ਸਵਿਟਜ਼ਰਲੈਂਡ ਵਿਚ ਕਿੰਗਡਮ ਹਾਲ ਦੀ ਸਾਂਭ-ਸੰਭਾਲ
ਪ੍ਰਚਾਰ ਵਿਚ ਕੀ ਕਹੀਏ
ਪਰਿਵਾਰ ਵਿਚ ਖ਼ੁਸ਼ੀ ਕਿਵੇਂ ਲਿਆਈਏ? (T-32 ਪਹਿਲਾ ਸਫ਼ਾ)
ਸਵਾਲ: ਅਸੀਂ ਸਾਰੇ ਆਪਣੇ ਪਰਿਵਾਰ ਵਿਚ ਖ਼ੁਸ਼ੀਆਂ ਚਾਹੁੰਦੇ ਹਾਂ। ਇਸ ਸਵਾਲ ʼਤੇ ਗੌਰ ਕਰੋ ਅਤੇ ਦੱਸੋ ਕਿ ਤੁਸੀਂ ਇਸ ਸਵਾਲ ਦਾ ਕੀ ਜਵਾਬ ਦਿਓਗੇ: “ਪਰਿਵਾਰ ਵਿਚ ਖ਼ੁਸ਼ੀ ਕਿਵੇਂ ਲਿਆਈਏ?”
ਹਵਾਲਾ: ਲੂਕਾ 11:28
ਪੇਸ਼ ਕਰੋ: ਇਸ ਪਰਚੇ ਵਿਚ ਪਰਮੇਸ਼ੁਰ ਦੇ ਬਚਨ ʼਤੇ ਆਧਾਰਿਤ ਅਸੂਲ ਦੱਸੇ ਗਏ ਹਨ ਜਿਨ੍ਹਾਂ ਨੂੰ ਲਾਗੂ ਕਰ ਕੇ ਸਾਡੇ ਪਰਿਵਾਰ ਵਿਚ ਖ਼ੁਸ਼ੀਆਂ ਆ ਸਕਦੀਆਂ ਹਨ।
ਸੱਚਾਈ ਸਿਖਾਓ
ਸਵਾਲ: ਕੀ ਤੁਹਾਨੂੰ ਲੱਗਦਾ ਕਿ ਅਸੀਂ ਜਾਣ ਸਕਦੇ ਹਾਂ ਕਿ ਸਾਡਾ ਆਉਣ ਵਾਲਾ ਕੱਲ੍ਹ ਕਿੱਦਾਂ ਦਾ ਹੋਵੇਗਾ?
ਹਵਾਲਾ: ਯਸਾ 46:10
ਸੱਚਾਈ: ਰੱਬ ਨੇ ਆਪਣੇ ਬਚਨ ਵਿਚ ਦੱਸਿਆ ਹੈ ਕਿ ਸਾਡਾ ਆਉਣ ਵਾਲਾ ਕੱਲ੍ਹ ਕਿੱਦਾਂ ਦਾ ਹੋਵੇਗਾ।
ਘਰ ਵਿਚ ਖ਼ੁਸ਼ੀਆਂ ਲਿਆਓ
ਸ਼ੁਰੂ ਵਿਚ: ਅਸੀਂ ਲੋਕਾਂ ਨੂੰ ਪਰਿਵਾਰ ਬਾਰੇ ਇਹ ਛੋਟਾ ਜਿਹਾ ਵੀਡੀਓ ਦਿਖਾ ਰਹੇ ਹਾਂ। [ਘਰ ਵਿਚ ਖ਼ੁਸ਼ੀਆਂ ਲਿਆਓ ਬਰੋਸ਼ਰ ਲਈ ਵੀਡੀਓ ਚਲਾਓ।]
ਪੇਸ਼ ਕਰੋ: ਜੇ ਤੁਸੀਂ ਵੀਡੀਓ ਵਿਚ ਦੱਸੇ ਬਰੋਸ਼ਰ ਨੂੰ ਪੜ੍ਹਨਾ ਚਾਹੁੰਦੇ ਹੋ, ਤਾਂ ਮੈਂ ਤੁਹਾਨੂੰ ਇਹ ਮੁਫ਼ਤ ਦੇ ਸਕਦਾ ਹਾਂ ਜਾਂ ਮੈਂ ਤੁਹਾਨੂੰ ਦਿਖਾ ਸਕਦਾ ਕਿ ਇਸ ਨੂੰ ਵੈੱਬਸਾਈਟ ਤੋਂ ਕਿਵੇਂ ਡਾਊਨਲੋਡ ਕੀਤਾ ਜਾ ਸਕਦਾ ਹੈ।
ਖ਼ੁਦ ਪੇਸ਼ਕਾਰੀ ਤਿਆਰ ਕਰੋ
ਖ਼ੁਦ ਪੇਸ਼ਕਾਰੀ ਤਿਆਰ ਕਰਨ ਲਈ ਅਗਲੀਆਂ ਮਿਸਾਲਾਂ ਵਿਚ ਫਾਰਮੈਟ ਵਰਤੋ