ਰਸਾਲਿਆਂ ਨੂੰ ਕਿਵੇਂ ਪੇਸ਼ ਕਰੀਏ
ਪਹਿਰਾਬੁਰਜ ਅਕਤੂਬਰ–ਦਸੰਬਰ
“ਤੁਹਾਡੇ ਖ਼ਿਆਲ ਵਿਚ ਕਿਹੜੀ ਗੱਲ ਕਰਕੇ ਸ਼ਾਇਦ ਪਰਮੇਸ਼ੁਰ ਉੱਤੇ ਨਿਹਚਾ ਰੱਖਣੀ ਮੁਸ਼ਕਲ ਹੋ ਸਕਦੀ ਹੈ? [ਜਵਾਬ ਲਈ ਸਮਾਂ ਦਿਓ। ਜੇ ਲੱਗਦਾ ਹੈ ਕਿ ਵਿਅਕਤੀ ਨੂੰ ਦਿਲਚਸਪੀ ਹੈ, ਤਾਂ ਅੱਗੇ ਗੱਲ ਵਧਾਓ।] ਕੀ ਮੈਂ ਇਕ ਹਵਾਲਾ ਦਿਖਾ ਸਕਦਾ ਹਾਂ ਕਿ ਪੱਕੀ ਨਿਹਚਾ ਕਰਨੀ ਕਿਉਂ ਜ਼ਰੂਰੀ ਹੈ? [ਇਬਰਾਨੀਆਂ 11:6 ਪੜ੍ਹੋ।] ਇਸ ਰਸਾਲੇ ਵਿਚ ਆਪਣੀ ਨਿਹਚਾ ਮਜ਼ਬੂਤ ਕਰਨ ਦੇ ਚਾਰ ਸੁਝਾਅ ਦਿੱਤੇ ਗਏ ਹਨ।”
ਜਾਗਰੂਕ ਬਣੋ! ਅਕਤੂਬਰ–ਦਸੰਬਰ
“ਅੱਜ-ਕਲ੍ਹ ਜ਼ਰੂਰੀ ਕੰਮਾਂ ਲਈ ਵੀ ਸਮਾਂ ਕੱਢਣਾ ਬਹੁਤ ਔਖਾ ਹੋ ਗਿਆ ਹੈ। ਤੁਹਾਡੇ ਖ਼ਿਆਲ ਵਿਚ ਅਸੀਂ ਆਪਣੇ ਸਮੇਂ ਦੀ ਚੰਗੀ ਵਰਤੋਂ ਕਿਵੇਂ ਕਰ ਸਕਦੇ ਹਾਂ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਇਕ ਸਿਧਾਂਤ ਦਿਖਾ ਸਕਦਾ ਹਾਂ ਜੋ ਸਾਡੀ ਮਦਦ ਕਰ ਸਕਦਾ ਹੈ? [ਜੇ ਵਿਅਕਤੀ ਰਾਜ਼ੀ ਹੋਵੇ, ਤਾਂ ਕਹਾਉਤਾਂ 21:5 ਪੜ੍ਹੋ।] ਇਸ ਲੇਖ ਵਿਚ ਦੱਸਿਆ ਗਿਆ ਹੈ ਕਿ ਅਸੀਂ ਜ਼ਰੂਰੀ ਕੰਮਾਂ ਨੂੰ ਪਹਿਲ ਕਿਵੇਂ ਦੇ ਸਕਦੇ ਹਾਂ।” ਸਫ਼ਾ 21 ਉੱਤੇ ਦਿੱਤਾ ਲੇਖ ਦਿਖਾਓ।