ਹੋਰ ਵਧੀਆ ਪ੍ਰਚਾਰਕ ਬਣੋ—ਹੋਰ ਭਾਸ਼ਾ ਬੋਲਣ ਵਾਲੇ ਨੂੰ ਗਵਾਹੀ ਦਿਓ
ਇਸ ਤਰ੍ਹਾਂ ਕਰਨਾ ਜ਼ਰੂਰੀ ਕਿਉਂ ਹੈ: ਯਹੋਵਾਹ ਚਾਹੁੰਦਾ ਹੈ ਕਿ “ਹਰ ਕੌਮ” ਦੇ ਲੋਕ ਉਸ ਬਾਰੇ ਜਾਣਨ। (ਰਸੂ. 10:34, 35) ਇਸ ਕਰਕੇ ਯਿਸੂ ਨੇ ਕਿਹਾ ਸੀ ਕਿ ਖ਼ੁਸ਼ ਖ਼ਬਰੀ ਦਾ ਪ੍ਰਚਾਰ “ਪੂਰੀ ਦੁਨੀਆਂ ਵਿਚ” “ਸਾਰੀਆਂ ਕੌਮਾਂ ਨੂੰ” ਕੀਤਾ ਜਾਵੇਗਾ। (ਮੱਤੀ 24:14) ਜ਼ਕਰਯਾਹ ਨੇ ਭਵਿੱਖਬਾਣੀ ਕੀਤੀ ਸੀ ਕਿ “ਵੱਖੋ ਵੱਖ ਬੋਲੀ ਦੇ ਬੋਲਣ ਵਾਲੀਆਂ ਕੌਮਾਂ” ਦੇ ਲੋਕ ਖ਼ੁਸ਼ ਖ਼ਬਰੀ ਸੁਣਨਗੇ। (ਜ਼ਕ. 8:23) ਨਾਲੇ ਯੂਹੰਨਾ ਰਸੂਲ ਨੇ ਦਰਸ਼ਣ ਵਿਚ ਦੇਖਿਆ ਸੀ ਕਿ ਮਹਾਂਕਸ਼ਟ ਵਿੱਚੋਂ ਬਚਣ ਵਾਲੇ ਲੋਕ “ਸਾਰੀਆਂ ਕੌਮਾਂ, ਕਬੀਲਿਆਂ, ਨਸਲਾਂ ਅਤੇ ਬੋਲੀਆਂ” ਤੋਂ ਹੋਣਗੇ। (ਪ੍ਰਕਾ. 7:9, 13, 14) ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਾਨੂੰ ਆਪਣੇ ਇਲਾਕੇ ਵਿਚ ਉਨ੍ਹਾਂ ਲੋਕਾਂ ਨੂੰ ਵੀ ਗਵਾਹੀ ਦੇਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਹੋਰ ਭਾਸ਼ਾ ਬੋਲਦੇ ਹਨ।
ਇਸ ਮਹੀਨੇ ਇੱਦਾਂ ਕਰਨ ਦੀ ਕੋਸ਼ਿਸ਼ ਕਰੋ:
ਆਪਣੀ ਪਰਿਵਾਰਕ ਸਟੱਡੀ ਵਿਚ ਕਿਸੇ ਹੋਰ ਭਾਸ਼ਾ ਬੋਲਣ ਵਾਲੇ ਵਿਅਕਤੀ ਨੂੰ ਗਵਾਹੀ ਦੇਣ ਬਾਰੇ ਪ੍ਰੈਕਟਿਸ ਸੈਸ਼ਨ ਰੱਖੋ।