ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • w10 11/15 ਸਫ਼ੇ 20-21
  • ‘ਆਓ ਅਸੀਂ ਯਹੋਵਾਹ ਲਈ ਚੜ੍ਹਾਵਾ ਲਿਆਈਏ’

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ‘ਆਓ ਅਸੀਂ ਯਹੋਵਾਹ ਲਈ ਚੜ੍ਹਾਵਾ ਲਿਆਈਏ’
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2010
  • ਮਿਲਦੀ-ਜੁਲਦੀ ਜਾਣਕਾਰੀ
  • “ਇੱਕ ਮਨ ਅਤੇ ਇੱਕ ਜਾਨ” ਨਾਲ ਯਹੋਵਾਹ ਦੀ ਸੇਵਾ ਕਰੋ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2008
  • ਖ਼ੁਸ਼ੀ ਨਾਲ ਦਿਲੋਂ ਦਿਓ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2009
  • ਕੀ ਤੁਸੀਂ ‘ਪੁੰਨ ਦਾ ਕੰਮ’ ਖ਼ੁਸ਼ੀ ਨਾਲ ਕਰਦੇ ਹੋ?
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2011
  • “ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ”
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2001
ਹੋਰ ਦੇਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2010
w10 11/15 ਸਫ਼ੇ 20-21

‘ਆਓ ਅਸੀਂ ਯਹੋਵਾਹ ਲਈ ਚੜ੍ਹਾਵਾ ਲਿਆਈਏ’

ਜਦੋਂ ਕੋਈ ਤੁਹਾਡੇ ਲਈ ਚੰਗਾ ਕੰਮ ਕਰਦਾ ਹੈ, ਤਾਂ ਤੁਸੀਂ ਉਸ ਲਈ ਕਦਰ ਕਿੱਦਾਂ ਦਿਖਾਉਂਦੇ ਹੋ? ਧਿਆਨ ਦਿਓ ਕਿ ਮਿਦਯਾਨੀਆਂ ਨਾਲ ਲੜਾਈ ਕਰਨ ਤੋਂ ਬਾਅਦ ਇਸਰਾਏਲ ਦੇ ਸੈਨਾਪਤੀਆਂ ਨੇ ਕਿਵੇਂ ਆਪਣੀ ਸ਼ੁਕਰਗੁਜ਼ਾਰੀ ਦਿਖਾਈ ਸੀ। ਪਓਰ ਦੇ ਬਆਲ ਦੇਵਤੇ ਦੇ ਸੰਬੰਧ ਵਿਚ ਇਸਰਾਏਲ ਦੇ ਪਾਪ ਕਰਨ ਤੋਂ ਬਾਅਦ ਇਹ ਲੜਾਈ ਲੜੀ ਗਈ ਸੀ। ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਜਿੱਤ ਦਿਵਾਈ ਅਤੇ ਲੁੱਟ ਦਾ ਮਾਲ 12,000 ਸਿਪਾਹੀਆਂ ਅਤੇ ਬਾਕੀ ਇਸਰਾਏਲੀਆਂ ਦੇ ਵਿਚਕਾਰ ਵੰਡ ਦਿੱਤਾ ਗਿਆ। ਯਹੋਵਾਹ ਦੀ ਹਿਦਾਇਤ ਮੁਤਾਬਕ ਸਿਪਾਹੀਆਂ ਨੇ ਆਪਣੇ ਹਿੱਸੇ ਵਿੱਚੋਂ ਜਾਜਕਾਂ ਨੂੰ ਕੁਝ ਹਿੱਸਾ ਦਿੱਤਾ ਅਤੇ ਦੂਜੇ ਇਸਰਾਏਲੀਆਂ ਨੇ ਉੱਨਾ ਹੀ ਹਿੱਸਾ ਲੇਵੀਆਂ ਨੂੰ ਦਿੱਤਾ।—ਗਿਣ. 31:1-5, 25-30.

ਪਰ ਸੈਨਾਪਤੀ ਇਸ ਤੋਂ ਵੀ ਜ਼ਿਆਦਾ ਕਰਨਾ ਚਾਹੁੰਦੇ ਸਨ। ਉਨ੍ਹਾਂ ਨੇ ਮੂਸਾ ਨੂੰ ਕਿਹਾ: “ਤੁਹਾਡੇ ਦਾਸਾਂ ਨੇ ਜੁੱਧ ਕਰਨ ਵਾਲਿਆਂ ਦਾ ਲੇਖਾ ਕੀਤਾ ਜਿਹੜੇ ਸਾਡੇ ਹੱਥਾਂ ਵਿੱਚ ਸਨ ਅਤੇ ਸਾਡੇ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ।” ਸੈਨਾਪਤੀਆਂ ਨੇ ਯਹੋਵਾਹ ਦੇ ਚੜ੍ਹਾਵੇ ਵਜੋਂ ਸੋਨਾ ਅਤੇ ਵੱਖੋ-ਵੱਖਰੇ ਗਹਿਣੇ ਦੇਣ ਦਾ ਫ਼ੈਸਲਾ ਕੀਤਾ। ਸੋਨੇ ਦੇ ਗਹਿਣਿਆਂ ਦਾ ਕੁੱਲ ਭਾਰ 190 ਕਿਲੋਗ੍ਰਾਮ ਤੋਂ ਵੀ ਜ਼ਿਆਦਾ ਸੀ।—ਗਿਣ. 31:49-54.

ਯਹੋਵਾਹ ਨੇ ਲੋਕਾਂ ਲਈ ਜੋ ਕੁਝ ਕੀਤਾ ਹੈ, ਉਸ ਲਈ ਅੱਜ ਬਹੁਤ ਸਾਰੇ ਲੋਕ ਇਸੇ ਤਰ੍ਹਾਂ ਦੀ ਕਦਰਦਾਨੀ ਦਿਖਾਉਣ ਲਈ ਪ੍ਰੇਰਿਤ ਹੋਏ ਹਨ। ਪਰ ਇਸ ਤਰ੍ਹਾਂ ਦੀ ਕਦਰਦਾਨੀ ਸਿਰਫ਼ ਪਰਮੇਸ਼ੁਰ ਦੇ ਸਮਰਪਿਤ ਸੇਵਕ ਹੀ ਨਹੀਂ ਦਿਖਾਉਂਦੇ। ਇਕ ਬੱਸ ਡਰਾਈਵਰ ਦੀ ਮਿਸਾਲ ਉੱਤੇ ਗੌਰ ਕਰੋ ਜੋ 2009 ਵਿਚ ਇਟਲੀ ਦੇ ਸ਼ਹਿਰ ਬੋਲੋਨਯਾ ਵਿਚ ਹੋਏ ਅੰਤਰਰਾਸ਼ਟਰੀ ਸੰਮੇਲਨ ਵਿਚ ਭੈਣਾਂ-ਭਰਾਵਾਂ ਨੂੰ ਲੈ ਕੇ ਆਉਂਦਾ ਸੀ ਅਤੇ ਲੈ ਕੇ ਜਾਂਦਾ ਸੀ। ਉਹ ਬਹੁਤ ਨਰਮ ਸੁਭਾਅ ਦਾ ਸੀ ਅਤੇ ਬਹੁਤ ਧਿਆਨ ਨਾਲ ਬੱਸ ਚਲਾਉਂਦਾ ਸੀ। ਇਸ ਕਰਕੇ ਉਸ ਦੀ ਬੱਸ ਵਿਚ ਆਉਣ-ਜਾਣ ਵਾਲੇ ਭੈਣਾਂ-ਭਰਾਵਾਂ ਨੇ ਧੰਨਵਾਦ ਕਰਨ ਵਾਸਤੇ ਇਕ ਕਾਰਡ ਲਿਖਣ ਅਤੇ ਟਿੱਪ ਵਜੋਂ ਕੁਝ ਪੈਸੇ ਦੇਣ ਦੇ ਨਾਲ-ਨਾਲ ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਦੇਣ ਦੀ ਸੋਚੀ। ਡਰਾਈਵਰ ਨੇ ਕਿਹਾ: “ਮੈਂ ਖ਼ੁਸ਼ੀ ਨਾਲ ਕਾਰਡ ਅਤੇ ਕਿਤਾਬ ਰੱਖ ਲੈਂਦਾ ਹਾਂ ਪਰ ਪੈਸੇ ਵਾਪਸ ਕਰ ਦਿੰਦਾ ਹਾਂ ਕਿਉਂਕਿ ਮੈਂ ਇਸ ਨੂੰ ਦਾਨ ਕਰਨਾ ਚਾਹੁੰਦਾ ਹਾਂ ਤਾਂਕਿ ਤੁਸੀਂ ਆਪਣੇ ਕੰਮ ਵਿਚ ਲੱਗੇ ਰਹੋ। ਭਾਵੇਂ ਮੈਂ ਯਹੋਵਾਹ ਦਾ ਗਵਾਹ ਨਹੀਂ ਹਾਂ, ਫਿਰ ਵੀ ਮੈਂ ਦਾਨ ਦੇਣਾ ਚਾਹੁੰਦਾ ਹਾਂ ਕਿਉਂਕਿ ਮੈਂ ਦੇਖਿਆ ਹੈ ਕਿ ਤੁਸੀਂ ਪਿਆਰ ਨਾਲ ਸਭ ਕੁਝ ਕਰਦੇ ਹੋ।”

ਯਹੋਵਾਹ ਨੇ ਤੁਹਾਡੇ ਲਈ ਜੋ ਕੁਝ ਕੀਤਾ ਹੈ, ਉਸ ਵਾਸਤੇ ਜਦੋਂ ਤੁਸੀਂ ਕਦਰਦਾਨੀ ਦਿਖਾਉਣ ਲਈ ਪ੍ਰੇਰਿਤ ਹੁੰਦੇ ਹੋ, ਤਾਂ ਤੁਸੀਂ ਦੁਨੀਆਂ ਭਰ ਵਿਚ ਹੋ ਰਹੇ ਯਹੋਵਾਹ ਦੇ ਗਵਾਹਾਂ ਦੇ ਕੰਮ ਲਈ ਦਾਨ ਦੇ ਸਕਦੇ ਹੋ। (ਮੱਤੀ 24:14) ਕੁਝ ਇਸ ਲੇਖ ਨਾਲ ਦਿੱਤੀ ਡੱਬੀ ਵਿਚ ਦੱਸੇ ਤਰੀਕਿਆਂ ਨਾਲ ਦਾਨ ਦਿੰਦੇ ਹਨ।

ਕੁਝ ਲੋਕ ਇਨ੍ਹਾਂ ਤਰੀਕਿਆਂ ਨਾਲ ਦਾਨ ਦੇਣਾ ਪਸੰਦ ਕਰਦੇ ਹਨ

ਦੁਨੀਆਂ ਭਰ ਵਿਚ ਕੀਤੇ ਜਾਂਦੇ ਪਰਮੇਸ਼ੁਰ ਦੇ ਕੰਮਾਂ ਲਈ ਦਾਨ

ਕਈ ਲੋਕ ਦਾਨ ਦੇਣ ਲਈ ਕੁਝ ਪੈਸਾ ਵੱਖਰਾ ਰੱਖਦੇ ਹਨ। ਉਹ ਇਹ ਪੈਸਾ ਦਾਨ-ਪੇਟੀਆਂ ਵਿਚ ਪਾਉਂਦੇ ਹਨ ਜਿਨ੍ਹਾਂ ਉੱਤੇ ਲਿਖਿਆ ਹੁੰਦਾ ਹੈ: “ਦੁਨੀਆਂ ਭਰ ਵਿਚ ਕੀਤੇ ਜਾਂਦੇ ਰਾਜ ਦੇ ਕੰਮਾਂ ਲਈ ਦਾਨ।”

ਹਰ ਮਹੀਨੇ ਯਹੋਵਾਹ ਦੇ ਗਵਾਹਾਂ ਦੀਆਂ ਕਲੀਸਿਯਾਵਾਂ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨੂੰ ਇਹ ਦਾਨ ਭੇਜ ਦਿੰਦੀਆਂ ਹਨ। ਜੇ ਕੋਈ ਚਾਹੇ, ਤਾਂ ਉਹ ਆਪ ਆਪਣੇ ਦੇਸ਼ ਵਿਚ ਯਹੋਵਾਹ ਦੇ ਗਵਾਹਾਂ ਦੇ ਬ੍ਰਾਂਚ ਆਫ਼ਿਸ ਨੂੰ ਪੈਸੇ ਭੇਜ ਸਕਦਾ ਹੈ। (ਹੇਠਾਂ ਦੱਸੇ ਵੱਖੋ-ਵੱਖਰੇ ਤਰੀਕਿਆਂ ਨਾਲ ਵੀ ਦਾਨ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨੂੰ ਭੇਜਿਆ ਜਾ ਸਕਦਾ ਹੈ।) ਚੈੱਕ “Watch Tower” ਦੇ ਨਾਂ ʼਤੇ ਬਣਾਏ ਜਾਣੇ ਚਾਹੀਦੇ ਹਨ।a ਗਹਿਣੇ ਜਾਂ ਹੋਰ ਕੀਮਤੀ ਵਸਤਾਂ ਵੀ ਦਾਨ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਚੀਜ਼ਾਂ ਦੇ ਨਾਲ ਇਕ ਛੋਟੀ ਜਿਹੀ ਚਿੱਠੀ ਵਿਚ ਦੱਸਿਆ ਜਾਣਾ ਚਾਹੀਦਾ ਹੈ ਕਿ ਇਹ ਸ਼ਰਤ-ਰਹਿਤ ਤੋਹਫ਼ੇ ਹਨ।

ਸ਼ਰਤੀਆ ਦਾਨ ਪ੍ਰਬੰਧb

ਦੁਨੀਆਂ ਭਰ ਵਿਚ ਵਰਤਣ ਲਈ ਇਕ ਵਿਅਕਤੀ ਆਪਣੇ ਪੈਸੇ Watch Tower ਦੀ ਅਮਾਨਤ ਦੇ ਤੌਰ ਤੇ ਟ੍ਰਸਟ ਵਿਚ ਰਖਵਾ ਸਕਦਾ ਹੈ। ਪਰ ਉਹ ਜਦੋਂ ਚਾਹੇ, ਆਪਣੇ ਪੈਸੇ ਵਾਪਸ ਲੈ ਸਕਦਾ ਹੈ। ਹੋਰ ਜਾਣਕਾਰੀ ਲਈ ਕਿਰਪਾ ਕਰ ਕੇ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨਾਲ ਸੰਪਰਕ ਕਰੋ।

ਦਾਨ ਦੇਣ ਦੇ ਤਰੀਕੇc

ਆਪਣੀ ਇੱਛਾ ਨਾਲ ਰੁਪਏ-ਪੈਸੇ ਦਾਨ ਕਰਨ ਤੋਂ ਇਲਾਵਾ, ਰਾਜ ਦੇ ਵਿਸ਼ਵ-ਵਿਆਪੀ ਪ੍ਰਚਾਰ ਕੰਮ ਲਈ ਦਾਨ ਦੇਣ ਦੇ ਹੋਰ ਵੀ ਕਈ ਤਰੀਕੇ ਹਨ। ਇਨ੍ਹਾਂ ਵਿੱਚੋਂ ਕੁਝ ਤਰੀਕੇ ਹੇਠਾਂ ਦੱਸੇ ਗਏ ਹਨ:

ਬੀਮਾ:

Watch Tower ਨੂੰ ਜੀਵਨ ਬੀਮਾ ਪਾਲਸੀ ਜਾਂ ਰੀਟਾਇਰਮੈਂਟ/ਪੈਨਸ਼ਨ ਯੋਜਨਾ ਦਾ ਲਾਭ-ਪਾਤਰ ਬਣਾਇਆ ਜਾ ਸਕਦਾ ਹੈ।

ਬੈਂਕ ਖਾਤੇ:

ਸਥਾਨਕ ਬੈਂਕ ਦੇ ਨਿਯਮਾਂ ਮੁਤਾਬਕ ਬੈਂਕ ਖਾਤੇ, ਫ਼ਿਕਸਡ ਡਿਪਾਜ਼ਿਟ ਖਾਤੇ ਜਾਂ ਰੀਟਾਇਰਮੈਂਟ ਖਾਤੇ Watch Tower ਲਈ ਟ੍ਰਸਟ ਵਿਚ ਰੱਖੇ ਜਾ ਸਕਦੇ ਹਨ ਜਾਂ ਮੌਤ ਹੋਣ ਤੇ ਸਥਾਨਕ ਬੈਂਕ ਦੀਆਂ ਮੰਗਾਂ ਮੁਤਾਬਕ Watch Tower ਦੇ ਨਾਂ ਲਿਖਵਾਏ ਜਾ ਸਕਦੇ ਹਨ।

ਸਟਾਕ ਅਤੇ ਬਾਂਡ:

ਸਟਾਕ ਅਤੇ ਬਾਂਡ Watch Tower ਨੂੰ ਬਿਨਾਂ ਕਿਸੇ ਸ਼ਰਤ ਦੇ ਤੋਹਫ਼ੇ ਵਜੋਂ ਦਾਨ ਕੀਤੇ ਜਾ ਸਕਦੇ ਹਨ ਜਾਂ ਆਪਣੀ ਵਸੀਅਤ ਉੱਤੇ Watch Tower ਦੇ ਨਾਂ ਕੀਤੇ ਜਾ ਸਕਦੇ ਹਨ।

ਜ਼ਮੀਨ-ਜਾ

ਇਦਾਦ: ਵਿਕਾਊ ਜ਼ਮੀਨ-ਜਾਇਦਾਦ ਬਿਨਾਂ ਸ਼ਰਤ ਤੋਹਫ਼ੇ ਵਜੋਂ ਦਾਨ ਕੀਤੀ ਜਾ ਸਕਦੀ ਹੈ ਜਾਂ ਫਿਰ ਦਾਨਕਰਤਾ ਆਪਣਾ ਮਕਾਨ ਇਸ ਸ਼ਰਤ ʼਤੇ ਦਾਨ ਕਰ ਸਕਦਾ ਹੈ ਕਿ ਉਹ ਆਪਣੇ ਜੀਉਂਦੇ-ਜੀ ਉੱਥੇ ਹੀ ਰਹੇਗਾ। ਇਸ ਮਾਮਲੇ ਵਿਚ ਕੁਝ ਵੀ ਕਰਨ ਤੋਂ ਪਹਿਲਾਂ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨਾਲ ਸੰਪਰਕ ਕਰੋ।

ਗਿਫ਼ਟ ਐਨਯੂਟੀ:

ਇਸ ਪ੍ਰਬੰਧ ਅਧੀਨ ਵਿਅਕਤੀ ਆਪਣਾ ਪੈਸਾ ਜਾਂ ਸਟਾਕ ਤੇ ਬਾਂਡ Watch Tower ਦੇ ਨਾਂ ਲਿਖਵਾ ਦਿੰਦਾ ਹੈ। ਇਸ ਦੇ ਬਦਲੇ ਵਿਚ ਉਸ ਨੂੰ ਜਾਂ ਉਸ ਵੱਲੋਂ ਨਿਯੁਕਤ ਕੀਤੇ ਗਏ ਵਿਅਕਤੀ ਨੂੰ ਜ਼ਿੰਦਗੀ ਭਰ ਲਈ ਹਰ ਸਾਲ ਇਕ ਬੱਝਵੀਂ ਰਕਮ ਦਿੱਤੀ ਜਾਵੇਗੀ। ਜਿਸ ਸਾਲ ਇਹ ਪ੍ਰਬੰਧ ਸ਼ੁਰੂ ਹੋਵੇਗਾ, ਉਸੇ ਸਾਲ ਤੋਂ ਦਾਨ ਦੇਣ ਵਾਲੇ ਨੂੰ ਇਨਕਮ ਟੈਕਸ ਵਿਚ ਛੋਟ ਮਿਲਣੀ ਸ਼ੁਰੂ ਹੋ ਜਾਵੇਗੀ।

ਵਸੀਅਤ ਅਤੇ ਟ੍ਰਸਟ:

ਕਾਨੂੰਨੀ ਵਸੀਅਤ ਰਾਹੀਂ ਜ਼ਮੀਨ-ਜਾਇਦਾਦ ਜਾਂ ਪੈਸੇ Watch Tower ਦੇ ਨਾਂ ਲਿਖਵਾਏ ਜਾ ਸਕਦੇ ਹਨ ਜਾਂ Watch Towerd ਨੂੰ ਟ੍ਰਸਟ ਦੇ ਇਕਰਾਰਨਾਮੇ ਦਾ ਲਾਭ-ਪਾਤਰ ਬਣਾਇਆ ਜਾ ਸਕਦਾ ਹੈ। ਸ਼ਾਇਦ ਕਿਸੇ ਧਾਰਮਿਕ ਸੰਗਠਨ ਨੂੰ ਪੈਸੇ ਦਾਨ ਕਰਨ ਵਾਲੇ ਟ੍ਰਸਟ ਨੂੰ ਟੈਕਸ ਵਿਚ ਛੋਟ ਮਿਲ ਸਕਦੀ ਹੈ।

ਇਨ੍ਹਾਂ ਤਰੀਕਿਆਂ ਨਾਲ ਦਾਨ ਕਰਨ ਲਈ ਇਕ ਵਿਅਕਤੀ ਨੂੰ ਸੋਚ-ਸਮਝ ਕੇ ਯੋਜਨਾ ਬਣਾਉਣੀ ਪਵੇਗੀ। ਜਿਹੜੇ ਵਿਅਕਤੀ ਯਹੋਵਾਹ ਦੇ ਗਵਾਹਾਂ ਦੇ ਵਿਸ਼ਵ-ਵਿਆਪੀ ਕੰਮ ਵਿਚ ਇਨ੍ਹਾਂ ਤਰੀਕਿਆਂ ਨਾਲ ਮਦਦ ਕਰਨੀ ਚਾਹੁੰਦੇ ਹਨ, ਉਨ੍ਹਾਂ ਲਈ ਅੰਗ੍ਰੇਜ਼ੀ ਅਤੇ ਸਪੇਨੀ ਭਾਸ਼ਾਵਾਂ ਵਿਚ Charitable Planning to Benefit Kingdom Service Worldwide ਨਾਮਕ ਬਰੋਸ਼ਰ ਤਿਆਰ ਕੀਤਾ ਗਿਆ ਹੈ।e ਇਸ ਬਰੋਸ਼ਰ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਵੱਖੋ-ਵੱਖਰੇ ਤਰੀਕਿਆਂ ਨਾਲ ਦਾਨ ਹੁਣ ਜਾਂ ਮੌਤ ਤੋਂ ਬਾਅਦ ਵਸੀਅਤ ਰਾਹੀਂ ਦਿੱਤਾ ਜਾ ਸਕਦਾ ਹੈ। ਇਸ ਬਰੋਸ਼ਰ ਨੂੰ ਪੜ੍ਹਨ ਮਗਰੋਂ ਅਤੇ ਆਪਣੇ ਵਕੀਲਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਦਾਨ ਦੇ ਕੇ ਦੁਨੀਆਂ ਭਰ ਵਿਚ ਯਹੋਵਾਹ ਦੇ ਗਵਾਹਾਂ ਦੇ ਰਾਜ ਦੇ ਕੰਮਾਂ ਅਤੇ ਰਾਹਤ ਕੰਮਾਂ ਵਿਚ ਮਦਦ ਕੀਤੀ ਹੈ ਤੇ ਨਾਲੋਂ-ਨਾਲ ਉਨ੍ਹਾਂ ਨੂੰ ਟੈਕਸ ਵਿਚ ਛੋਟ ਮਿਲੀ ਹੈ।

ਹੋਰ ਜਾਣਕਾਰੀ ਲਈ ਆਪਣੇ ਦੇਸ਼ ਵਿਚ ਯਹੋਵਾਹ ਦੇ ਗਵਾਹਾਂ ਦੇ ਬ੍ਰਾਂਚ ਆਫ਼ਿਸ ਨੂੰ ਹੇਠਾਂ ਦਿੱਤੇ ਗਏ ਪਤੇ ʼਤੇ ਲਿਖੋ ਜਾਂ ਟੈਲੀਫ਼ੋਨ ਕਰੋ।

Jehovah’s Witnesses of India,

Post Box 6440,

Yelahanka,

Bangalore 560 064,

Karnataka.

Telephone: (080) 28468072

[ਫੁਟਨੋਟ]

a ਭਾਰਤ ਵਿਚ ਚੈੱਕ “The Watch Tower Bible and Tract Society of India” ਦੇ ਨਾਂ ʼਤੇ ਬਣਾਏ ਜਾਣੇ ਚਾਹੀਦੇ ਹਨ।

b ਭਾਰਤ ਵਿਚ ਲਾਗੂ ਨਹੀਂ ਹੁੰਦਾ।

c ਨੋਟ: ਟੈਕਸ ਸੰਬੰਧੀ ਵੱਖੋ-ਵੱਖਰੇ ਦੇਸ਼ਾਂ ਦੇ ਵੱਖੋ-ਵੱਖਰੇ ਕਾਨੂੰਨ ਹਨ। ਕਿਰਪਾ ਕਰ ਕੇ ਟੈਕਸ ਸੰਬੰਧੀ ਕਾਨੂੰਨ ਅਤੇ ਦਾਨ ਦੇਣ ਦੇ ਤਰੀਕੇ ਬਾਰੇ ਆਪਣੇ ਅਕਾਊਂਟੈਂਟ ਜਾਂ ਵਕੀਲ ਨਾਲ ਗੱਲ ਕਰੋ। ਨਾਲੇ ਆਖ਼ਰੀ ਫ਼ੈਸਲਾ ਕਰਨ ਤੋਂ ਪਹਿਲਾਂ ਆਪਣੇ ਦੇਸ਼ ਦੇ ਬ੍ਰਾਂਚ ਆਫ਼ਿਸ ਨੂੰ ਪੁੱਛੋ।

d ਭਾਰਤ ਵਿਚ “The Watch Tower Bible and Tract Society of India” ਨੂੰ ਬਣਾਓ।

e ਭਾਰਤ ਵਿਚ ਇਹ ਬਰੋਸ਼ਰ ਨਹੀਂ ਹੈ।

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ