ਸਾਡੀ ਮਸੀਹੀ ਜ਼ਿੰਦਗੀ
ਅਸੀਂ ਤੁਹਾਡੇ ਪਿਆਰ ਲਈ ਯਹੋਵਾਹ ਦੇ ਸ਼ੁਕਰਗੁਜ਼ਾਰ ਹਾਂ
ਮੁਸ਼ਕਲਾਂ ਦੇ ਬਾਵਜੂਦ ਥੱਸਲੁਨੀਕੀਆਂ ਦੀ ਮੰਡਲੀ ਨੇ ਆਪਣੇ ਭੈਣਾਂ-ਭਰਾਵਾਂ ਲਈ ਆਪਣਾ ਪਿਆਰ ਜ਼ਾਹਰ ਕੀਤਾ। (2 ਥੱਸ 1:3, 4) ਇਸੇ ਤਰ੍ਹਾਂ ਅੱਜ ਯਹੋਵਾਹ ਦੇ ਲੋਕ ਦੁਨੀਆਂ ਭਰ ਵਿਚ ਰਹਿੰਦੇ ਭੈਣਾਂ-ਭਰਾਵਾਂ ਲਈ ਆਪਣਾ ਪਿਆਰ ਜ਼ਾਹਰ ਕਰਦੇ ਹਨ। jw.org ʼਤੇ “ਦਾਨ ਕੀਤੇ ਗਏ ਪੈਸੇ ਕਿਵੇਂ ਵਰਤੇ ਜਾਂਦੇ ਹਨ?” ਨਾਂ ਦੇ ਲੜੀਵਾਰ ਲੇਖਾਂ ਵਿਚ ਦੱਸਿਆ ਗਿਆ ਹੈ ਕਿ ਤੁਹਾਡੇ ਦਾਨ ਨਾਲ ਮੁਸ਼ਕਲ ਘੜੀਆਂ ਵਿੱਚੋਂ ਦੀ ਲੰਘ ਰਹੇ ਭੈਣਾਂ-ਭਰਾਵਾਂ ਦੀ ਕਿਵੇਂ ਮਦਦ ਕੀਤੀ ਜਾ ਰਹੀ ਹੈ। ਅਸੀਂ ਤੁਹਾਡੇ ਪਿਆਰ ਤੇ ਖੁੱਲ੍ਹ-ਦਿਲੀ ਲਈ ਤੁਹਾਡੀ ਤਾਰੀਫ਼ ਕਰਦੇ ਹਾਂ।
‘ਅਸੀਂ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਸ਼ੁਕਰ ਕਰਦੇ ਹਾਂ’ ਨਾਂ ਦੀ ਵੀਡੀਓ ਦੇਖੋ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:
• ਸਾਡੇ ਦਾਨ ਨਾਲ ਕਿਹੜੇ-ਕਿਹੜੇ ਕੰਮ ਕੀਤੇ ਜਾਂਦੇ ਹਨ?
• ਲੋੜਵੰਦ ਭੈਣਾਂ-ਭਰਾਵਾਂ ਦੀ ਮਦਦ ਕਰਨ ਦਾ ਸਭ ਤੋਂ ਵਧੀਆ ਤਰੀਕਾ ਕਿਹੜਾ ਹੈ?—jw.org ʼਤੇ “ਵਾਧੇ ਕਰਕੇ ਘਾਟਾ ਪੂਰਾ ਹੋਇਆ” ਲੇਖ ਵੀ ਪੜ੍ਹੋ