ਫੁਟਨੋਟ
a ਲੱਗਦਾ ਹੈ ਕਿ ਉਨ੍ਹਾਂ 500 ਤੋਂ ਜ਼ਿਆਦਾ ਲੋਕਾਂ ਵਿੱਚੋਂ ਜ਼ਿਆਦਾਤਰ ਲੋਕ ਮਸੀਹੀ ਬਣ ਗਏ। ਅਸੀਂ ਇੱਦਾਂ ਕਿਉਂ ਕਹਿੰਦੇ ਹਾਂ? ਕਿਉਂਕਿ ਪੌਲੁਸ ਰਸੂਲ ਨੇ ਇਨ੍ਹਾਂ ਨੂੰ ‘ਭਰਾ’ ਕਿਹਾ ਸੀ। ਉਸ ਨੇ ਇਹ ਵੀ ਕਿਹਾ ਸੀ: ‘ਇਨ੍ਹਾਂ ਵਿੱਚੋਂ ਜ਼ਿਆਦਾਤਰ ਹਾਲੇ ਵੀ ਸਾਡੇ ਨਾਲ ਹਨ, ਪਰ ਕੁਝ ਮੌਤ ਦੀ ਨੀਂਦ ਸੌਂ ਚੁੱਕੇ ਹਨ।’ ਸੋ ਲੱਗਦਾ ਹੈ ਕਿ ਪੌਲੁਸ ਅਤੇ ਹੋਰ ਮਸੀਹੀ ਉਨ੍ਹਾਂ ਨੂੰ ਜਾਣਦੇ ਸਨ ਜਿਨ੍ਹਾਂ ਨੇ ਯਿਸੂ ਦੇ ਪ੍ਰਚਾਰ ਕਰਨ ਦਾ ਹੁਕਮ ਖ਼ੁਦ ਸੁਣਿਆ ਸੀ।