ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • wp21 ਨੰ. 1 ਸਫ਼ੇ 5-7
  • ਕੀ ਰੱਬ ਸਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ?

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਕੀ ਰੱਬ ਸਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ?
  • ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2021
  • ਸਿਰਲੇਖ
  • ਮਿਲਦੀ-ਜੁਲਦੀ ਜਾਣਕਾਰੀ
  • ਰੱਬ ਸਾਡੀ ਸੁਣਦਾ ਹੈ।
  • ਰੱਬ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਪ੍ਰਾਰਥਨਾ ਕਰੀਏ।
  • ਰੱਬ ਵਾਕਈ ਸਾਡਾ ਫ਼ਿਕਰ ਕਰਦਾ ਹੈ।
  • “ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ . . . ਸੁਣਦਾ ਹੈ”
  • ਪ੍ਰਾਰਥਨਾ ਰਾਹੀਂ ਪਰਮੇਸ਼ੁਰ ਦੇ ਨੇੜੇ ਰਹੋ
    ਪਵਿੱਤਰ ਬਾਈਬਲ ਕੀ ਸਿਖਾਉਂਦੀ ਹੈ?
  • ਜਾਣ-ਪਛਾਣ
    ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2021
  • ਪ੍ਰਾਰਥਨਾ ਰਾਹੀਂ ਪਰਮੇਸ਼ੁਰ ਦੇ ਨੇੜੇ ਜਾਓ
    ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
  • ਪ੍ਰਾਰਥਨਾ ਵਿਚ ਪਰਮੇਸ਼ੁਰ ਦੇ ਨੇੜੇ ਜਾਣਾ
    ਪਰਮੇਸ਼ੁਰ ਸਾਡੇ ਤੋਂ ਕੀ ਮੰਗ ਕਰਦਾ ਹੈ?
ਹੋਰ ਦੇਖੋ
ਪਹਿਰਾਬੁਰਜ ਯਹੋਵਾਹ ਦੇ ਰਾਜ ਦੀ ਘੋਸ਼ਣਾ ਕਰਦਾ ਹੈ (ਪਬਲਿਕ)—2021
wp21 ਨੰ. 1 ਸਫ਼ੇ 5-7
ਇਕ ਔਰਤ ਮੁਸਕਰਾਉਂਦੀ ਹੋਈ।

“ਪਰਮੇਸ਼ੁਰ ਦੇ ਨੇੜੇ ਆਓ ਅਤੇ ਉਹ ਤੁਹਾਡੇ ਨੇੜੇ ਆਵੇਗਾ।”—ਯਾਕੂਬ 4:8

ਕੀ ਰੱਬ ਸਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ?

ਕੀ ਤੁਸੀਂ ਕਦੀ ਸੋਚਿਆ ਕਿ ਰੱਬ ਸਾਡੀ ਪ੍ਰਾਰਥਨਾ ਸੁਣਦਾ ਵੀ ਹੈ ਜਾਂ ਨਹੀਂ? ਕਈ ਲੋਕਾਂ ਦੇ ਮਨ ਵਿਚ ਵੀ ਇਹੀ ਸਵਾਲ ਆਉਂਦਾ ਹੈ, ਖ਼ਾਸ ਕਰਕੇ ਜਦੋਂ ਉਹ ਰੱਬ ਨੂੰ ਆਪਣੀਆਂ ਮੁਸ਼ਕਲਾਂ ਬਾਰੇ ਵਾਰ-ਵਾਰ ਪ੍ਰਾਰਥਨਾ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਕੋਈ ਹੱਲ ਨਹੀਂ ਨਿਕਲਦਾ। ਕੀ ਇਸ ਦਾ ਇਹ ਮਤਲਬ ਹੈ ਕਿ ਰੱਬ ਸਾਡੀਆਂ ਪ੍ਰਾਰਥਨਾਵਾਂ ਨਹੀਂ ਸੁਣਦਾ? ਬਿਲਕੁਲ ਨਹੀਂ! ਬਾਈਬਲ ਸਾਨੂੰ ਭਰੋਸਾ ਦਿਵਾਉਂਦੀ ਹੈ ਕਿ ਜਦੋਂ ਅਸੀਂ ਉਸ ਨੂੰ ਸਹੀ ਤਰੀਕੇ ਨਾਲ ਪ੍ਰਾਰਥਨਾ ਕਰਦੇ ਹਾਂ, ਤਾਂ ਉਹ ਸਾਡੀ ਜ਼ਰੂਰ ਸੁਣਦਾ ਹੈ। ਆਓ ਆਪਾਂ ਦੇਖੀਏ ਕਿ ਅਸੀਂ ਇਸ ਗੱਲ ʼਤੇ ਕਿਉਂ ਯਕੀਨ ਕਰ ਸਕਦੇ ਹਾਂ।

ਰੱਬ ਸਾਡੀ ਸੁਣਦਾ ਹੈ।

“ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ।”—ਜ਼ਬੂਰ 65:2.

ਕੁਝ ਲੋਕਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀ ਸੁਣਨ ਵਾਲਾ ਕੋਈ ਨਹੀਂ ਹੈ। ਇਸ ਦੇ ਬਾਵਜੂਦ ਵੀ ਉਹ ਮਨ ਦੀ ਸ਼ਾਂਤੀ ਪਾਉਣ ਲਈ ਪ੍ਰਾਰਥਨਾ ਕਰਦੇ ਹਨ। ਪਰ ਪ੍ਰਾਰਥਨਾ ਅਸੀਂ ਸਿਰਫ਼ ਇਸ ਲਈ ਨਹੀਂ ਕਰਦੇ ਕਿ ਅਸੀਂ ਚੰਗਾ ਮਹਿਸੂਸ ਕਰੀਏ। ਬਾਈਬਲ ਕਹਿੰਦੀ ਹੈ, “ਯਹੋਵਾਹa ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ। . . . ਉਨ੍ਹਾਂ ਦੀ ਦੁਹਾਈ ਨੂੰ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ।”—ਜ਼ਬੂਰ 145:18, 19.

ਇਸ ਲਈ ਅਸੀਂ ਭਰੋਸਾ ਕਰ ਸਕਦੇ ਹਾਂ ਕਿ ਜੋ ਯਹੋਵਾਹ ਨੂੰ ਸੱਚੇ ਦਿਲੋਂ ਪੁਕਾਰਦੇ ਹਨ, ਉਹ ਉਨ੍ਹਾਂ ਦੀ ਜ਼ਰੂਰ ਸੁਣਦਾ ਹੈ। ਉਹ ਪਿਆਰ ਨਾਲ ਕਹਿੰਦਾ ਹੈ: “ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ।”—ਯਿਰਮਿਯਾਹ 29:12.

ਰੱਬ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਪ੍ਰਾਰਥਨਾ ਕਰੀਏ।

ਇਕ ਪਿਤਾ ਆਪਣੀ ਧੀ ਦੇ ਨੇੜੇ ਬੈਠਾ ਹੋਇਆ ਅਤੇ ਉਸ ਦੀ ਧੀ ਆਪਣੇ ਕੁਝ ਖਿਡੌਣਿਆਂ ਨਾਲ ਖੇਡਦੀ ਹੋਈ।

“ਪ੍ਰਾਰਥਨਾ ਕਰਨ ਵਿਚ ਲੱਗੇ ਰਹੋ।”—ਰੋਮੀਆਂ 12:12.

ਬਾਈਬਲ ਸਾਨੂੰ ਹੱਲਾਸ਼ੇਰੀ ਦਿੰਦੀ ਹੈ ਕਿ “ਲਗਾਤਾਰ ਪ੍ਰਾਰਥਨਾ ਕਰਦੇ ਰਹੋ” ਅਤੇ ‘ਹਰ ਮੌਕੇ ʼਤੇ ਪ੍ਰਾਰਥਨਾ ਕਰਦੇ ਰਹੋ।’ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਯਹੋਵਾਹ ਪਰਮੇਸ਼ੁਰ ਚਾਹੁੰਦਾ ਹੈ ਕਿ ਅਸੀਂ ਉਸ ਨਾਲ ਗੱਲ ਕਰੀਏ।—1 ਥੱਸਲੁਨੀਕੀਆਂ 5:17; ਅਫ਼ਸੀਆਂ 6:18.

ਰੱਬ ਕਿਉਂ ਚਾਹੁੰਦਾ ਹੈ ਕਿ ਅਸੀਂ ਉਸ ਨਾਲ ਗੱਲ ਕਰੀਏ? ਜ਼ਰਾ ਇਕ ਮਿਸਾਲ ʼਤੇ ਗੌਰ ਕਰੋ। ਕਿਹੜਾ ਪਿਤਾ ਨਹੀਂ ਚਾਹੇਗਾ ਕਿ ਉਸ ਦਾ ਬੱਚਾ ਉਸ ਤੋਂ ਆ ਕੇ ਮਦਦ ਮੰਗੇ? ਇਕ ਪਿਤਾ ਆਪਣੇ ਬੱਚੇ ਦੀਆਂ ਲੋੜਾਂ ਅਤੇ ਭਾਵਨਾਵਾਂ ਨੂੰ ਪਹਿਲਾਂ ਤੋਂ ਹੀ ਜਾਣਦਾ ਹੈ, ਪਰ ਜਦੋਂ ਬੱਚਾ ਉਸ ਤੋਂ ਮਦਦ ਮੰਗਦਾ ਹੈ, ਤਾਂ ਇਸ ਤੋਂ ਉਸ ਨੂੰ ਖ਼ੁਸ਼ੀ ਹੁੰਦੀ ਹੈ। ਪਿਤਾ ਦੇਖ ਸਕਦਾ ਹੈ ਕਿ ਉਸ ਦਾ ਬੱਚਾ ਉਸ ਨੂੰ ਪਿਆਰ ਕਰਦਾ ਹੈ ਅਤੇ ਉਸ ʼਤੇ ਭਰੋਸਾ ਕਰਦਾ ਹੈ। ਇਸੇ ਤਰ੍ਹਾਂ ਜਦੋਂ ਅਸੀਂ ਯਹੋਵਾਹ ਪਰਮੇਸ਼ੁਰ ਨੂੰ ਪ੍ਰਾਰਥਨਾ ਕਰਦੇ ਹਾਂ, ਤਾਂ ਉਸ ਨੂੰ ਖ਼ੁਸ਼ੀ ਹੁੰਦੀ ਹੈ। ਉਹ ਦੇਖ ਸਕਦਾ ਹੈ ਕਿ ਅਸੀਂ ਉਸ ਨੂੰ ਪਿਆਰ ਕਰਦੇ ਹਾਂ ਅਤੇ ਉਸ ʼਤੇ ਭਰੋਸਾ ਕਰਦੇ ਹਾਂ।—ਕਹਾਉਤਾਂ 15:8; ਯਾਕੂਬ 4:8.

ਰੱਬ ਵਾਕਈ ਸਾਡਾ ਫ਼ਿਕਰ ਕਰਦਾ ਹੈ।

ਇਕ ਆਦਮੀ ਇਮਾਰਤ ਦੀਆਂ ਪੌੜੀਆਂ ʼਤੇ ਬੈਠਾ ਹੋਇਆ। ਇਕ ਬਕਸਾ ਉਸ ਦੇ ਕੋਲ ਪਿਆ ਹੋਇਆ ਜਿਸ ਵਿਚ ਉਸ ਦਾ ਸਾਮਾਨ ਹੈ।

“ਆਪਣੀਆਂ ਸਾਰੀਆਂ ਚਿੰਤਾਵਾਂ ਦਾ ਬੋਝ ਉਸ ਉੱਤੇ ਪਾ ਦਿਓ ਕਿਉਂਕਿ ਉਸ ਨੂੰ ਤੁਹਾਡਾ ਫ਼ਿਕਰ ਹੈ।”—1 ਪਤਰਸ 5:7.

ਰੱਬ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਪ੍ਰਾਰਥਨਾ ਕਰੀਏ ਕਿਉਂਕਿ ਉਹ ਸਾਨੂੰ ਪਿਆਰ ਕਰਦਾ ਹੈ ਅਤੇ ਸਾਡਾ ਫ਼ਿਕਰ ਕਰਦਾ ਹੈ। ਉਹ ਸਾਡੀਆਂ ਚਿੰਤਾਵਾਂ ਤੇ ਪਰੇਸ਼ਾਨੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਇਸ ਲਈ ਉਹ ਸਾਡੀ ਮਦਦ ਕਰਨੀ ਚਾਹੁੰਦਾ ਹੈ।

ਪੁਰਾਣੇ ਜ਼ਮਾਨੇ ਵਿਚ ਰੱਬ ਦਾ ਇਕ ਭਗਤ ਸੀ ਜੋ ਹਮੇਸ਼ਾ ਦਿਲ ਖੋਲ੍ਹ ਕੇ ਉਸ ਨੂੰ ਪ੍ਰਾਰਥਨਾ ਕਰਦਾ ਸੀ। ਉਸ ਦਾ ਨਾਂ ਦਾਊਦ ਸੀ। (ਜ਼ਬੂਰ 23:1-6) ਰੱਬ ਦਾਊਦ ਨੂੰ ਪਿਆਰ ਕਰਦਾ ਸੀ ਅਤੇ ਉਸ ਨੇ ਹਮੇਸ਼ਾ ਉਸ ਦੀ ਪ੍ਰਾਰਥਨਾ ਸੁਣੀ। (ਰਸੂਲਾਂ ਦੇ ਕੰਮ 13:22) ਇਸੇ ਤਰ੍ਹਾਂ ਉਹ ਸਾਡੀਆਂ ਵੀ ਪ੍ਰਾਰਥਨਾਵਾਂ ਸੁਣਦਾ ਹੈ ਕਿਉਂਕਿ ਉਸ ਨੂੰ ਸਾਡਾ ਫ਼ਿਕਰ ਹੈ।

“ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ . . . ਸੁਣਦਾ ਹੈ”

ਬਾਈਬਲ ਵਿਚ ਦਰਜ ਇਹ ਸ਼ਬਦ ਜ਼ਬੂਰਾਂ ਦੇ ਇਕ ਲਿਖਾਰੀ ਦੇ ਹਨ। ਉਹ ਰੱਬ ਨੂੰ ਆਪਣਾ ਦੋਸਤ ਮੰਨਦਾ ਸੀ ਅਤੇ ਉਸ ਨੂੰ ਪੂਰਾ ਭਰੋਸਾ ਸੀ ਕਿ ਰੱਬ ਉਸ ਦੀਆਂ ਪ੍ਰਾਰਥਨਾਵਾਂ ਸੁਣਦਾ ਹੈ। ਇਸ ਕਰਕੇ ਉਸ ਨੇ ਆਪਣੇ ਆਪ ਨੂੰ ਰੱਬ ਦੇ ਹੋਰ ਨੇੜੇ ਮਹਿਸੂਸ ਕੀਤਾ ਅਤੇ ਉਸ ਨੂੰ ਨਿਰਾਸ਼ਾ ਅਤੇ ਚਿੰਤਾਵਾਂ ਦਾ ਸਾਮ੍ਹਣਾ ਕਰਨ ਦੀ ਤਾਕਤ ਮਿਲੀ।—ਜ਼ਬੂਰ 116:1-9.

ਜਦੋਂ ਸਾਨੂੰ ਯਕੀਨ ਹੁੰਦਾ ਹੈ ਕਿ ਰੱਬ ਸਾਡੀਆਂ ਪ੍ਰਾਰਥਨਾਵਾਂ ਸੁਣਦਾ ਹੈ, ਤਾਂ ਅਸੀਂ ਉਸ ਨੂੰ ਪ੍ਰਾਰਥਨਾ ਕਰਦੇ ਰਹਾਂਗੇ। ਜ਼ਰਾ ਪੈਤਰੋ ਨਾਂ ਦੇ ਵਿਅਕਤੀ ਦੇ ਤਜਰਬੇ ʼਤੇ ਗੌਰ ਕਰੋ ਜੋ ਉੱਤਰੀ ਸਪੇਨ ਵਿਚ ਰਹਿੰਦਾ ਹੈ। ਉਸ ਦੇ 19 ਸਾਲਾਂ ਦੇ ਮੁੰਡੇ ਦੀ ਮੌਤ ਇਕ ਹਾਦਸੇ ਵਿਚ ਹੋ ਗਈ। ਇਸ ਦੁੱਖ ਦੀ ਘੜੀ ਵਿਚ ਪੈਤਰੋ ਨੇ ਰੱਬ ਅੱਗੇ ਵਾਰ-ਵਾਰ ਆਪਣਾ ਦਿਲ ਖੋਲ੍ਹਿਆ। ਇੱਦਾਂ ਕਰਨ ਕਰਕੇ ਕੀ ਹੋਇਆ? ਪੈਤਰੋ ਦੱਸਦਾ ਹੈ: “ਯਹੋਵਾਹ ਨੇ ਭੈਣਾਂ-ਭਰਾਵਾਂ ਰਾਹੀਂ ਮੈਨੂੰ ਤੇ ਮੇਰੀ ਪਤਨੀ ਨੂੰ ਦਿਲਾਸਾ ਦਿੱਤਾ।”

ਇਕ ਦੁਖੀ ਵਿਅਕਤੀ ਹੱਥ ਵਿਚ ਫੋਟੋ ਫੜੀ ਬੈਠਾ ਹੋਇਆ ਅਤੇ ਉਸ ਦੇ ਦੋਸਤ ਉਸ ਨੂੰ ਦਿਲਾਸਾ ਦਿੰਦੇ ਹੋਏ।

ਕਈ ਵਾਰ ਰੱਬ ਪਿਆਰ ਕਰਨ ਵਾਲੇ ਦੋਸਤਾਂ ਰਾਹੀਂ ਸਾਨੂੰ ਦਿਲਾਸਾ ਦਿੰਦਾ ਹੈ

ਭਾਵੇਂ ਕਿ ਪ੍ਰਾਰਥਨਾਵਾਂ ਕਰਨ ਕਰਕੇ ਉਨ੍ਹਾਂ ਦਾ ਮੁੰਡਾ ਵਾਪਸ ਨਹੀਂ ਆਇਆ, ਪਰ ਇੱਦਾਂ ਕਰਨ ਨਾਲ ਪੈਤਰੋ ਤੇ ਉਸ ਦੇ ਪਰਿਵਾਰ ਨੂੰ ਬਹੁਤ ਹਿੰਮਤ ਮਿਲੀ। ਉਸ ਦੀ ਪਤਨੀ ਮਾਰੀਆ ਕਾਰਮਨ ਨੇ ਦੱਸਿਆ: “ਪ੍ਰਾਰਥਨਾਵਾਂ ਕਰ ਕੇ ਮੈਂ ਆਪਣਾ ਗਮ ਸਹਿ ਸਕੀ। ਮੈਂ ਜਾਣਦੀ ਸੀ ਕਿ ਯਹੋਵਾਹ ਪਰਮੇਸ਼ੁਰ ਨੂੰ ਪਤਾ ਸੀ ਕਿ ਮੇਰੇ ʼਤੇ ਕੀ ਬੀਤ ਰਹੀ ਹੈ ਕਿਉਂਕਿ ਜਦੋਂ ਮੈਂ ਪ੍ਰਾਰਥਨਾ ਕਰਦੀ ਸੀ, ਤਾਂ ਮੈਨੂੰ ਮਨ ਦੀ ਸ਼ਾਂਤੀ ਮਿਲਦੀ ਸੀ।”

ਬਾਈਬਲ ਅਤੇ ਖ਼ੁਦ ਦੇ ਤਜਰਬਿਆਂ ਤੋਂ ਸਾਫ਼ ਪਤਾ ਲੱਗਦਾ ਹੈ ਕਿ ਰੱਬ ਪ੍ਰਾਰਥਨਾਵਾਂ ਦਾ ਸੁਣਨ ਵਾਲਾ ਹੈ। ਪਰ ਇਸ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਰੱਬ ਸਾਰੀਆਂ ਪ੍ਰਾਰਥਨਾਵਾਂ ਨਹੀਂ ਸੁਣਦਾ। ਰੱਬ ਕੁਝ ਪ੍ਰਾਰਥਨਾਵਾਂ ਕਿਉਂ ਸੁਣਦਾ ਹੈ ਤੇ ਕੁਝ ਕਿਉਂ ਨਹੀਂ?

a ਰੱਬ ਦਾ ਨਾਂ ਯਹੋਵਾਹ ਹੈ।—ਜ਼ਬੂਰ 83:18.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ