ਪ੍ਰਚਾਰ ਵਿਚ ਮਾਹਰ ਬਣੋ | ਪ੍ਰਚਾਰ ਵਿਚ ਆਪਣੀ ਖ਼ੁਸ਼ੀ ਵਧਾਓ
ਯਹੋਵਾਹ ਨਾਲ ਰਿਸ਼ਤਾ ਜੋੜਨ ਵਿਚ ਬਾਈਬਲ ਵਿਦਿਆਰਥੀਆਂ ਦੀ ਮਦਦ ਕਰੋ
ਯਹੋਵਾਹ ਚਾਹੁੰਦਾ ਹੈ ਕਿ ਪਿਆਰ ਹੋਣ ਕਰਕੇ ਅਸੀਂ ਉਸ ਦੀ ਸੇਵਾ ਕਰੀਏ। (ਮੱਤੀ 22:37, 38) ਪਰਮੇਸ਼ੁਰ ਨਾਲ ਪਿਆਰ ਹੋਣ ਕਰਕੇ ਬਾਈਬਲ ਵਿਦਿਆਰਥੀ ਆਪਣੇ ਵਿਚ ਬਦਲਾਅ ਕਰ ਸਕਣਗੇ ਅਤੇ ਮੁਸ਼ਕਲਾਂ ਦੌਰਾਨ ਵਫ਼ਾਦਾਰ ਰਹਿ ਸਕਣਗੇ। (1 ਯੂਹੰ 5:3) ਪਰਮੇਸ਼ੁਰ ਨਾਲ ਪਿਆਰ ਹੋਣ ਕਰਕੇ ਹੀ ਉਹ ਬਪਤਿਸਮਾ ਲੈਣ ਲਈ ਪ੍ਰੇਰਿਤ ਹੋਣਗੇ।
ਵਿਦਿਆਰਥੀਆਂ ਦੀ ਇਹ ਜਾਣਨ ਵਿਚ ਮਦਦ ਕਰੋ ਕਿ ਪਰਮੇਸ਼ੁਰ ਉਨ੍ਹਾਂ ਨੂੰ ਪਿਆਰ ਕਰਦਾ ਹੈ। ਤੁਸੀਂ ਇਹ ਕਿਵੇਂ ਕਰ ਸਕਦੇ ਹੋ? ਉਨ੍ਹਾਂ ਨੂੰ ਪੁੱਛੋ: “ਤੁਹਾਨੂੰ ਇਸ ਤੋਂ ਯਹੋਵਾਹ ਪਰਮੇਸ਼ੁਰ ਬਾਰੇ ਕੀ ਪਤਾ ਲੱਗਦਾ ਹੈ?” ਜਾਂ “ਇਸ ਤੋਂ ਕਿਵੇਂ ਪਤਾ ਲੱਗਦਾ ਹੈ ਕਿ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ?” ਉਨ੍ਹਾਂ ਦੀ ਇਹ ਜਾਣਨ ਵਿਚ ਮਦਦ ਕਰੋ ਕਿ ਯਹੋਵਾਹ ਉਨ੍ਹਾਂ ਦੀ ਕਿਵੇਂ ਮਦਦ ਕਰ ਰਿਹਾ ਹੈ। (2 ਇਤਿ 16:9) ਉਨ੍ਹਾਂ ਨੂੰ ਦੱਸੋ ਕਿ ਯਹੋਵਾਹ ਨੇ ਤੁਹਾਡੀਆਂ ਪ੍ਰਾਰਥਨਾਵਾਂ ਦੇ ਜਵਾਬ ਕਿਵੇਂ ਦਿੱਤੇ। ਉਨ੍ਹਾਂ ਨੂੰ ਇਹ ਦੇਖਣ ਦੀ ਹੱਲਾਸ਼ੇਰੀ ਦਿਓ ਕਿ ਯਹੋਵਾਹ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਦੇ ਜਵਾਬ ਕਿਵੇਂ ਦਿੰਦਾ ਹੈ। ਸਾਨੂੰ ਇਹ ਦੇਖ ਕੇ ਬਹੁਤ ਖ਼ੁਸ਼ੀ ਹੁੰਦੀ ਹੈ ਜਦੋਂ ਬਾਈਬਲ ਵਿਦਿਆਰਥੀ ਸਮਝ ਜਾਂਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਅਤੇ ਉਹ ਵੀ ਉਸ ਨੂੰ ਪਿਆਰ ਕਰਦੇ ਹਨ।
ਬਾਈਬਲ ਵਿਦਿਆਰਥੀਆਂ ਦੀ ਮਦਦ ਕਰੋ . . . ਯਹੋਵਾਹ ਨਾਲ ਰਿਸ਼ਤਾ ਜੋੜਨ ਲਈ ਨਾਂ ਦੀ ਵੀਡੀਓ ਚਲਾਓ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:
ਗ੍ਰੇਸ ਨੂੰ ਕਿਹੜੀ ਮੁਸ਼ਕਲ ਦਾ ਸਾਮ੍ਹਣਾ ਕਰਨਾ ਪਿਆ?
ਨੀਤਾ ਨੇ ਗ੍ਰੇਸ ਦੀ ਕਿਵੇਂ ਮਦਦ ਕੀਤੀ?
ਗ੍ਰੇਸ ਨੇ ਆਪਣੀ ਮੁਸ਼ਕਲ ਦਾ ਸਾਮ੍ਹਣਾ ਕਿਵੇਂ ਕੀਤਾ?