ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
ਜਾਗਰੂਕ ਬਣੋ! ਅਪ੍ਰੈ.-ਜੂਨ
“‘ਬਾਲ ਵੇਸਵਾ-ਗਮਨ’ ਇਕ ਦੁਖਦਾਈ ਵਿਸ਼ਾ ਹੈ। ਹਾਲਾਂਕਿ ਜ਼ਿਆਦਾਤਰ ਲੋਕ ਇਸ ਬਾਰੇ ਗੱਲ ਕਰਨੀ ਪਸੰਦ ਨਹੀਂ ਕਰਦੇ, ਪਰ ਇਹ ਸਮੱਸਿਆ ਤੇਜ਼ੀ ਨਾਲ ਵਧਦੀ ਜਾ ਰਹੀ ਹੈ। ਤੁਹਾਡੇ ਖ਼ਿਆਲ ਵਿਚ ਇਸ ਸਮੱਸਿਆ ਦਾ ਕੀ ਹੱਲ ਹੋ ਸਕਦਾ ਹੈ? [ਜਵਾਬ ਲਈ ਸਮਾਂ ਦਿਓ।] ਪਵਿੱਤਰ ਸ਼ਾਸਤਰ ਵਿਚ ਇਹ ਵਾਅਦਾ ਕੀਤਾ ਗਿਆ ਹੈ ਕਿ ਬੱਚਿਆਂ ਉੱਤੇ ਕੀਤੇ ਜਾਂਦੇ ਇਸ ਜ਼ੁਲਮ ਨੂੰ ਜਲਦੀ ਹੀ ਖ਼ਤਮ ਕਰ ਦਿੱਤਾ ਜਾਵੇਗਾ। [ਕਹਾਉਤਾਂ 2:21, 22 ਪੜ੍ਹੋ।] ਇਸ ਰਸਾਲੇ ਵਿਚ ਦੱਸਿਆ ਗਿਆ ਹੈ ਕਿ ਇਸ ਜ਼ੁਲਮ ਨੂੰ ਕਿਵੇਂ ਰੋਕਿਆ ਜਾਵੇਗਾ।”
ਪਹਿਰਾਬੁਰਜ 15 ਮਈ
“ਅਸੀਂ ਹਰ ਰੋਜ਼ ਹਿੰਸਕ ਘਟਨਾਵਾਂ ਦੀਆਂ ਖ਼ਬਰਾਂ ਸੁਣਦੇ ਹਾਂ। ਕੀ ਪਹਿਲਾਂ ਵੀ ਕਿਸੇ ਜ਼ਮਾਨੇ ਵਿਚ ਅੱਜ ਵਰਗੇ ਹਾਲਾਤ ਸਨ? [ਜਵਾਬ ਲਈ ਸਮਾਂ ਦਿਓ।] ਜ਼ਰਾ ਦੇਖੋ ਕਿ ਬਾਈਬਲ ਇਸ ਬਾਰੇ ਕੀ ਕਹਿੰਦੀ ਹੈ। [ਮੱਤੀ 24:37 ਪੜ੍ਹੋ।] ਨੂਹ ਦੇ ਜ਼ਮਾਨੇ ਵਿਚ ਹਾਲਾਤ ਇੰਨੇ ਖ਼ਰਾਬ ਸਨ ਕਿ ਪਰਮੇਸ਼ੁਰ ਨੇ ਉਸ ਦੁਨੀਆਂ ਨੂੰ ਨਾਸ਼ ਕਰ ਦਿੱਤਾ ਸੀ, ਪਰ ਨੂਹ ਅਤੇ ਉਸ ਦਾ ਪਰਿਵਾਰ ਬਚ ਗਏ ਸਨ। ਇਸ ਰਸਾਲੇ ਵਿਚ ਦੱਸਿਆ ਗਿਆ ਹੈ ਕਿ ਨੂਹ ਦੇ ਦਿਨਾਂ ਵਿਚ ਹੋਈਆਂ ਘਟਨਾਵਾਂ ਸਾਡੇ ਦਿਨਾਂ ਲਈ ਕੀ ਮਾਅਨੇ ਰੱਖਦੀਆਂ ਹਨ।”
ਜਾਗਰੂਕ ਬਣੋ! ਅਪ੍ਰੈ.-ਜੂਨ
“ਕੀ ਤੁਹਾਨੂੰ ਇਸ ਗੱਲ ਦੀ ਖ਼ੁਸ਼ੀ ਨਹੀਂ ਹੈ ਕਿ ਤੁਹਾਨੂੰ ਆਪਣੇ ਫ਼ੈਸਲੇ ਆਪ ਕਰਨ ਦੀ ਆਜ਼ਾਦੀ ਹੈ? [ਜਵਾਬ ਲਈ ਸਮਾਂ ਦਿਓ।] ਪਰ ਫ਼ੈਸਲੇ ਕਰਨ ਦੀ ਆਜ਼ਾਦੀ ਹੋਣ ਦਾ ਇਹ ਮਤਲਬ ਨਹੀਂ ਕਿ ਅਸੀਂ ਹਮੇਸ਼ਾ ਸਹੀ ਫ਼ੈਸਲੇ ਹੀ ਕਰਾਂਗੇ। ਸਹੀ ਫ਼ੈਸਲੇ ਕਰਨ ਵਿਚ ਕਿਹੜੇ ਸਿਧਾਂਤ ਸਾਡੀ ਮਦਦ ਕਰ ਸਕਦੇ ਹਨ? [ਜਵਾਬ ਸੁਣਨ ਮਗਰੋਂ ਗਲਾਤੀਆਂ 6:7 ਪੜ੍ਹੋ। ਸਫ਼ਾ 12 ਖੋਲ੍ਹੋ।] ਇਸ ਦਾ ਜਵਾਬ ਤੁਹਾਨੂੰ ਇਸ ਰਸਾਲੇ ਵਿੱਚੋਂ ਮਿਲੇਗਾ।”
ਪਹਿਰਾਬੁਰਜ 1 ਜੂਨ
“ਅਸੀਂ ਅਕਸਰ ਸੁਣਦੇ ਹਾਂ ਕਿ ਲੋੜਵੰਦਾਂ ਦੀ ਮਦਦ ਕਰਨ ਲਈ ਦਿੱਤੇ ਜਾਂਦੇ ਚੰਦਿਆਂ ਦੀ ਗ਼ਲਤ ਵਰਤੋਂ ਕੀਤੀ ਜਾਂਦੀ ਹੈ। ਇਸ ਲਈ ਕਈ ਲੋਕ ਸੋਚਦੇ ਹਨ ਕਿ ਖ਼ੈਰਾਤੀ ਸੰਸਥਾਵਾਂ ਨੂੰ ਚੰਦਾ ਨਾ ਹੀ ਦੇਣਾ ਚੰਗਾ ਹੈ। ਪਰ ਦੁਨੀਆਂ ਵਿਚ ਬਹੁਤ ਸਾਰੇ ਲੋਕਾਂ ਨੂੰ ਮਦਦ ਦੀ ਲੋੜ ਹੈ। ਤੁਹਾਡੇ ਖ਼ਿਆਲ ਵਿਚ ਉਨ੍ਹਾਂ ਦੀ ਕਿਵੇਂ ਮਦਦ ਕੀਤੀ ਜਾ ਸਕਦੀ ਹੈ? [ਜਵਾਬ ਲਈ ਸਮਾਂ ਦਿਓ। ਫਿਰ ਇਬਰਾਨੀਆਂ 13:16 ਪੜ੍ਹੋ।] ਇਸ ਰਸਾਲੇ ਵਿਚ ਦੱਸਿਆ ਗਿਆ ਹੈ ਕਿ ਪਰਮੇਸ਼ੁਰ ਕਿਸ ਤਰ੍ਹਾਂ ਦੇ ਦਾਨਾਂ ਤੋਂ ਖ਼ੁਸ਼ ਹੁੰਦਾ ਹੈ।”