ਹੋਰ ਵਧੀਆ ਪ੍ਰਚਾਰਕ ਬਣੋ—ਦਿਖਾਓ ਕਿ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਜਾਂ ਖ਼ੁਸ਼ ਖ਼ਬਰੀ ਬਰੋਸ਼ਰ ਵਰਤ ਕੇ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ
ਇਸ ਤਰ੍ਹਾਂ ਕਰਨਾ ਕਿਉਂ ਜ਼ਰੂਰੀ ਹੈ: ਬਹੁਤ ਸਾਰੇ ਲੋਕਾਂ ਨੂੰ ਸ਼ਾਇਦ ਸਾਡੀ ਗੱਲ ਸਮਝ ਨਾ ਆਵੇ ਜਦੋਂ ਅਸੀਂ ਉਨ੍ਹਾਂ ਨੂੰ ਮੁਫ਼ਤ ਵਿਚ ਬਾਈਬਲ ਸਟੱਡੀ ਦੀ ਪੇਸ਼ਕਸ਼ ਕਰਦੇ ਹਾਂ। ਉਹ ਸ਼ਾਇਦ ਸੋਚਣ ਕਿ ਉਨ੍ਹਾਂ ਨੂੰ ਸ਼ਾਇਦ ਕਿਸੇ ਸਟੱਡੀ ਗਰੁੱਪ ਵਿਚ ਸ਼ਾਮਲ ਹੋਣਾ ਪਵੇਗਾ ਜਾਂ ਚਿੱਠੀ-ਪੱਤਰ ਰਾਹੀਂ ਕੋਈ ਕੋਰਸ ਕਰਨਾ ਪਵੇਗਾ। ਇਸ ਲਈ ਉਨ੍ਹਾਂ ਨੂੰ ਸਟੱਡੀ ਕਰਨ ਲਈ ਕਹਿਣ ਦੀ ਬਜਾਇ, ਕਿਉਂ ਨਾ ਉਨ੍ਹਾਂ ਨੂੰ ਦਿਖਾਓ ਕਿ ਸਟੱਡੀ ਕਿਵੇਂ ਕੀਤੀ ਜਾਂਦੀ ਹੈ? ਘਰ-ਮਾਲਕ ਦੇ ਘਰ ਦੇ ਬਾਹਰ ਖੜ੍ਹੇ-ਖੜ੍ਹੇ ਤੁਸੀਂ ਕੁਝ ਹੀ ਮਿੰਟਾਂ ਵਿਚ ਉਸ ਨੂੰ ਦਿਖਾ ਸਕਦੇ ਹੋ ਕਿ ਬਾਈਬਲ ਦੀ ਸਟੱਡੀ ਕਰਨੀ ਕਿੰਨੀ ਆਸਾਨ ਹੈ ਤੇ ਇਸ ਵਿਚ ਕਿੰਨਾ ਮਜ਼ਾ ਆਉਂਦਾ ਹੈ।
ਇਸ ਮਹੀਨੇ ਇੱਦਾਂ ਕਰਨ ਦੀ ਕੋਸ਼ਿਸ਼ ਕਰੋ:
ਯਹੋਵਾਹ ਨੂੰ ਪ੍ਰਾਰਥਨਾ ਕਰੋ ਕਿ ਉਹ ਬਾਈਬਲ ਸਟੱਡੀ ਸ਼ੁਰੂ ਕਰਨ ਦੀਆਂ ਤੁਹਾਡੀਆਂ ਕੋਸ਼ਿਸ਼ਾਂ ʼਤੇ ਬਰਕਤ ਪਾਵੇ।—ਫ਼ਿਲਿ. 2:13.
ਪ੍ਰਚਾਰ ਦੌਰਾਨ ਘੱਟੋ-ਘੱਟ ਇਕ ਵਾਰ ਘਰ-ਮਾਲਕ ਨੂੰ ਬਾਈਬਲ ਕੀ ਸਿਖਾਉਂਦੀ ਹੈ? ਕਿਤਾਬ ਜਾਂ ਖ਼ੁਸ਼ ਖ਼ਬਰੀ ਬਰੋਸ਼ਰ ਵਰਤ ਕੇ ਦਿਖਾਓ ਕਿ ਬਾਈਬਲ ਸਟੱਡੀ ਕਿਵੇਂ ਕੀਤੀ ਜਾਂਦੀ ਹੈ ਜਾਂ ਉਸ ਨੂੰ ਤੁਸੀਂ ਬਾਈਬਲ ਦਾ ਗਿਆਨ ਕਿਵੇਂ ਲੈ ਸਕਦੇ ਹੋ? ਨਾਂ ਦਾ ਵੀਡੀਓ ਦਿਖਾਓ।