ਪ੍ਰਚਾਰ ਵਿਚ ਕੀ ਕਹੀਏ
ਪਹਿਰਾਬੁਰਜ ਅਪ੍ਰੈਲ-ਜੂਨ
“ਅਸੀਂ ਸਾਰੇ ਖ਼ੁਸ਼ ਰਹਿਣਾ ਚਾਹੁੰਦੇ ਹਾਂ। ਕੀ ਤੁਹਾਨੂੰ ਲੱਗਦਾ ਹੈ ਕਿ ਖ਼ੁਸ਼ ਰਹਿਣ ਲਈ ਸਾਨੂੰ ਪੈਸੇ ਦੀ ਲੋੜ ਹੈ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਦਿਖਾ ਸਕਦਾ ਹਾਂ ਕਿ ਰੱਬ ਦੇ ਇਕ ਭਗਤ ਨੇ ਥੋੜ੍ਹੇ ਵਿਚ ਸੰਤੁਸ਼ਟ ਰਹਿਣ ਬਾਰੇ ਕੀ ਕਿਹਾ ਸੀ? [ਜੇ ਘਰ-ਮਾਲਕ ਦਿਲਚਸਪੀ ਲੈਂਦਾ ਹੈ, ਤਾਂ ਫ਼ਿਲਿੱਪੀਆਂ 4:11, 12 ਪੜ੍ਹੋ।] ਇਸ ਰਸਾਲੇ ਵਿਚ ਖ਼ੁਸ਼ ਰਹਿਣ ਦੇ ਪੰਜ ਰਾਜ਼ ਦੱਸੇ ਗਏ ਹਨ।”
ਜਾਗਰੂਕ ਬਣੋ! ਅਪ੍ਰੈਲ-ਜੂਨ
“ਕਈ ਲੋਕ ਪੁੱਛਦੇ ਹਨ, ‘ਜੇ ਰੱਬ ਹੈ, ਤਾਂ ਉਹ ਸ਼ਤਾਨ ਨੂੰ ਖ਼ਤਮ ਕਿਉਂ ਨਹੀਂ ਕਰ ਦਿੰਦਾ?’ ਕੀ ਤੁਸੀਂ ਇਸ ਬਾਰੇ ਕਦੇ ਸੋਚਿਆ ਹੈ? [ਜਵਾਬ ਲਈ ਸਮਾਂ ਦਿਓ।] ਸਫ਼ੇ 30-31 ਉੱਤੇ ਦਿੱਤਾ ਲੇਖ ਇਸ ਸਵਾਲ ਦਾ ਜਵਾਬ ਦਿੰਦਾ ਹੈ। ਇਸ ਵਿਚ ਇਹ ਵੀ ਸਮਝਾਇਆ ਗਿਆ ਹੈ ਕਿ ਸ਼ਤਾਨ ਦੇ ਖ਼ਤਮ ਕੀਤੇ ਜਾਣ ਤੋਂ ਬਾਅਦ ਦੁਨੀਆਂ ਕਿਹੋ ਜਿਹੀ ਹੋਵੇਗੀ।” ਜੇ ਘਰ-ਮਾਲਕ ਇਸ ਬਾਰੇ ਹੋਰ ਗੱਲਬਾਤ ਕਰਨੀ ਚਾਹੁੰਦਾ ਹੈ, ਤਾਂ ਇਜਾਜ਼ਤ ਲੈ ਕੇ ਪਰਕਾਸ਼ ਦੀ ਪੋਥੀ 21:3, 4 ਪੜ੍ਹੋ।