ਰੱਬ ਦਾ ਬਚਨ ਖ਼ਜ਼ਾਨਾ ਹੈ | ਕੂਚ 35-36
ਯਹੋਵਾਹ ਦਾ ਕੰਮ ਕਰਨ ਦੇ ਕਾਬਲ ਬਣਾਏ ਗਏ
ਯਹੋਵਾਹ ਦੀ ਪਵਿੱਤਰ ਸ਼ਕਤੀ ਨੇ ਬਸਲਏਲ ਅਤੇ ਆਹਾਲੀਆਬ ਨੂੰ ਹਿਦਾਇਤਾਂ ਮੁਤਾਬਕ ਡੇਰਾ ਬਣਾਉਣ ਦੇ ਕਾਬਲ ਬਣਾਇਆ। ਅੱਜ ਵੀ ਯਹੋਵਾਹ ਆਪਣੀ ਜ਼ਬਰਦਸਤ ਪਵਿੱਤਰ ਸ਼ਕਤੀ ਰਾਹੀਂ ਆਪਣੇ ਸੇਵਕਾਂ ਦੀ ਮਦਦ ਕਰਦਾ ਹੈ। ਅਸੀਂ ਪਵਿੱਤਰ ਸ਼ਕਤੀ ਤੋਂ ਕਿਵੇਂ ਫ਼ਾਇਦਾ ਲੈ ਸਕਦੇ ਹਾਂ?
ਯਹੋਵਾਹ ਦੀ ਸੇਵਾ ਵਿਚ ਆਪਣੀ ਕਿਸੇ ਵੀ ਕਾਬਲੀਅਤ ਨੂੰ ਨਿਖਾਰਨ ਲਈ ਸਾਨੂੰ ਪਵਿੱਤਰ ਸ਼ਕਤੀ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ
ਸਾਨੂੰ ਪਰਮੇਸ਼ੁਰ ਦੇ ਬਚਨ ਦਾ ਗਹਿਰਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ
ਕਿਸੇ ਵੀ ਜ਼ਿੰਮੇਵਾਰੀ ਨੂੰ ਪੂਰਾ ਕਰਨ ਲਈ ਸਾਨੂੰ ਜੀ-ਤੋੜ ਮਿਹਨਤ ਕਰਨੀ ਚਾਹੀਦੀ ਹੈ
ਯਹੋਵਾਹ ਤੁਹਾਨੂੰ ਕਿਹੜੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਦੇ ਕਾਬਲ ਬਣਾ ਸਕਦਾ ਹੈ?