ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • wp20 ਨੰ. 1 ਸਫ਼ੇ 12-13
  • ਪਰਮੇਸ਼ੁਰ ਦੇ ਰਾਜ ਬਾਰੇ ਸੱਚਾਈ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਪਰਮੇਸ਼ੁਰ ਦੇ ਰਾਜ ਬਾਰੇ ਸੱਚਾਈ
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2020
  • ਮਿਲਦੀ-ਜੁਲਦੀ ਜਾਣਕਾਰੀ
  • ਯਿਸੂ ਮਸੀਹ—ਉਸ ਨੇ ਪਰਮੇਸ਼ੁਰ ਦੇ ਰਾਜ ਬਾਰੇ ਕੀ ਸਿਖਾਇਆ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2010
  • ਪਰਮੇਸ਼ੁਰ ਦੇ ਰਾਜ ਬਾਰੇ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ—2008
  • ਪਰਮੇਸ਼ੁਰ ਦਾ ਰਾਜ ਹਕੂਮਤ ਕਰਦਾ ਹੈ
    ਗਿਆਨ ਜੋ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ
  • ਪਰਮੇਸ਼ੁਰ ਦਾ ਰਾਜ ਕੀ ਹੈ?
    ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ?
ਹੋਰ ਦੇਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2020
wp20 ਨੰ. 1 ਸਫ਼ੇ 12-13
ਪੁਲਾੜ ਤੋਂ ਧਰਤੀ ਦੀ ਤਸਵੀਰ ਤੇ ਧਰਤੀ ʼਤੇ ਧੁੱਪ ਪੈਂਦੀ ਹੋਈ

ਪਰਮੇਸ਼ੁਰ ਦੇ ਰਾਜ ਬਾਰੇ ਸੱਚਾਈ

ਯਿਸੂ ਨੇ ਆਪਣੇ ਚੇਲਿਆਂ ਨੂੰ ਇਸ ਤਰ੍ਹਾਂ ਪ੍ਰਾਰਥਨਾ ਕਰਨੀ ਸਿਖਾਈ: “ਹੇ ਸਾਡੇ ਪਿਤਾ ਜਿਹੜਾ ਸਵਰਗ ਵਿਚ ਹੈ, ਤੇਰਾ ਨਾਂ ਪਵਿੱਤਰ ਕੀਤਾ ਜਾਵੇ। ਤੇਰਾ ਰਾਜ ਆਵੇ। ਤੇਰੀ ਇੱਛਾ ਜਿਵੇਂ ਸਵਰਗ ਵਿਚ ਪੂਰੀ ਹੁੰਦੀ ਹੈ, ਉਵੇਂ ਹੀ ਧਰਤੀ ਉੱਤੇ ਪੂਰੀ ਹੋਵੇ।” (ਮੱਤੀ 6:9, 10) ਪਰਮੇਸ਼ੁਰ ਦਾ ਰਾਜ ਕੀ ਹੈ? ਇਹ ਕੀ ਕਰ ਰਿਹਾ ਹੈ? ਅਤੇ ਸਾਨੂੰ ਇਸ ਬਾਰੇ ਪ੍ਰਾਰਥਨਾ ਕਿਉਂ ਕਰਨੀ ਚਾਹੀਦੀ ਹੈ?

ਯਿਸੂ ਪਰਮੇਸ਼ੁਰ ਦੇ ਰਾਜ ਦਾ ਰਾਜਾ ਹੈ।

ਲੂਕਾ 1:31-33: “ਤੂੰ ਉਸ ਦਾ ਨਾਂ ਯਿਸੂ ਰੱਖੀਂ। ਉਹ ਮਹਾਨ ਹੋਵੇਗਾ ਅਤੇ ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਯਹੋਵਾਹ ਪਰਮੇਸ਼ੁਰ ਉਸ ਨੂੰ ਉਸ ਦੇ ਪੂਰਵਜ ਦਾਊਦ ਦੀ ਰਾਜ-ਗੱਦੀ ਦੇਵੇਗਾ, ਅਤੇ ਉਹ ਯਾਕੂਬ ਦੇ ਘਰਾਣੇ ਉੱਤੇ ਹਮੇਸ਼ਾ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਕਦੀ ਵੀ ਅੰਤ ਨਹੀਂ ਹੋਵੇਗਾ।”

ਯਿਸੂ ਨੇ ਮੁੱਖ ਤੌਰ ʼਤੇ ਰਾਜ ਬਾਰੇ ਪ੍ਰਚਾਰ ਕੀਤਾ।

ਮੱਤੀ 9:35: “ਉਹ ਸਾਰੇ ਸ਼ਹਿਰਾਂ ਤੇ ਪਿੰਡਾਂ ਵਿਚ ਗਿਆ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀਆਂ ਹਰ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਠੀਕ ਕੀਤਾ।”

ਯਿਸੂ ਨੇ ਆਪਣੇ ਚੇਲਿਆਂ ਨੂੰ ਨਿਸ਼ਾਨੀਆਂ ਦੱਸੀਆਂ ਜਿਸ ਤੋਂ ਪਤਾ ਲੱਗਣਾ ਸੀ ਕਿ ਰਾਜ ਨੇੜੇ ਆ ਗਿਆ ਹੈ।

ਮੱਤੀ 24:7: “ਕੌਮ ਕੌਮ ਉੱਤੇ ਅਤੇ ਦੇਸ਼ ਦੇਸ਼ ਉੱਤੇ ਹਮਲਾ ਕਰੇਗਾ, ਥਾਂ-ਥਾਂ ਕਾਲ਼ ਪੈਣਗੇ ਤੇ ਭੁਚਾਲ਼ ਆਉਣਗੇ।”

ਅੱਜ ਯਿਸੂ ਦੇ ਚੇਲੇ ਪੂਰੀ ਦੁਨੀਆਂ ਵਿਚ ਰਾਜ ਬਾਰੇ ਪ੍ਰਚਾਰ ਕਰਦੇ ਹਨ।

ਮੱਤੀ 24:14: “ਸਾਰੀਆਂ ਕੌਮਾਂ ਨੂੰ ਗਵਾਹੀ ਦੇਣ ਲਈ ਰਾਜ ਦੀ ਇਸ ਖ਼ੁਸ਼ ਖ਼ਬਰੀ ਦਾ ਪ੍ਰਚਾਰ ਪੂਰੀ ਦੁਨੀਆਂ ਵਿਚ ਕੀਤਾ ਜਾਵੇਗਾ, ਅਤੇ ਫਿਰ ਅੰਤ ਆਵੇਗਾ।”

ਪਰਮੇਸ਼ੁਰ ਦੇ ਰਾਜ ਬਾਰੇ ਜਾਣਕਾਰੀ

ਜਗ੍ਹਾ: ਪਰਮੇਸ਼ੁਰ ਦਾ ਰਾਜ ਇਕ ਅਸਲੀ ਸਰਕਾਰ ਹੈ ਜਿਸ ਨੂੰ ਪਰਮੇਸ਼ੁਰ ਨੇ ਸਵਰਗ ਵਿਚ ਸਥਾਪਿਤ ਕੀਤਾ ਹੈ।—ਦਾਨੀਏਲ 2:44; ਮੱਤੀ 4:17.

ਮਕਸਦ: ਪਰਮੇਸ਼ੁਰ ਦੇ ਰਾਜ ਵਿਚ ਧਰਤੀ ਨੂੰ ਬਾਗ਼ ਵਰਗੀ ਸੋਹਣੀ ਬਣਾ ਦਿੱਤਾ ਜਾਵੇਗਾ ਜਿੱਥੇ ਲੋਕ ਸ਼ਾਂਤੀ ਨਾਲ ਮਿਲ-ਜੁਲ ਕੇ ਰਹਿਣਗੇ, ਕੋਈ ਵੀ ਬੀਮਾਰ ਨਹੀਂ ਹੋਵੇਗਾ ਅਤੇ ਨਾ ਹੀ ਕੋਈ ਮਰੇਗਾ।—ਜ਼ਬੂਰਾਂ ਦੀ ਪੋਥੀ 37:11, 29.

ਰਾਜੇ: ਪਰਮੇਸ਼ੁਰ ਨੇ ਯਿਸੂ ਨੂੰ ਆਪਣੇ ਰਾਜ ਦਾ ਰਾਜਾ ਬਣਾਇਆ ਹੈ ਤੇ ਸਵਰਗ ਵਿਚ ਉਸ ਨਾਲ ਰਾਜ ਕਰਨ ਲਈ ਧਰਤੀ ਤੋਂ 1,44,000 ਜਣਿਆਂ ਨੂੰ ਚੁਣਿਆ ਹੈ।—ਲੂਕਾ 1:30-33; 12:32; ਪ੍ਰਕਾਸ਼ ਦੀ ਕਿਤਾਬ 14:1, 3.

ਪਰਜਾ: ਪਰਮੇਸ਼ੁਰ ਦੇ ਰਾਜ ਦੀ ਪਰਜਾ ਧਰਤੀ ʼਤੇ ਰਹੇਗੀ, ਖ਼ੁਸ਼ੀ-ਖ਼ੁਸ਼ੀ ਯਿਸੂ ਨੂੰ ਆਪਣਾ ਰਾਜਾ ਮੰਨੇਗੀ ਅਤੇ ਰਾਜ ਦੇ ਕਾਨੂੰਨਾਂ ਮੁਤਾਬਕ ਕੰਮ ਕਰੇਗੀ।—ਮੱਤੀ 7:21.

ਯਿਸੂ ਹੀ ਇਨਸਾਨਾਂ ਲਈ ਵਧੀਆ ਰਾਜਾ ਕਿਉਂ ਹੈ?

ਧਰਤੀ ʼਤੇ ਹੁੰਦਿਆਂ ਯਿਸੂ ਨੇ ਇਹ ਗੱਲ ਸਾਬਤ ਕੀਤੀ ਕਿ ਉਹ ਕਾਬਲ ਤੇ ਪਿਆਰ ਕਰਨ ਵਾਲਾ ਰਾਜਾ ਹੈ ਕਿਉਂਕਿ ਉਸ ਨੇ

  • ਗ਼ਰੀਬਾਂ ʼਤੇ ਦਇਆ ਕੀਤੀ।—ਲੂਕਾ 14:13, 14.

  • ਭ੍ਰਿਸ਼ਟਾਚਾਰ ਅਤੇ ਅਨਿਆਂ ਨਾਲ ਨਫ਼ਰਤ ਕੀਤੀ।—ਮੱਤੀ 21:12, 13.

  • ਕੁਦਰਤੀ ਸ਼ਕਤੀਆਂ ਨੂੰ ਕਾਬੂ ਕੀਤਾ।—ਮਰਕੁਸ 4:39.

  • ਹਜ਼ਾਰਾਂ ਲੋਕਾਂ ਨੂੰ ਖਿਲਾਇਆ।—ਮੱਤੀ 14:19-21.

  • ਬੀਮਾਰਾਂ ʼਤੇ ਤਰਸ ਕੀਤਾ ਅਤੇ ਉਨ੍ਹਾਂ ਨੂੰ ਠੀਕ ਕੀਤਾ।—ਮੱਤੀ 8:16.

  • ਮਰ ਚੁੱਕੇ ਲੋਕਾਂ ਨੂੰ ਜੀਉਂਦਾ ਕੀਤਾ।—ਯੂਹੰਨਾ 11:43, 44.

ਤੁਹਾਨੂੰ ਅੱਜ ਪਰਮੇਸ਼ੁਰ ਦੇ ਰਾਜ ਤੋਂ ਕੀ ਫ਼ਾਇਦਾ ਹੋ ਸਕਦਾ ਹੈ?

ਜੇ ਤੁਸੀਂ ਪਰਮੇਸ਼ੁਰ ਦੇ ਰਾਜ ਦੀ ਪਰਜਾ ਵਿਚ ਸ਼ਾਮਲ ਹੁੰਦੇ ਹੋ, ਤਾਂ ਅੱਜ ਵੀ ਤੁਹਾਡੀ ਜ਼ਿੰਦਗੀ ਵਿਚ ਖ਼ੁਸ਼ੀਆਂ ਦੀ ਬਹਾਰ ਆ ਸਕਦੀ ਹੈ। ਮਿਸਾਲ ਲਈ, ਰਾਜ ਦੀ ਪਰਜਾ ਬਣਨ ਵਾਲੇ ਲੋਕ

  • ‘ਸਾਰਿਆਂ ਨਾਲ ਬਣਾ ਕੇ ਰੱਖਦੇ’ ਹਨ।—ਇਬਰਾਨੀਆਂ 12:14.

  • ਪਰਿਵਾਰ ਵਿਚ ਸ਼ਾਂਤੀ ਅਤੇ ਏਕਤਾ ਨਾਲ ਰਹਿੰਦੇ ਹਨ ਕਿਉਂਕਿ ਉਹ ਆਪਣੇ ਜੀਵਨ-ਸਾਥੀ ਨਾਲ ਪਿਆਰ ਅਤੇ ਆਦਰ ਨਾਲ ਪੇਸ਼ ਆਉਂਦੇ ਹਨ।—ਅਫ਼ਸੀਆਂ 5:22, 23, 33.

  • ਜ਼ਿੰਦਗੀ ਵਿਚ ਖ਼ੁਸ਼ ਅਤੇ ਸੰਤੁਸ਼ਟ ਹਨ ਕਿਉਂਕਿ ਉਹ “ਪਰਮੇਸ਼ੁਰ ਦੀ ਅਗਵਾਈ ਲਈ ਤਰਸਦੇ” ਹਨ।—ਮੱਤੀ 5:3.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ