ਪ੍ਰਚਾਰ ਵਿਚ ਕੀ ਕਹੀਏ
ਨਵੰਬਰ ਦੇ ਪਹਿਲੇ ਸ਼ਨੀਵਾਰ ਨੂੰ ਬਾਈਬਲ ਸਟੱਡੀਆਂ ਸ਼ੁਰੂ ਕਰਨ ਲਈ
“ਆਪਾਂ ਸਾਰਿਆਂ ਨੇ ਮੌਤ ਦਾ ਗਮ ਸਹਿਆ ਹੈ। ਕੀ ਤੁਹਾਨੂੰ ਲੱਗਦਾ ਹੈ ਕਿ ਅਸੀਂ ਆਪਣੇ ਦੋਸਤਾਂ-ਮਿੱਤਰਾਂ ਜਾਂ ਰਿਸ਼ਤੇਦਾਰਾਂ ਨੂੰ ਫਿਰ ਕਦੇ ਜ਼ਿੰਦਾ ਦੇਖਾਂਗੇ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਪਰਮੇਸ਼ੁਰ ਦੇ ਬਚਨ ਵਿੱਚੋਂ ਇਕ ਦਿਲਾਸੇ ਵਾਲੀ ਗੱਲ ਦਿਖਾ ਸਕਦਾ ਹਾਂ?” ਜੇ ਘਰ-ਮਾਲਕ ਰਾਜ਼ੀ ਹੈ, ਤਾਂ ਅਕਤੂਬਰ-ਦਸੰਬਰ ਦੇ ਪਹਿਰਾਬੁਰਜ ਦੇ ਸਫ਼ਾ 20 ʼਤੇ ਪਹਿਲੇ ਸਿਰਲੇਖ ਵਿਚ ਦਿੱਤੀ ਜਾਣਕਾਰੀ ਤੋਂ ਬਾਈਬਲ ਵਿੱਚੋਂ ਇਕ ਹਵਾਲਾ ਪੜ੍ਹੋ ਤੇ ਇਸ ਬਾਰੇ ਗੱਲਬਾਤ ਕਰੋ। ਰਸਾਲੇ ਪੇਸ਼ ਕਰੋ ਅਤੇ ਅਗਲੇ ਸਵਾਲ ਉੱਤੇ ਚਰਚਾ ਕਰਨ ਦਾ ਇੰਤਜ਼ਾਮ ਕਰੋ।
ਪਹਿਰਾਬੁਰਜ ਅਕਤੂਬਰ-ਦਸੰਬਰ
“ਬਹੁਤ ਸਾਰੇ ਲੋਕ ਇਸ ਗੱਲ ਨਾਲ ਸਹਿਮਤ ਹੋਣਗੇ ਕਿ ਬੱਚੇ ਦਾ ਜਨਮ ਖ਼ੁਸ਼ੀ ਦਾ ਮੌਕਾ ਹੁੰਦਾ ਹੈ। ਪਰ ਨਵੇਂ ਬਣੇ ਮਾਪੇ ਆਪਣੇ ਨਵੇਂ ਹਾਲਾਤਾਂ ਦਾ ਕਿਵੇਂ ਸਾਮ੍ਹਣਾ ਕਰ ਸਕਦੇ ਹਨ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਬਾਈਬਲ ਵਿੱਚੋਂ ਇਕ ਹਵਾਲਾ ਦਿਖਾ ਸਕਦਾ ਹਾਂ ਜਿਸ ਵਿਚ ਇਕ ਖ਼ਾਸ ਅਸੂਲ ਦਾ ਜ਼ਿਕਰ ਕੀਤਾ ਗਿਆ ਹੈ? [ਜੇ ਘਰ-ਮਾਲਕ ਰਾਜ਼ੀ ਹੋਵੇ, ਤਾਂ 1 ਕੁਰਿੰਥੀਆਂ 13:4, 5 ਪੜ੍ਹੋ।] ਇਸ ਲੇਖ ਵਿਚ ਬਦਲੇ ਹੋਏ ਹਾਲਾਤਾਂ ਦਾ ਸਾਮ੍ਹਣਾ ਕਰਨ ਬਾਰੇ ਵਧੀਆ ਸਲਾਹ ਦਿੱਤੀ ਗਈ ਹੈ।” ਸਫ਼ਾ 29 ਉੱਤੇ ਦਿੱਤਾ ਲੇਖ “ਬੱਚੇ ਵਿਆਹ ʼਤੇ ਅਸਰ ਪਾਉਂਦੇ ਹਨ” ਦਿਖਾਓ।
ਜਾਗਰੂਕ ਬਣੋ! ਅਕਤੂਬਰ-ਦਸੰਬਰ
“ਨੌਜਵਾਨ ਅਕਸਰ ਇਸ ਮੁਸ਼ਕਲ ਦਾ ਸਾਮ੍ਹਣਾ ਕਰਦੇ ਹਨ ਕਿ ਉਨ੍ਹਾਂ ਦੀ ਪਛਾਣ ਕੀ ਹੈ। ਤੁਹਾਡੇ ਮੁਤਾਬਕ ਅਸੀਂ ਉਨ੍ਹਾਂ ਦੀ ਮਦਦ ਕਿਵੇਂ ਕਰ ਸਕਦੇ ਹਾਂ? [ਜਵਾਬ ਲਈ ਸਮਾਂ ਦਿਓ।] ਕੀ ਮੈਂ ਤੁਹਾਨੂੰ ਬਾਈਬਲ ਵਿੱਚੋਂ ਇਕ ਹਵਾਲਾ ਦਿਖਾ ਸਕਦਾ ਹਾਂ ਜਿਸ ਵਿਚ ਇਕ ਖ਼ਾਸ ਅਸੂਲ ਦਾ ਜ਼ਿਕਰ ਕੀਤਾ ਗਿਆ ਹੈ। [ਜੇ ਘਰ-ਮਾਲਕ ਰਾਜ਼ੀ ਹੋਵੇ, ਤਾਂ 1 ਕੁਰਿੰਥੀਆਂ 9:26 ਪੜ੍ਹੋ।] ਜਿਵੇਂ ਇਹ ਹਵਾਲਾ ਦੱਸਦਾ ਹੈ, ਅਸੀਂ ਚਾਹੁੰਦੇ ਹਾਂ ਕਿ ਨੌਜਵਾਨ ਆਪਣੀਆਂ ਖੂਬੀਆਂ ਨੂੰ ਸਹੀ ਤਰੀਕੇ ਨਾਲ ਵਰਤਣ। ਇਸ ਲਈ ਉਨ੍ਹਾਂ ਨੂੰ ਆਪਣੀਆਂ ਖੂਬੀਆਂ ਪਛਾਣਨ ਦੀ ਲੋੜ ਹੈ। ਇਸ ਲੇਖ ਵਿਚ ਇਸ ਸੰਬੰਧੀ ਕੁਝ ਵਧੀਆ ਸੁਝਾਅ ਦਿੱਤੇ ਗਏ ਹਨ ਜੋ ਨੌਜਵਾਨਾਂ ਦੀ ਮਦਦ ਕਰ ਸਕਦੇ ਹਨ।” ਸਫ਼ਾ 26 ਉੱਤੇ ਲੇਖ ਦਿਖਾਓ।