ਘੋਸ਼ਣਾਵਾਂ
◼ ਮਾਰਚ ਲਈ ਸਾਹਿੱਤ ਪੇਸ਼ਕਸ਼: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ। ਅਪ੍ਰੈਲ ਅਤੇ ਮਈ: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਲੈਣ ਵਾਲਿਆਂ ਨੂੰ ਕੀ ਤੁਸੀਂ ਸੱਚਾਈ ਜਾਣਨੀ ਚਾਹੁੰਦੇ ਹੋ? ਟ੍ਰੈਕਟ ਪੇਸ਼ ਕਰ ਕੇ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ। ਇਹ ਉਨ੍ਹਾਂ ਨੂੰ ਵੀ ਦਿੱਤੇ ਜਾ ਸਕਦੇ ਹਨ ਜੋ ਮੈਮੋਰੀਅਲ ਜਾਂ ਹੋਰ ਕਿਸੇ ਖ਼ਾਸ ਮੀਟਿੰਗ ਤੇ ਆਏ ਸਨ, ਪਰ ਹਰ ਹਫ਼ਤੇ ਮੀਟਿੰਗਾਂ ਵਿਚ ਨਹੀਂ ਆਉਂਦੇ। ਉਨ੍ਹਾਂ ਨਾਲ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਵਰਤ ਕੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੂਨ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ।
◼ ਮੈਮੋਰੀਅਲ ਵੀਰਵਾਰ, 5 ਅਪ੍ਰੈਲ 2012 ਨੂੰ ਮਨਾਇਆ ਜਾਵੇਗਾ। ਜੇਕਰ ਤੁਹਾਡੀ ਮੰਡਲੀ ਦੀਆਂ ਸਭਾਵਾਂ ਆਮ ਤੌਰ ਤੇ ਵੀਰਵਾਰ ਨੂੰ ਹੁੰਦੀਆਂ ਹਨ, ਤਾਂ ਇਨ੍ਹਾਂ ਨੂੰ ਕਿਸੇ ਹੋਰ ਦਿਨ ਰੱਖੋ ਜਦੋਂ ਕਿੰਗਡਮ ਹਾਲ ਉਪਲਬਧ ਹੋਵੇ। ਜੇਕਰ ਇਹ ਮੁਮਕਿਨ ਨਹੀਂ ਹੈ ਅਤੇ ਤੁਹਾਡੀ ਸੇਵਾ ਸਭਾ ਛੁੱਟ ਜਾਂਦੀ ਹੈ, ਤਾਂ ਸੇਵਾ ਸਭਾ ਦੇ ਉਨ੍ਹਾਂ ਭਾਗਾਂ ਨੂੰ ਜੋ ਖ਼ਾਸ ਕਰਕੇ ਤੁਹਾਡੀ ਮੰਡਲੀ ਲਈ ਢੁਕਵੇਂ ਹਨ, ਕਿਸੇ ਹੋਰ ਸੇਵਾ ਸਭਾ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।
◼ ਨਵੇਂ ਪ੍ਰਕਾਸ਼ਨ ਉਪਲਬਧ:
ਰੱਬ ਦੀ ਸੁਣੋ ਅਤੇ ਹਮੇਸ਼ਾ ਲਈ ਜੀਓ —ਉੜੀਆ, ਮਨੀਪੁਰੀ
ਰੱਬ ਦੀ ਸੁਣੋ —ਉੜੀਆ, ਮਨੀਪੁਰੀ
◼ ਦੁਬਾਰਾ ਉਪਲਬਧ ਪ੍ਰਕਾਸ਼ਨ:
“ਚੰਗੀ ਧਰਤੀ ਦੇਖੋ” —ਹਿੰਦੀ, ਕੰਨੜ, ਤਾਮਿਲ, ਤੇਲਗੂ, ਮਲਿਆਲਮ
ਸਾਰੀਆਂ ਕੌਮਾਂ ਦੇ ਲੋਕਾਂ ਲਈ ਖ਼ੁਸ਼ ਖ਼ਬਰੀ —ਹਿੰਦੀ, ਕੰਨੜ, ਤਾਮਿਲ, ਤੇਲਗੂ, ਮਲਿਆਲਮ