ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • “ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ”
    ਪਹਿਰਾਬੁਰਜ—2012 | ਅਗਸਤ 15
    • ਲੜਾਈ ਤੋਂ ਵਾਪਸ ਆਉਂਦਿਆਂ ਆਸਾ ਨੂੰ ਨਬੀ ਅਜ਼ਰਯਾਹ ਮਿਲਿਆ। ਉਸ ਨਬੀ ਨੇ ਆਸਾ ਨੂੰ ਹੱਲਾਸ਼ੇਰੀ ਵੀ ਦਿੱਤੀ ਅਤੇ ਚੇਤਾਵਨੀ ਵੀ ਦਿੱਤੀ: “ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੀਕ ਤੁਸੀਂ ਉਸ ਦੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ।” (2 ਇਤ. 15:1, 2) ਉਸ ਨੇ ਅੱਗੇ ਕਿਹਾ: “ਤੁਸੀਂ ਤਕੜੇ ਹੋਵੋ। ਹਿੰਮਤ ਨਾ ਹਾਰੋ, ਕਮਜ਼ੋਰ ਨਾ ਪਵੋ ਕਿਉਂ ਕਿ ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ।”—2 ਇਤ. 15:7, ERV.

      ਇਨ੍ਹਾਂ ਸ਼ਬਦਾਂ ਤੋਂ ਸਾਡੀ ਨਿਹਚਾ ਪੱਕੀ ਹੁੰਦੀ ਹੈ। ਇਹ ਸ਼ਬਦ ਸਾਨੂੰ ਦੱਸਦੇ ਹਨ ਕਿ ਅਸੀਂ ਜਿੰਨਾ ਚਿਰ ਵਫ਼ਾਦਾਰੀ ਨਾਲ ਯਹੋਵਾਹ ਦੀ ਸੇਵਾ ਕਰਦੇ ਰਹਾਂਗੇ, ਯਹੋਵਾਹ ਸਾਡੇ ਨਾਲ ਰਹੇਗਾ। ਅਸੀਂ ਪੂਰੇ ਭਰੋਸਾ ਨਾਲ ਉਸ ਨੂੰ ਮਦਦ ਲਈ ਪ੍ਰਾਰਥਨਾ ਕਰ ਸਕਦੇ ਹਾਂ। ਅਜ਼ਰਯਾਹ ਨੇ ਕਿਹਾ ਸੀ: “ਤੁਸੀਂ ਤਕੜੇ ਹੋਵੋ।” ਸਹੀ ਕੰਮ ਕਰਨ ਲਈ ਸਾਨੂੰ ਤਕੜੇ ਹੋਣ ਜਾਂ ਦਲੇਰ ਬਣਨ ਦੀ ਲੋੜ ਹੈ ਅਤੇ ਅਸੀਂ ਜਾਣਦੇ ਹਾਂ ਕਿ ਯਹੋਵਾਹ ਦੀ ਮਦਦ ਨਾਲ ਅਸੀਂ ਸਹੀ ਕੰਮ ਕਰ ਸਕਦੇ ਹਾਂ।

  • “ਤੁਹਾਨੂੰ ਤੁਹਾਡੀ ਨੇਕੀ ਦਾ ਫ਼ਲ ਜ਼ਰੂਰ ਮਿਲੇਗਾ”
    ਪਹਿਰਾਬੁਰਜ—2012 | ਅਗਸਤ 15
    • ਪਰ ਨਬੀ ਅਜ਼ਰਯਾਹ ਨੇ ਇਕ ਚੇਤਾਵਨੀ ਵੀ ਦਿੱਤੀ ਸੀ। ਉਸ ਨੇ ਕਿਹਾ ਸੀ: “ਜੇ ਤੁਸੀਂ [ਯਹੋਵਾਹ] ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ।” ਆਓ ਆਪਾਂ ਕਦੀ ਯਹੋਵਾਹ ਨੂੰ ਨਾ ਛੱਡੀਏ ਕਿਉਂਕਿ ਇਸ ਦੇ ਬੁਰੇ ਨਤੀਜੇ ਨਿਕਲਣਗੇ। (2 ਪਤ. 2:20-22) ਬਾਈਬਲ ਵਿਚ ਇਹ ਨਹੀਂ ਦੱਸਿਆ ਗਿਆ ਹੈ ਕਿ ਯਹੋਵਾਹ ਨੇ ਆਸਾ ਨੂੰ ਇਹ ਚੇਤਾਵਨੀ ਕਿਉਂ ਦਿੱਤੀ ਸੀ, ਪਰ ਆਸਾ ਨੇ ਇਸ ਚੇਤਾਵਨੀ ਵੱਲ ਧਿਆਨ ਨਹੀਂ ਦਿੱਤਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ