ਰੱਬ ਦਾ ਬਚਨ ਖ਼ਜ਼ਾਨਾ ਹੈ
“ਉਸ ਦੇਸ਼ ਦੇ ਸਾਰੇ ਵਾਸੀਆਂ ਨੂੰ . . . ਜ਼ਰੂਰ ਕੱਢ ਦੇਣਾ”
ਯਹੋਵਾਹ ਨੇ ਆਪਣੇ ਲੋਕਾਂ ਨੂੰ ਹੁਕਮ ਦਿੱਤਾ ਸੀ ਕਿ ਉਹ ਵਾਅਦਾ ਕੀਤੇ ਹੋਏ ਦੇਸ਼ ਵਿੱਚੋਂ ਅਜਿਹੀ ਹਰ ਚੀਜ਼ ਦਾ ਨਾਸ਼ ਕਰ ਸੁੱਟਣ ਜੋ ਉਨ੍ਹਾਂ ਨੂੰ ਯਹੋਵਾਹ ਤੋਂ ਦੂਰ ਲਿਜਾ ਸਕਦੀ ਸੀ (ਗਿਣ 33:52; w10 8/1 23)
ਯਹੋਵਾਹ ਨੇ ਇਜ਼ਰਾਈਲੀਆਂ ਨਾਲ ਵਾਅਦਾ ਕੀਤਾ ਕਿ ਉਹ ਪੂਰੇ ਦੇਸ਼ ʼਤੇ ਕਬਜ਼ਾ ਕਰਨ ਵਿਚ ਉਨ੍ਹਾਂ ਦੀ ਮਦਦ ਕਰੇਗਾ (ਗਿਣ 33:53)
ਜੇ ਇਜ਼ਰਾਈਲੀ ਆਪਣੇ ਦੁਸ਼ਮਣਾਂ ਦਾ ਨਾਮੋ-ਨਿਸ਼ਾਨ ਨਹੀਂ ਮਿਟਾਉਂਦੇ ਸਨ, ਤਾਂ ਉਨ੍ਹਾਂ ਨੂੰ ਮੁਸੀਬਤਾਂ ਦਾ ਸਾਮ੍ਹਣਾ ਕਰਨਾ ਪੈਂਦਾ ਸੀ (ਗਿਣ 33:55, 56; w08 2/15 27 ਪੈਰੇ 5-6; it-1 404 ਪੈਰਾ 2)
ਯਹੋਵਾਹ ਨੂੰ ਖ਼ੁਸ਼ ਕਰਨ ਲਈ ਸਾਨੂੰ ਉਹ ਹਰ ਕੰਮ ਛੱਡ ਦੇਣਾ ਚਾਹੀਦਾ ਹੈ ਜੋ ਘਿਣਾਉਣਾ ਹੈ ਜਾਂ ਜਿਸ ਕਰਕੇ ਯਹੋਵਾਹ ਨਾਲ ਸਾਡਾ ਰਿਸ਼ਤਾ ਖ਼ਰਾਬ ਹੋ ਸਕਦਾ ਹੈ। (ਯਾਕੂ 1:21) ਯਹੋਵਾਹ ਸਾਨੂੰ ਆਪਣੀਆਂ ਕਮੀਆਂ-ਕਮਜ਼ੋਰੀਆਂ ਅਤੇ ਦੁਨੀਆਂ ਦੇ ਬੁਰੇ ਪ੍ਰਭਾਵਾਂ ਨਾਲ ਲੜਨ ਦੀ ਤਾਕਤ ਦਿੰਦਾ ਹੈ।