-
ਪਰਮੇਸ਼ੁਰ ਕੌਣ ਹੈ?ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
1. ਪਰਮੇਸ਼ੁਰ ਦਾ ਕੀ ਨਾਂ ਹੈ? ਕਿਹੜੀ ਗੱਲ ਤੋਂ ਪਤਾ ਲੱਗਦਾ ਹੈ ਕਿ ਉਹ ਚਾਹੁੰਦਾ ਹੈ ਕਿ ਅਸੀਂ ਉਸ ਦਾ ਨਾਂ ਜਾਣੀਏ?
ਬਾਈਬਲ ਵਿਚ ਪਰਮੇਸ਼ੁਰ ਨੇ ਆਪਣਾ ਨਾਂ ਦੱਸਿਆ ਹੈ: “ਮੈਂ ਯਹੋਵਾਹ ਹਾਂ। ਇਹੀ ਮੇਰਾ ਨਾਂ ਹੈ।” (ਯਸਾਯਾਹ 42:5, 8 ਪੜ੍ਹੋ।) ਕਈ ਵਿਦਵਾਨਾਂ ਦਾ ਮੰਨਣਾ ਹੈ ਕਿ “ਯਹੋਵਾਹ” ਦਾ ਮਤਲਬ ਹੈ “ਉਹ ਕਰਨ ਅਤੇ ਕਰਾਉਣ ਵਾਲਾ ਬਣਦਾ ਹੈ।” ਇਹ ਨਾਂ ਇਬਰਾਨੀ ਭਾਸ਼ਾ ਤੋਂ ਆਇਆ ਹੈ। ਬਾਈਬਲ ਵਿਚ ਉਸ ਨੇ ਆਪਣਾ ਨਾਂ 7,000 ਤੋਂ ਜ਼ਿਆਦਾ ਵਾਰ ਲਿਖਵਾਇਆ ਹੈ!a ਇਸ ਤੋਂ ਪਤਾ ਲੱਗਦਾ ਹੈ ਕਿ ਯਹੋਵਾਹ ਚਾਹੁੰਦਾ ਹੈ ਕਿ ਅਸੀਂ ਉਸ ਦਾ ਨਾਂ ਜਾਣੀਏ। (ਕੂਚ 3:15) ਬਾਈਬਲ ਦੱਸਦੀ ਹੈ ਕਿ “ਉੱਪਰ ਆਕਾਸ਼ ਵਿਚ ਅਤੇ ਹੇਠਾਂ ਧਰਤੀ ʼਤੇ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ।”—ਬਿਵਸਥਾ ਸਾਰ 4:39.
-
-
ਪਰਮੇਸ਼ੁਰ ਨੂੰ ਕਿਹੋ ਜਿਹੀ ਭਗਤੀ ਮਨਜ਼ੂਰ ਹੈ?ਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
2. ਸਾਨੂੰ ਯਹੋਵਾਹ ਦੀ ਭਗਤੀ ਕਿਵੇਂ ਕਰਨੀ ਚਾਹੀਦੀ ਹੈ?
ਯਹੋਵਾਹ ਸਾਡਾ ਸ੍ਰਿਸ਼ਟੀਕਰਤਾ ਹੈ, ਇਸ ਲਈ ਉਹੀ ਸਾਡੀ ਭਗਤੀ ਦਾ ਹੱਕਦਾਰ ਹੈ। (ਪ੍ਰਕਾਸ਼ ਦੀ ਕਿਤਾਬ 4:11) ਇਸ ਦਾ ਮਤਲਬ ਹੈ ਕਿ ਸਾਨੂੰ ਉਸ ਨਾਲ ਦਿਲੋਂ ਪਿਆਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਭਗਤੀ ਕਰਨੀ ਚਾਹੀਦੀ ਹੈ। ਯਹੋਵਾਹ ਨਹੀਂ ਚਾਹੁੰਦਾ ਕਿ ਅਸੀਂ ਕਿਸੇ ਤਸਵੀਰ ਜਾਂ ਮੂਰਤੀ ਦਾ ਸਹਾਰਾ ਲੈ ਕੇ ਉਸ ਦੀ ਭਗਤੀ ਕਰੀਏ।—ਯਸਾਯਾਹ 42:8 ਪੜ੍ਹੋ।
ਸਾਡੀ ਭਗਤੀ “ਪਵਿੱਤਰ ਅਤੇ ਪਰਮੇਸ਼ੁਰ ਨੂੰ ਮਨਜ਼ੂਰ” ਹੋਣੀ ਚਾਹੀਦੀ ਹੈ। (ਰੋਮੀਆਂ 12:1) ਇਸ ਦਾ ਮਤਲਬ ਹੈ ਕਿ ਸਾਨੂੰ ਸਹੀ-ਗ਼ਲਤ ਬਾਰੇ ਪਰਮੇਸ਼ੁਰ ਦੇ ਮਿਆਰਾਂ ʼਤੇ ਚੱਲਣਾ ਚਾਹੀਦਾ ਹੈ। ਮਿਸਾਲ ਲਈ, ਅਸੀਂ ਵਿਆਹ ਬਾਰੇ ਯਹੋਵਾਹ ਦੇ ਮਿਆਰਾਂ ʼਤੇ ਖ਼ੁਸ਼ੀ-ਖ਼ੁਸ਼ੀ ਚੱਲਦੇ ਹਾਂ ਕਿਉਂਕਿ ਸਾਨੂੰ ਯਹੋਵਾਹ ਨਾਲ ਪਿਆਰ ਹੈ। ਇਸ ਤੋਂ ਇਲਾਵਾ, ਅਸੀਂ ਅਜਿਹੇ ਕੰਮਾਂ ਤੋਂ ਦੂਰ ਰਹਿੰਦੇ ਹਾਂ ਜੋ ਯਹੋਵਾਹ ਨੂੰ ਪਸੰਦ ਨਹੀਂ ਹਨ ਅਤੇ ਜਿਨ੍ਹਾਂ ਤੋਂ ਸਾਨੂੰ ਨੁਕਸਾਨ ਪਹੁੰਚਦਾ ਹੈ, ਜਿਵੇਂ ਤਮਾਖੂ ਖਾਣਾ, ਨਸ਼ੇ ਕਰਨੇ ਅਤੇ ਬਹੁਤ ਜ਼ਿਆਦਾ ਸ਼ਰਾਬ ਪੀਣੀ।a
-