ਘੋਸ਼ਣਾਵਾਂ
◼ ਅਕਤੂਬਰ ਲਈ ਸਾਹਿੱਤ ਪੇਸ਼ਕਸ਼: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਲੈਣ ਵਾਲਿਆਂ ਨੂੰ ਕੀ ਤੁਸੀਂ ਸੱਚਾਈ ਜਾਣਨੀ ਚਾਹੁੰਦੇ ਹੋ? ਟ੍ਰੈਕਟ ਪੇਸ਼ ਕਰ ਕੇ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ। ਨਵੰਬਰ: ਪਵਿੱਤਰ ਬਾਈਬਲ—ਸਾਡੇ ਲਈ ਇਸ ਧਰਮ-ਗ੍ਰੰਥ ਦਾ ਕੀ ਸੰਦੇਸ਼ ਹੈ? ਇਸ ਬਰੋਸ਼ਰ ਤੋਂ ਇਲਾਵਾ ਜਾਂ ਇਸ ਦੀ ਥਾਂ ਤੁਸੀਂ ਕੋਈ ਵੀ 32 ਸਫ਼ਿਆਂ ਵਾਲਾ ਬਰੋਸ਼ਰ ਪੇਸ਼ ਕਰ ਸਕਦੇ ਹੋ ਜੋ ਲੋਕਾਂ ਨੂੰ ਪਸੰਦ ਆਵੇ। ਦਸੰਬਰ: ਉਹ ਸਰਬ ਮਹਾਨ ਮਨੁੱਖ ਜੋ ਕਦੀ ਜੀਉਂਦਾ ਰਿਹਾ। ਜਿਨ੍ਹਾਂ ਪਰਿਵਾਰਾਂ ਵਿਚ ਬੱਚੇ ਹਨ, ਉਨ੍ਹਾਂ ਨੂੰ ਬਾਈਬਲ ਕਹਾਣੀਆਂ ਦੀ ਕਿਤਾਬ ਪੇਸ਼ ਕਰੋ। ਜਨਵਰੀ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ।