ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
ਪਹਿਰਾਬੁਰਜ 15 ਫਰ.
“ਕਈਆਂ ਨੂੰ ਲੱਗਦਾ ਹੈ ਕਿ ਇਨਸਾਨ ਧਰਤੀ ਨੂੰ ਬਰਬਾਦ ਕਰ ਰਿਹਾ ਹੈ। ਕੀ ਤੁਸੀਂ ਇਸ ਗੱਲ ਦੀ ਚਿੰਤਾ ਕਰਦੇ ਹੋ? [ਜਵਾਬ ਲਈ ਸਮਾਂ ਦਿਓ।] ਇਸ ਆਇਤ ਵਿਚ ਇਕ ਬਹੁਤ ਹੀ ਵਧੀਆ ਵਾਅਦਾ ਕੀਤਾ ਗਿਆ ਹੈ। [ਪਰਕਾਸ਼ ਦੀ ਪੋਥੀ 11:18 ਪੜ੍ਹੋ।] ਇਸ ਰਸਾਲੇ ਵਿਚ ਜਾਣਕਾਰੀ ਦਿੱਤੀ ਗਈ ਹੈ ਕਿ ਕਿਨ੍ਹਾਂ ਗੱਲਾਂ ਕਰਕੇ ਸਾਡੀ ਧਰਤੀ ਬਾਕੀ ਗ੍ਰਹਿਆਂ ਤੋਂ ਵੱਖਰੀ ਹੈ। ਇਸ ਵਿਚ ਇਹ ਵੀ ਦੱਸਿਆ ਹੈ ਕਿ ਬਾਈਬਲ ਸਾਡੀ ਧਰਤੀ ਦੇ ਭਵਿੱਖ ਬਾਰੇ ਕੀ ਕਹਿੰਦੀ ਹੈ।”
ਜਾਗਰੂਕ ਬਣੋ! ਜਨ.-ਮਾਰ.
“ਕੀ ਤੁਸੀਂ ਕਦੇ ਸੋਚਿਆ ਕਿ ਜੇਕਰ ਪਰਮੇਸ਼ੁਰ ਵਾਕਈ ਸਰਬਸ਼ਕਤੀਮਾਨ ਹੈ ਅਤੇ ਸਾਨੂੰ ਪਿਆਰ ਕਰਦਾ ਹੈ, ਤਾਂ ਦੁਨੀਆਂ ਵਿਚ ਇੰਨੇ ਦੁੱਖ ਕਿਉਂ ਹਨ? [ਜਵਾਬ ਲਈ ਸਮਾਂ ਦਿਓ।] ਦੇਖੋ ਇਸ ਆਇਤ ਵਿਚ ਦੁੱਖਾਂ ਦੀ ਜੜ੍ਹ ਬਾਰੇ ਕੀ ਦੱਸਿਆ ਹੈ। [1 ਯੂਹੰਨਾ 5:19 ਪੜ੍ਹੋ।] ਇਸ ਰਸਾਲੇ ਵਿਚ ਦੱਸਿਆ ਹੈ ਕਿ ਪਰਮੇਸ਼ੁਰ ਕਿਵੇਂ ਦੁੱਖਾਂ ਨੂੰ ਹਮੇਸ਼ਾ ਲਈ ਖ਼ਤਮ ਕਰ ਦੇਵੇਗਾ।”
ਪਹਿਰਾਬੁਰਜ 1 ਮਾਰ.
“ਕਈ ਲੋਕ ਕਹਿੰਦੇ ਹਨ ਕਿ ਸਾਰੇ ਧਰਮ ਪਰਮੇਸ਼ੁਰ ਵੱਲ ਲੈ ਜਾਂਦੇ ਹਨ। ਤੁਹਾਡੇ ਖ਼ਿਆਲ ਵਿਚ ਕੀ ਕੋਈ ਫ਼ਰਕ ਪੈਂਦਾ ਹੈ ਕਿ ਅਸੀਂ ਕਿਹੜੇ ਧਰਮ ਨੂੰ ਮੰਨਦੇ ਹਾਂ? [ਜਵਾਬ ਲਈ ਸਮਾਂ ਦਿਓ।] ਦੇਖੋ ਇੱਥੇ ਸਾਨੂੰ ਕੀ ਸਲਾਹ ਦਿੱਤੀ ਗਈ ਹੈ। [1 ਯੂਹੰਨਾ 4:1 ਪੜ੍ਹੋ।] ਇਸ ਰਸਾਲੇ ਵਿਚ ਧਾਰਮਿਕ ਸਿੱਖਿਆਵਾਂ ਨੂੰ ਪਰਖਣ ਦਾ ਤਰੀਕਾ ਦੱਸਿਆ ਗਿਆ ਹੈ ਤਾਂਕਿ ਅਸੀਂ ਜਾਣ ਸਕੀਏ ਕਿ ਇਹ ਪਰਮੇਸ਼ੁਰ ਵੱਲੋਂ ਹਨ ਜਾਂ ਨਹੀਂ। ਇਸ ਵਿਚ ਇਹ ਵੀ ਦੱਸਿਆ ਹੈ ਕਿ ਵੱਖ-ਵੱਖ ਧਰਮ ਕਿਵੇਂ ਸ਼ੁਰੂ ਹੋਏ ਸਨ।”
ਜਾਗਰੂਕ ਬਣੋ! ਜਨ.-ਮਾਰ.
“ਅੱਜ-ਕੱਲ੍ਹ ਜ਼ਿਆਦਾਤਰ ਨੌਜਵਾਨ ਆਪਣੇ ਮਾਤਾ-ਪਿਤਾ ਦੇ ਬਣਾਏ ਕਾਇਦੇ-ਕਾਨੂੰਨਾਂ ਤੋਂ ਬਹੁਤ ਖਿੱਝਦੇ ਹਨ। ਪੁਰਾਣੇ ਸਮੇਂ ਦੇ ਇਕ ਸਿਆਣੇ ਮਨੁੱਖ ਨੇ ਇਸ ਸੰਬੰਧੀ ਇਕ ਵਧੀਆ ਸਲਾਹ ਦਿੱਤੀ ਸੀ। ਮੈਂ ਤੁਹਾਨੂੰ ਇਹ ਪੜ੍ਹ ਕੇ ਸੁਣਾਉਣਾ ਚਾਹਾਂਗਾ ਅਤੇ ਜਾਣਨਾ ਚਾਹਾਂਗਾ ਕਿ ਤੁਸੀਂ ਇਸ ਬਾਰੇ ਕੀ ਸੋਚਦੇ ਹੋ। [ਕਹਾਉਤਾਂ 6:20 ਪੜ੍ਹੋ ਅਤੇ ਜਵਾਬ ਲਈ ਸਮਾਂ ਦਿਓ। ਸਫ਼ਾ 10 ਤੇ ਦਿੱਤਾ ਲੇਖ ਦਿਖਾਓ।] ਇਹ ਲੇਖ ਮਾਪਿਆਂ ਦੇ ਨਿਯਮਾਂ ਪ੍ਰਤੀ ਸਹੀ ਨਜ਼ਰੀਆ ਰੱਖਣ ਵਿਚ ਨੌਜਵਾਨਾਂ ਦੀ ਮਦਦ ਕਰੇਗਾ।”