ਸਾਡੀ ਮਸੀਹੀ ਜ਼ਿੰਦਗੀ
ਬੈਥਲ ਦੇ ਭੈਣਾਂ-ਭਰਾਵਾਂ ਨੂੰ ਹੌਸਲਾ ਦੇਣ ਦਾ ਪ੍ਰਬੰਧ
ਹਰ ਕਿਸੇ ʼਤੇ ਮੁਸ਼ਕਲਾਂ ਆਉਂਦੀਆਂ ਹਨ ਅਤੇ ਸਾਰਿਆਂ ਨੂੰ ਹੀ ਹੌਸਲੇ ਅਤੇ ਸਹਾਰੇ ਦੀ ਲੋੜ ਹੁੰਦੀ ਹੈ। ਉਹ ਭੈਣ-ਭਰਾ ਵੀ ਨਿਰਾਸ਼ ਹੋ ਸਕਦੇ ਹਨ ਜਿਨ੍ਹਾਂ ਦਾ ਯਹੋਵਾਹ ਨਾਲ ਮਜ਼ਬੂਤ ਰਿਸ਼ਤਾ ਹੈ ਜਾਂ ਜੋ ਯਹੋਵਾਹ ਦੇ ਸੰਗਠਨ ਵਿਚ ਵੱਡੀਆਂ-ਵੱਡੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ। (ਅੱਯੂ 3:1-3; ਜ਼ਬੂ 34:19) ਇਸ ਲਈ ਬੈਥਲ ਦੇ ਭੈਣਾਂ-ਭਰਾਵਾਂ ਨੂੰ ਹੌਸਲਾ ਦੇਣ ਲਈ ਭਰਾ ਲਗਾਤਾਰ ਉਨ੍ਹਾਂ ਨੂੰ ਮਿਲਣ ਜਾਂਦੇ ਹਨ। ਇਸ ਪ੍ਰਬੰਧ ਤੋਂ ਅਸੀਂ ਕੀ ਸਿੱਖ ਸਕਦੇ ਹਾਂ?
‘ਪਰਮੇਸ਼ੁਰ ʼਤੇ ਭਰੋਸਾ ਰੱਖੋ’ ਨਾਂ ਦੀ ਵੀਡੀਓ ਦੇਖੋ ਅਤੇ ਫਿਰ ਹੇਠਾਂ ਦਿੱਤੇ ਸਵਾਲਾਂ ਦੇ ਜਵਾਬ ਦਿਓ:
ਬੈਥਲ ਪਰਿਵਾਰ ਦੇ ਮੈਂਬਰਾਂ ਨੂੰ ਕਿਹੜੀਆਂ ਮੁਸ਼ਕਲਾਂ ਝੱਲਣੀਆਂ ਪੈਂਦੀਆਂ ਹਨ?
ਭਰਾ ਉਨ੍ਹਾਂ ਨੂੰ ਹੌਸਲਾ ਦੇਣ ਲਈ ਕਿਹੜੇ ਚਾਰ ਕੰਮ ਕਰਦੇ ਹਨ?
ਭੈਣਾਂ-ਭਰਾਵਾਂ ਨੂੰ ਹੌਸਲਾ ਦੇਣ ਵਾਲੇ ਭਰਾਵਾਂ ਨੂੰ ਕੀ ਫ਼ਾਇਦਾ ਹੁੰਦਾ ਹੈ?