ਘੋਸ਼ਣਾਵਾਂ
◼ ਅਪ੍ਰੈਲ ਅਤੇ ਮਈ ਲਈ ਸਾਹਿੱਤ ਪੇਸ਼ਕਸ਼: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਰੱਖਣ ਵਾਲੇ ਲੋਕਾਂ ਨੂੰ ਦੁਬਾਰਾ ਮਿਲ ਕੇ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਪੇਸ਼ ਕਰਨ ਦਾ ਜਤਨ ਕਰੋ। ਇਨ੍ਹਾਂ ਵਿਚ ਉਹ ਲੋਕ ਹੋ ਸਕਦੇ ਹਨ ਜੋ ਮੈਮੋਰੀਅਲ ਜਾਂ ਹੋਰ ਕਿਸੇ ਖ਼ਾਸ ਮੀਟਿੰਗ ਵਿਚ ਆਏ ਸਨ, ਪਰ ਹਰ ਹਫ਼ਤੇ ਮੀਟਿੰਗਾਂ ਵਿਚ ਨਹੀਂ ਆਉਂਦੇ। ਉਨ੍ਹਾਂ ਨਾਲ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੂਨ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੁਲਾਈ ਅਤੇ ਅਗਸਤ: ਤੁਹਾਡੀ ਕਲੀਸਿਯਾ ਵਿਚ ਕੋਈ ਵੀ 32-ਸਫ਼ਾ ਬਰੋਸ਼ਰ ਜੋ ਉਪਲਬਧ ਹੋਵੇ।
◼ ਅਪ੍ਰੈਲ, ਮਈ ਅਤੇ ਜੂਨ ਵਿਚ ਕਈਆਂ ਭੈਣਾਂ-ਭਰਾਵਾਂ ਨੂੰ ਛੁੱਟੀਆਂ ਹੁੰਦੀਆਂ ਹਨ, ਇਸ ਕਰਕੇ ਅਸੀਂ ਤੁਹਾਨੂੰ ਪ੍ਰਚਾਰ ਦੇ ਕੰਮ ਵਿਚ ਜ਼ਿਆਦਾ ਹਿੱਸਾ ਲੈਣ ਦੀ ਹੱਲਾਸ਼ੇਰੀ ਦਿੰਦੇ ਹਾਂ। ਸੇਵਾ ਕਮੇਟੀਆਂ ਉਨ੍ਹਾਂ ਇਲਾਕਿਆਂ ਵਿਚ ਗਰੁੱਪਾਂ ਨੂੰ ਘੱਲਣ ਬਾਰੇ ਸੋਚ ਸਕਦੀਆਂ ਹਨ ਜਿੱਥੇ ਕਦੇ ਪ੍ਰਚਾਰ ਨਹੀਂ ਕੀਤਾ ਗਿਆ। ਜ਼ਿੰਮੇਵਾਰ ਭਰਾਵਾਂ ਨੂੰ ਗਰੁੱਪਾਂ ਦੀ ਦੇਖ-ਭਾਲ ਕਰਨ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਆਪਣੇ ਸਰਕਟ ਓਵਰਸੀਅਰ ਨਾਲ ਆਪਣੀਆਂ ਯੋਜਨਾਵਾਂ ਦੀ ਚਰਚਾ ਕਰੋ।