ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
ਪਹਿਰਾਬੁਰਜ 15 ਮਈ
“ਤੁਹਾਡੇ ਖ਼ਿਆਲ ਵਿਚ ਕੀ ਇਨਸਾਨਾਂ ਦੇ ਕੰਮਾਂ ਦਾ ਪਰਮੇਸ਼ੁਰ ਤੇ ਕੋਈ ਅਸਰ ਪੈਂਦਾ ਹੈ? [ਜਵਾਬ ਲਈ ਸਮਾਂ ਦਿਓ।] ਧਿਆਨ ਦਿਓ ਕਿ ਸਾਡੇ ਕੰਮਾਂ ਦਾ ਪਰਮੇਸ਼ੁਰ ਦੀਆਂ ਭਾਵਨਾਵਾਂ ਤੇ ਕੀ ਅਸਰ ਪੈ ਸਕਦਾ ਹੈ। [ਕਹਾਉਤਾਂ 27:11 ਪੜ੍ਹੋ।] ਇਸ ਰਸਾਲੇ ਵਿਚ ਕੁਝ ਲੋਕਾਂ ਦੀਆਂ ਮਿਸਾਲਾਂ ਦਿੱਤੀਆਂ ਗਈਆਂ ਹਨ ਜਿਨ੍ਹਾਂ ਨੇ ਪਰਮੇਸ਼ੁਰ ਦੇ ਜੀਅ ਨੂੰ ਖ਼ੁਸ਼ ਕੀਤਾ ਸੀ ਅਤੇ ਇਸ ਵਿਚ ਇਹ ਵੀ ਦੱਸਿਆ ਹੈ ਕਿ ਅਸੀਂ ਕਿਵੇਂ ਪਰਮੇਸ਼ੁਰ ਦੇ ਜੀਅ ਨੂੰ ਖ਼ੁਸ਼ ਕਰ ਸਕਦੇ ਹਾਂ।”
ਜਾਗਰੂਕ ਬਣੋ! ਅਪ੍ਰੈ.-ਜੂਨ
“ਹਾਲਾਂਕਿ ਮਾਤਾ-ਪਿਤਾ ਦੋਵੇਂ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਹੋਣ, ਪਰ ਉਨ੍ਹਾਂ ਦੀ ਦੇਖ-ਭਾਲ ਦੀ ਜ਼ਿੰਮੇਵਾਰੀ ਆਮ ਕਰਕੇ ਮਾਂ ਤੇ ਛੱਡ ਦਿੱਤੀ ਜਾਂਦੀ ਹੈ। ਤੁਹਾਡੇ ਖ਼ਿਆਲ ਅਨੁਸਾਰ ਬੱਚੇ ਦੀ ਦੇਖ-ਭਾਲ ਕਰਨ ਵਿਚ ਪਿਤਾ ਕੀ ਯੋਗਦਾਨ ਪਾ ਸਕਦਾ ਹੈ? [ਜਵਾਬ ਲਈ ਸਮਾਂ ਦਿਓ।] ਇਹ ਰਸਾਲਾ ਦੱਸਦਾ ਹੈ ਕਿ ਦੋਵੇਂ ਮਾਪੇ ਕਿਵੇਂ ਬੱਚੇ ਦੀਆਂ ਲੋੜਾਂ ਚੰਗੀ ਤਰ੍ਹਾਂ ਪੂਰੀਆਂ ਕਰਨ ਵਿਚ ਯੋਗਦਾਨ ਪਾ ਸਕਦੇ ਹਨ।”
ਪਹਿਰਾਬੁਰਜ 1 ਜੂਨ
“ਕੁਝ ਲੋਕ ਸੋਚਦੇ ਹਨ ਕਿ ਪਰਮੇਸ਼ੁਰ ਦੀ ਭਗਤੀ ਕਰਨ ਲਈ ਕਿਸੇ ਇਕ ਖ਼ਾਸ ਧਰਮ ਦਾ ਮੈਂਬਰ ਬਣਨਾ ਜ਼ਰੂਰੀ ਨਹੀਂ ਹੈ। ਤੁਹਾਡਾ ਇਸ ਬਾਰੇ ਕੀ ਖ਼ਿਆਲ ਹੈ? [ਜਵਾਬ ਲਈ ਸਮਾਂ ਦਿਓ।] ਇਹ ਰਸਾਲਾ ਦੱਸਦਾ ਹੈ ਕਿ ਪਰਮੇਸ਼ੁਰ ਪੁਰਾਣੇ ਜ਼ਮਾਨੇ ਵਿਚ ਆਪਣੇ ਲੋਕਾਂ ਨੂੰ ਸੇਧ ਕਿਵੇਂ ਦਿੰਦਾ ਸੀ। ਇਹ ਰਸਾਲਾ ਇਹ ਵੀ ਦੱਸਦਾ ਹੈ ਕਿ ਸੱਚਾਈ ਨਾਲ ਪਰਮੇਸ਼ੁਰ ਦੀ ਭਗਤੀ ਕਰਨ ਦਾ ਕੀ ਮਤਲਬ ਹੈ।” ਯੂਹੰਨਾ 4:24 ਪੜ੍ਹੋ।
ਜਾਗਰੂਕ ਬਣੋ! ਅਪ੍ਰੈ.-ਜੂਨ
“ਅੱਜ ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਉਨ੍ਹਾਂ ਕੋਲ ਆਪਣਾ ਕੰਮ ਪੂਰਾ ਕਰਨ ਲਈ ਕਾਫ਼ੀ ਸਮਾਂ ਨਹੀਂ ਹੈ। ਕੀ ਤੁਸੀਂ ਵੀ ਇਸ ਸਮੱਸਿਆ ਦਾ ਸਾਮ੍ਹਣਾ ਕਰ ਰਹੇ ਹੋ? [ਜਵਾਬ ਲਈ ਸਮਾਂ ਦਿਓ ਅਤੇ ਸਫ਼ਾ 21 ਉੱਤੇ ਲੇਖ ਦਿਖਾਓ।] ਇਸ ਰਸਾਲੇ ਵਿਚ ਕੁਝ ਸੁਝਾਅ ਦਿੱਤੇ ਗਏ ਹਨ ਕਿ ਅਸੀਂ ਆਪਣੇ ਸਮੇਂ ਦੀ ਚੰਗੀ ਵਰਤੋਂ ਕਿਵੇਂ ਕਰ ਸਕਦੇ ਹਾਂ।”