ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
ਪਹਿਰਾਬੁਰਜ ਅਕ.-ਦਸੰ.
“ਵਾਤਾਵਰਣ ਵਿਚ ਹੋ ਰਹੀਆਂ ਤਬਦੀਲੀਆਂ ਹੋਣ ਕਰਕੇ ਬਹੁਤ ਸਾਰੇ ਲੋਕਾਂ ਨੂੰ ਚਿੰਤਾ ਹੈ ਕਿ ਧਰਤੀ ਖ਼ਤਰੇ ਵਿਚ ਹੈ। ਤੁਹਾਡਾ ਇਸ ਬਾਰੇ ਕੀ ਖ਼ਿਆਲ ਹੈ? [ਜਵਾਬ ਲਈ ਸਮਾਂ ਦਿਓ। ਘਰ-ਸੁਆਮੀ ਤੋਂ ਇਜਾਜ਼ਤ ਲੈ ਕੇ ਜ਼ਬੂਰ 37:11 ਪੜ੍ਹੋ।] ਇਸ ਰਸਾਲੇ ਵਿਚ ਸਮਝਾਇਆ ਗਿਆ ਹੈ ਕਿ ਬਾਈਬਲ ਧਰਤੀ ਦੇ ਭਵਿੱਖ ਬਾਰੇ ਕਿਹੜੀਆਂ ਚੰਗੀਆਂ ਗੱਲਾਂ ਦੱਸਦੀ ਹੈ।”
ਜਾਗਰੂਕ ਬਣੋ! ਅਕ.-ਦਸੰ.
“ਕੀ ਤੁਹਾਨੂੰ ਲੱਗਦਾ ਹੈ ਕਿ ਦੁਨੀਆਂ ਦੀਆਂ ਸਰਕਾਰਾਂ ਗਲੋਬਲ ਵਾਰਮਿੰਗ ਦੀ ਸਮੱਸਿਆ ਨਾਲ ਨਜਿੱਠ ਸਕਦੀਆਂ ਹਨ? [ਜਵਾਬ ਲਈ ਸਮਾਂ ਦਿਓ। ਘਰ-ਸੁਆਮੀ ਦੀ ਇਜਾਜ਼ਤ ਨਾਲ ਯਿਰਮਿਯਾਹ 10:23 ਪੜ੍ਹੋ।] ਮੈਨੂੰ ਉਮੀਦ ਹੈ ਕਿ ਤੁਹਾਨੂੰ ਇਹ ਲੇਖ ਪਸੰਦ ਆਵੇਗਾ। ਇਸ ਵਿਚ ਸਮਝਾਇਆ ਗਿਆ ਹੈ ਕਿ ਧਰਤੀ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸਿਰਜਣਹਾਰ ਹੱਲ ਕਰੇਗਾ।”