ਘੋਸ਼ਣਾਵਾਂ
◼ ਅਪ੍ਰੈਲ ਅਤੇ ਮਈ ਲਈ ਸਾਹਿੱਤ ਪੇਸ਼ਕਸ਼: ਪਹਿਰਾਬੁਰਜ ਅਤੇ ਜਾਗਰੂਕ ਬਣੋ! ਰਸਾਲੇ। ਦਿਲਚਸਪੀ ਲੈਣ ਵਾਲਿਆਂ ਨੂੰ ਕੀ ਤੁਸੀਂ ਸੱਚਾਈ ਜਾਣਨੀ ਚਾਹੁੰਦੇ ਹੋ? ਟ੍ਰੈਕਟ ਪੇਸ਼ ਕਰ ਕੇ ਸਟੱਡੀ ਸ਼ੁਰੂ ਕਰਨ ਦਾ ਜਤਨ ਕਰੋ। ਇਹ ਟ੍ਰੈਕਟ ਉਨ੍ਹਾਂ ਨੂੰ ਵੀ ਦਿੱਤਾ ਜਾ ਸਕਦਾ ਹੈ ਜੋ ਮੈਮੋਰੀਅਲ ਜਾਂ ਹੋਰ ਕਿਸੇ ਖ਼ਾਸ ਮੀਟਿੰਗ ਤੇ ਆਏ ਸਨ, ਪਰ ਹਰ ਹਫ਼ਤੇ ਮੀਟਿੰਗਾਂ ਵਿਚ ਨਹੀਂ ਆਉਂਦੇ। ਉਨ੍ਹਾਂ ਨਾਲ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਵਰਤ ਕੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੂਨ: ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਲੋਕਾਂ ਨੂੰ ਪਹਿਲੀ ਵਾਰ ਮਿਲਣ ਤੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕਰੋ। ਜੇਕਰ ਵਿਅਕਤੀ ਕੋਲ ਪਹਿਲਾਂ ਹੀ ਇਹ ਕਿਤਾਬ ਹੈ ਅਤੇ ਉਹ ਬਾਈਬਲ ਸਟੱਡੀ ਨਹੀਂ ਕਰਨੀ ਚਾਹੁੰਦਾ, ਤਾਂ ਪਬਲੀਸ਼ਰ ਕੋਈ ਪੁਰਾਣਾ ਰਸਾਲਾ ਜਾਂ ਕੋਈ ਵੀ ਬਰੋਸ਼ਰ ਪੇਸ਼ ਕਰ ਸਕਦਾ ਹੈ ਜੋ ਵਿਅਕਤੀ ਨੂੰ ਦਿਲਚਸਪ ਲੱਗੇ। ਜੁਲਾਈ ਅਤੇ ਅਗਸਤ: ਮੰਡਲੀ ਦੇ ਸਟਾਕ ਵਿਚ ਉਪਲਬਧ ਕੋਈ ਵੀ 32 ਸਫ਼ਿਆਂ ਵਾਲਾ ਬਰੋਸ਼ਰ। ਰਿਟਰਨ ਵਿਜ਼ਿਟ ਕਰਨ ਵੇਲੇ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਦਿਖਾਓ ਜਾਂ ਵਿਅਕਤੀ ਦੀਆਂ ਲੋੜਾਂ ਮੁਤਾਬਕ ਰੱਬ ਦੀ ਸੁਣੋ ਜਾਂ ਰੱਬ ਦੀ ਸੁਣੋ ਅਤੇ ਹਮੇਸ਼ਾ ਲਈ ਜੀਓ ਬਰੋਸ਼ਰ ਪੇਸ਼ ਕਰ ਕੇ ਬਾਈਬਲ ਸਟੱਡੀ ਸ਼ੁਰੂ ਕਰਨ ਦੀ ਕੋਸ਼ਿਸ਼ ਕਰੋ।
◼ ਜਦੋਂ ਵੀ ਤੁਸੀਂ ਕਿਸੇ ਦੂਜੇ ਦੇਸ਼ ਵਿਚ ਜਾਣ ਦੀ ਯੋਜਨਾ ਬਣਾਉਂਦੇ ਹੋ ਤੇ ਉੱਥੇ ਜ਼ਿਲ੍ਹਾ ਸੰਮੇਲਨ ਵਿਚ ਜਾਣਾ ਚਾਹੁੰਦੇ ਹੋ, ਤਾਂ ਤੁਸੀਂ jw.org ਵੈੱਬ ਸਾਈਟ ʼਤੇ Lookup ਟੈਬ ਹੇਠ Conventions ਲਿੰਕ ਚੁਣ ਕੇ ਜਾਣਕਾਰੀ ਲੈ ਸਕਦੇ ਹੋ।