅਸਰ ਪਾਇਆ ਹੈ?”