ਰੱਬ ਦਾ ਬਚਨ ਖ਼ਜ਼ਾਨਾ ਹੈ | ਜ਼ਬੂਰ 135-141
ਸਾਨੂੰ ਸ਼ਾਨਦਾਰ ਤਰੀਕੇ ਨਾਲ ਬਣਾਇਆ ਗਿਆ ਹੈ
ਦਾਊਦ ਨੇ ਸ੍ਰਿਸ਼ਟੀ ਵਿਚ ਨਜ਼ਰ ਆਉਂਦੇ ਪਰਮੇਸ਼ੁਰ ਦੇ ਚੰਗੇ ਗੁਣਾਂ ʼਤੇ ਸੋਚ-ਵਿਚਾਰ ਕੀਤਾ। ਉਸ ਨੇ ਪੂਰੇ ਭਰੋਸੇ ਨਾਲ ਯਹੋਵਾਹ ਦੀ ਸੇਵਾ ਕਰਦਿਆਂ ਆਪਣੀ ਜ਼ਿੰਦਗੀ ਗੁਜ਼ਾਰੀ।
ਜਦੋਂ ਦਾਊਦ ਨੇ ਡੂੰਘਾਈ ਨਾਲ ਸ੍ਰਿਸ਼ਟੀ ʼਤੇ ਸੋਚ-ਵਿਚਾਰ ਕੀਤਾ, ਤਾਂ ਉਹ ਯਹੋਵਾਹ ਦੀ ਵਡਿਆਈ ਕਰਨ ਲਈ ਪ੍ਰੇਰਿਤ ਹੋਇਆ:
“ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ”
“ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਂਵਾਂ ਵਿੱਚ ਮੇਰਾ ਕਸੀਦਾ ਕੱਢੀਦਾ ਸੀ”
“ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਓਹ ਸਭ ਲਿਖੇ ਗਏ”