ਘੋਸ਼ਣਾਵਾਂ
◼ ਜੂਨ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ। ਜੁਲਾਈ ਅਤੇ ਅਗਸਤ: ਪੰਜਾਬੀ ਵਿਚ ਉਪਲਬਧ ਕੋਈ ਵੀ 32-ਸਫ਼ਾ ਬਰੋਸ਼ਰ ਜੋ ਲੋਕਾਂ ਨੂੰ ਪਸੰਦ ਆਵੇ। ਸਤੰਬਰ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ।
◼ ਜੁਲਾਈ ਤੋਂ ਸ਼ੁਰੂ ਕਰਦਿਆਂ ਸਾਰੀਆਂ ਕਲੀਸਿਯਾਵਾਂ ਨੂੰ ਹਰ ਮਹੀਨੇ ਦੇ ਪਹਿਲੇ ਸ਼ਨੀਵਾਰ ਨੂੰ ਬਾਈਬਲ ਸਟੱਡੀਆਂ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਪਹਿਰਾਬੁਰਜ ਵਿਚ “ਪਰਮੇਸ਼ੁਰ ਦੇ ਬਚਨ ਤੋਂ ਸਿੱਖੋ” ਨਾਂ ਦੇ ਲੇਖ ਇਸੇ ਲਈ ਤਿਆਰ ਕੀਤੇ ਗਏ ਹਨ ਕਿ ਪਬਲੀਸ਼ਰ ਬਾਈਬਲ ਸਟੱਡੀ ਸ਼ੁਰੂ ਕਰ ਸਕਣ। ਸਾਡੀ ਰਾਜ ਸੇਵਕਾਈ ਦੇ ਹਰ ਅੰਕ ਦੇ ਪਿੱਛਲੇ ਸਫ਼ੇ ʼਤੇ ਅਗਲੇ ਮਹੀਨੇ ਲਈ ਪੇਸ਼ਕਾਰੀਆਂ ਹੋਣਗੀਆਂ ਜਿਨ੍ਹਾਂ ਵਿਚ ਪਹਿਲੇ ਸ਼ਨੀਵਾਰ ਨੂੰ ਬਾਈਬਲ ਸਟੱਡੀਆਂ ਸ਼ੁਰੂ ਕਰਨ ਦਾ ਇਕ ਸੁਝਾਅ ਦਿੱਤਾ ਜਾਵੇਗਾ।