ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
ਪਹਿਰਾਬੁਰਜ 15 ਦਸੰ.
“ਤਿਉਹਾਰਾਂ ਵੇਲੇ ਅਕਸਰ ਲੋਕ ਦੂਸਰਿਆਂ ਨਾਲ ਪਿਆਰ ਅਤੇ ਹਮਦਰਦੀ ਨਾਲ ਪੇਸ਼ ਆਉਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਖ਼ਿਆਲ ਵਿਚ ਇਹ ਚੰਗਾ ਨਹੀਂ ਹੋਵੇਗਾ ਜੇਕਰ ਲੋਕ ਸਾਲ ਭਰ ਇਸੇ ਤਰ੍ਹਾਂ ਇਕ ਦੂਸਰੇ ਨਾਲ ਪਿਆਰ-ਮੁਹੱਬਤ ਨਾਲ ਪੇਸ਼ ਆਉਣ? [ਜਵਾਬ ਲਈ ਸਮਾਂ ਦਿਓ। ਫਿਰ 1 ਪਤਰਸ 3:8 ਪੜ੍ਹੋ।] ਇਸ ਰਸਾਲੇ ਵਿਚ ਦੱਸਿਆ ਹੈ ਕਿ ਹਮਦਰਦੀ ਦਿਖਾਉਣ ਦੇ ਕੀ ਫ਼ਾਇਦੇ ਹਨ ਅਤੇ ਅਸੀਂ ਕਿਵੇਂ ਦੂਸਰਿਆਂ ਦੇ ਹਮਦਰਦ ਬਣ ਸਕਦੇ ਹਾਂ।”
ਜਾਗਰੂਕ ਬਣੋ! ਅਕ.-ਦਸੰ.
ਕੋਈ ਨੌਜਵਾਨ ਮਿਲਣ ਤੇ ਤੁਸੀਂ ਕਹਿ ਸਕਦੇ ਹੋ: “ਬਹੁਤ ਸਾਰੇ ਨੌਜਵਾਨ ਆਪਣੇ ਆਪ ਨੂੰ ਇਕੱਲੇ ਮਹਿਸੂਸ ਕਰਦੇ ਹਨ। ਕੀ ਤੁਹਾਡੇ ਨਾਲ ਵੀ ਕਦੀ ਇੱਦਾਂ ਹੋਇਆ ਹੈ? [ਜਵਾਬ ਲਈ ਸਮਾਂ ਦਿਓ। ਫਿਰ ਕਹਾਉਤਾਂ 15:13 ਪੜ੍ਹੋ।] ਇਕੱਲਤਾ ਬਹੁਤ ਦੁਖਦਾਈ ਹੁੰਦੀ ਹੈ। ਇਸ ਰਸਾਲੇ ਵਿਚ ਇਕੱਲਤਾ ਦੂਰ ਕਰਨ ਦੇ ਕੁਝ ਫ਼ਾਇਦੇਮੰਦ ਸੁਝਾਅ ਦਿੱਤੇ ਗਏ ਹਨ।” ਸਫ਼ਾ 12 ਉੱਤੇ ਲੇਖ ਦਿਖਾਓ।
ਪਹਿਰਾਬੁਰਜ ਜਨ.-ਮਾਰ.
“ਕਈ ਈਸਾਈ ਪਰਮੇਸ਼ੁਰ ਦੇ ਰਾਜ ਦੇ ਆਉਣ ਲਈ ਪ੍ਰਾਰਥਨਾ ਕਰਦੇ ਹਨ। ਦੇਖੋ ਯਿਸੂ ਨੇ ਆਪਣੇ ਚੇਲਿਆਂ ਨੂੰ ਇਸ ਬਾਰੇ ਪ੍ਰਾਰਥਨਾ ਕਰਨੀ ਸਿਖਾਈ ਸੀ। [ਮੱਤੀ 6:9, 10 ਪੜ੍ਹੋ।] ਤੁਹਾਡੇ ਖ਼ਿਆਲ ਵਿਚ ਇਹ ਰਾਜ ਕੀ ਹੈ? ਇਹ ਕਦੋਂ ਆਵੇਗਾ? [ਜਵਾਬ ਲਈ ਸਮਾਂ ਦਿਓ।] ਇਹ ਰਸਾਲਾ ਇਨ੍ਹਾਂ ਸਵਾਲਾਂ ਦਾ ਜਵਾਬ ਬਾਈਬਲ ਵਿੱਚੋਂ ਦਿੰਦਾ ਹੈ।”
ਜਾਗਰੂਕ ਬਣੋ! ਜਨ.-ਮਾਰ.
“ਸਦੀਆਂ ਤੋਂ ਔਰਤਾਂ ਪੱਖਪਾਤ ਅਤੇ ਹਿੰਸਾ ਦਾ ਸ਼ਿਕਾਰ ਹੋ ਰਹੀਆਂ ਹਨ। ਤੁਹਾਡੇ ਖ਼ਿਆਲ ਵਿਚ ਇਸ ਦਾ ਕੀ ਕਾਰਨ ਹੋ ਸਕਦਾ ਹੈ? [ਜਵਾਬ ਲਈ ਸਮਾਂ ਦਿਓ।] ਦੇਖੋ ਬਾਈਬਲ ਦੱਸਦੀ ਹੈ ਕਿ ਪਤੀ ਨੂੰ ਆਪਣੀ ਪਤਨੀ ਨਾਲ ਕਿਵੇਂ ਪੇਸ਼ ਆਉਣਾ ਚਾਹੀਦਾ ਹੈ। [1 ਪਤਰਸ 3:7 ਪੜ੍ਹੋ।] ਇਸ ਰਸਾਲੇ ਵਿਚ ਦੱਸਿਆ ਹੈ ਕਿ ਪਰਮੇਸ਼ੁਰ ਅਤੇ ਯਿਸੂ ਮਸੀਹ ਔਰਤਾਂ ਨੂੰ ਕਿਵੇਂ ਵਿਚਾਰਦੇ ਹਨ।”