ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ds ਸਫ਼ੇ 12-26
  • ਭਾਗ 1: ਮਸੀਹੀ ਸਿੱਖਿਆਵਾਂ

ਕੋਈ ਵੀਡੀਓ ਉਪਲਬਧ ਨਹੀਂ।

ਮਾਫ਼ ਕਰੋ, ਵੀਡੀਓ ਲੋਡ ਨਹੀਂ ਹੋਇਆ।

  • ਭਾਗ 1: ਮਸੀਹੀ ਸਿੱਖਿਆਵਾਂ
  • ‘ਜਾਓ, ਚੇਲੇ ਬਣਾਓ ਅਤੇ ਉਨ੍ਹਾਂ ਨੂੰ ਬਪਤਿਸਮਾ ਦਿਓ’
‘ਜਾਓ, ਚੇਲੇ ਬਣਾਓ ਅਤੇ ਉਨ੍ਹਾਂ ਨੂੰ ਬਪਤਿਸਮਾ ਦਿਓ’
ds ਸਫ਼ੇ 12-26

ਬਪਤਿਸਮੇ ਦੀ ਤਿਆਰੀ ਕਰਨ ਵਾਲਿਆਂ ਲਈ ਸਵਾਲ

ਭਾਗ 1: ਮਸੀਹੀ ਸਿੱਖਿਆਵਾਂ

ਯਹੋਵਾਹ ਦੇ ਗਵਾਹਾਂ ਨਾਲ ਬਾਈਬਲ ਦੀ ਸਟੱਡੀ ਕਰ ਕੇ ਤੁਸੀਂ ਸੱਚਾਈ ਬਾਰੇ ਕਾਫ਼ੀ ਕੁਝ ਜਾਣ ਗਏ ਹੋ। ਇਸ ਵਿਚ ਕੋਈ ਸ਼ੱਕ ਨਹੀਂ ਕਿ ਸਿੱਖੀਆਂ ਗੱਲਾਂ ਕਰਕੇ ਪਰਮੇਸ਼ੁਰ ਨਾਲ ਤੁਹਾਡਾ ਚੰਗਾ ਰਿਸ਼ਤਾ ਬਣਿਆ ਹੈ। ਨਾਲੇ ਉਸ ਦੇ ਰਾਜ ਅਧੀਨ ਨਵੀਂ ਦੁਨੀਆਂ ਵਿਚ ਤੁਹਾਨੂੰ ਵਧੀਆ ਭਵਿੱਖ ਅਤੇ ਬਰਕਤਾਂ ਦੀ ਉਮੀਦ ਵੀ ਮਿਲੀ ਹੈ। ਇਹੀ ਨਹੀਂ, ਮੰਡਲੀ ਦੇ ਭੈਣਾਂ-ਭਰਾਵਾਂ ਨਾਲ ਸੰਗਤ ਕਰ ਕੇ ਤੁਸੀਂ ਹੁਣ ਵੀ ਬਹੁਤ ਸਾਰੀਆਂ ਬਰਕਤਾਂ ਪਾ ਰਹੇ ਹੋ। ਤੁਸੀਂ ਇਹ ਵੀ ਦੇਖਿਆ ਹੈ ਕਿ ਯਹੋਵਾਹ ਪਿਆਰ ਨਾਲ ਆਪਣੇ ਲੋਕਾਂ ਦੀ ਦੇਖ-ਭਾਲ ਕਰ ਰਿਹਾ ਹੈ।​​—ਜ਼ਕ. 8:23.

ਬਪਤਿਸਮਾ ਲੈਣ ਦੀ ਤਿਆਰੀ ਕਰਦੇ ਹੋਏ ਤੁਹਾਨੂੰ ਮੰਡਲੀ ਦੇ ਬਜ਼ੁਰਗਾਂ ਨਾਲ ਬੁਨਿਆਦੀ ਮਸੀਹੀ ਸਿੱਖਿਆਵਾਂ ʼਤੇ ਚਰਚਾ ਕਰਨ ਨਾਲ ਫ਼ਾਇਦਾ ਹੋਵੇਗਾ। (ਇਬ. 6:1-3) ਯਹੋਵਾਹ ਨੂੰ ਜਾਣਨ ਦੀ ਕੋਸ਼ਿਸ਼ ਕਰਦੇ ਰਹੋ ਅਤੇ ਉਹ ਜ਼ਰੂਰ ਤੁਹਾਨੂੰ ਬਰਕਤਾਂ ਅਤੇ ਹਮੇਸ਼ਾ ਦੀ ਜ਼ਿੰਦਗੀ ਦਾ ਇਨਾਮ ਦੇਵੇਗਾ।​​—ਯੂਹੰ. 17:3.

  1. ਤੁਸੀਂ ਬਪਤਿਸਮਾ ਕਿਉਂ ਲੈਣਾ ਚਾਹੁੰਦੇ ਹੋ?

  2. ਯਹੋਵਾਹ ਕੌਣ ਹੈ?

    • “ਉੱਪਰ ਆਕਾਸ਼ ਵਿਚ ਅਤੇ ਹੇਠਾਂ ਧਰਤੀ ʼਤੇ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਸ ਤੋਂ ਸਿਵਾਇ ਹੋਰ ਕੋਈ ਪਰਮੇਸ਼ੁਰ ਨਹੀਂ ਹੈ।”​​—ਬਿਵ. 4:39.

    • “ਸਿਰਫ਼ ਤੂੰ ਹੀ ਜਿਸ ਦਾ ਨਾਂ ਯਹੋਵਾਹ ਹੈ, ਸਾਰੀ ਧਰਤੀ ʼਤੇ ਅੱਤ ਮਹਾਨ ਹੈਂ।”​—ਜ਼ਬੂ. 83:18.

  3. ਤੁਹਾਡੇ ਲਈ ਪਰਮੇਸ਼ੁਰ ਦਾ ਨਾਂ ਲੈਣਾ ਜ਼ਰੂਰੀ ਕਿਉਂ ਹੈ?

    • “ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ: ‘ਹੇ ਸਾਡੇ ਪਿਤਾ ਜਿਹੜਾ ਸਵਰਗ ਵਿਚ ਹੈ, ਤੇਰਾ ਨਾਂ ਪਵਿੱਤਰ ਕੀਤਾ ਜਾਵੇ।’”​—ਮੱਤੀ 6:9.

    • “ਹਰ ਕੋਈ ਜਿਹੜਾ ਯਹੋਵਾਹ ਦਾ ਨਾਂ ਲੈਂਦਾ ਹੈ, ਬਚਾਇਆ ਜਾਵੇਗਾ।”​—ਰੋਮੀ. 10:13.

  4. ਬਾਈਬਲ ਵਿਚ ਯਹੋਵਾਹ ਬਾਰੇ ਦੱਸਣ ਲਈ ਕਿਹੜੇ ਕੁਝ ਸ਼ਬਦ ਵਰਤੇ ਗਏ ਹਨ?

    • “ਯਹੋਵਾਹ, ਧਰਤੀ ਦੇ ਬੰਨਿਆਂ ਦਾ ਬਣਾਉਣ ਵਾਲਾ, ਯੁਗਾਂ-ਯੁਗਾਂ ਦਾ ਪਰਮੇਸ਼ੁਰ ਹੈ।”​​—ਯਸਾ. 40:28.

    • ‘ਸਾਡਾ ਪਿਤਾ ਜਿਹੜਾ ਸਵਰਗ ਵਿਚ ਹੈ।’​—ਮੱਤੀ 6:9.

    • “ਪਰਮੇਸ਼ੁਰ ਪਿਆਰ ਹੈ।”​—1 ਯੂਹੰ. 4:8.

  5. ਤੁਸੀਂ ਯਹੋਵਾਹ ਪਰਮੇਸ਼ੁਰ ਨੂੰ ਕੀ ਦੇ ਸਕਦੇ ਹੋ?

    • “ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਪੂਰੇ ਦਿਲ ਨਾਲ, ਆਪਣੀ ਪੂਰੀ ਜਾਨ ਨਾਲ, ਆਪਣੀ ਪੂਰੀ ਸਮਝ ਨਾਲ ਅਤੇ ਆਪਣੀ ਪੂਰੀ ਤਾਕਤ ਨਾਲ ਪਿਆਰ ਕਰੋ।”​​—ਮਰ. 12:30.

    • “ਤੂੰ ਸਿਰਫ਼ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਹੀ ਭਗਤੀ ਕਰ।”​​—ਲੂਕਾ 4:8.

  6. ਤੁਸੀਂ ਯਹੋਵਾਹ ਦੇ ਵਫ਼ਾਦਾਰ ਕਿਉਂ ਰਹਿਣਾ ਚਾਹੁੰਦੇ ਹੋ?

    • “ਹੇ ਮੇਰੇ ਪੁੱਤਰ, ਬੁੱਧੀਮਾਨ ਹੋਵੀਂ ਅਤੇ ਮੇਰੇ ਜੀਅ ਨੂੰ ਖ਼ੁਸ਼ ਕਰੀਂ ਤਾਂਕਿ ਮੈਂ ਉਸ ਨੂੰ ਉੱਤਰ ਦੇ ਸਕਾਂ ਜਿਹੜਾ ਮੈਨੂੰ ਮਿਹਣੇ ਮਾਰਦਾ ਹੈ।”​​—ਕਹਾ. 27:11.

  7. ਤੁਸੀਂ ਕਿਸ ਨੂੰ ਪ੍ਰਾਰਥਨਾ ਕਰਦੇ ਹੋ ਅਤੇ ਕਿਸ ਦੇ ਨਾਂ ʼਤੇ ਕਰਦੇ ਹੋ?

    • “ਮੈਂ [ਯਿਸੂ] ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ, ਜੇ ਤੁਸੀਂ ਮੇਰੇ ਨਾਂ ʼਤੇ ਪਿਤਾ ਤੋਂ ਕੁਝ ਵੀ ਮੰਗੋਗੇ, ਤਾਂ ਉਹ ਤੁਹਾਨੂੰ ਦੇ ਦੇਵੇਗਾ।”​—ਯੂਹੰ. 16:23.

  8. ਤੁਸੀਂ ਕਿਹੜੀਆਂ ਕੁਝ ਚੀਜ਼ਾਂ ਬਾਰੇ ਪ੍ਰਾਰਥਨਾ ਕਰ ਸਕਦੇ ਹੋ?

    • “ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ: ‘ਹੇ ਸਾਡੇ ਪਿਤਾ ਜਿਹੜਾ ਸਵਰਗ ਵਿਚ ਹੈ, ਤੇਰਾ ਨਾਂ ਪਵਿੱਤਰ ਕੀਤਾ ਜਾਵੇ। ਤੇਰਾ ਰਾਜ ਆਵੇ। ਤੇਰੀ ਇੱਛਾ ਜਿਵੇਂ ਸਵਰਗ ਵਿਚ ਪੂਰੀ ਹੁੰਦੀ ਹੈ, ਉਵੇਂ ਹੀ ਧਰਤੀ ਉੱਤੇ ਪੂਰੀ ਹੋਵੇ। ਸਾਨੂੰ ਅੱਜ ਦੀ ਰੋਟੀ ਅੱਜ ਦੇ, ਅਤੇ ਸਾਡੇ ਪਾਪ ਮਾਫ਼ ਕਰ, ਜਿਵੇਂ ਅਸੀਂ ਉਨ੍ਹਾਂ ਨੂੰ ਮਾਫ਼ ਕੀਤਾ ਹੈ ਜਿਨ੍ਹਾਂ ਨੇ ਸਾਡੇ ਖ਼ਿਲਾਫ਼ ਪਾਪ ਕੀਤੇ ਹਨ। ਸਾਨੂੰ ਪਰੀਖਿਆ ਵਿਚ ਨਾ ਪੈਣ ਦੇ ਤੇ ਸਾਨੂੰ ਸ਼ੈਤਾਨ ਤੋਂ ਬਚਾ।’”​—ਮੱਤੀ 6:9-13.

    • “ਸਾਨੂੰ ਉਸ ਉੱਤੇ ਭਰੋਸਾ ਹੈ ਕਿ ਅਸੀਂ ਉਸ ਦੀ ਇੱਛਾ ਅਨੁਸਾਰ ਜੋ ਵੀ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।”​—1 ਯੂਹੰ. 5:14.

  9. ਯਹੋਵਾਹ ਇਕ ਵਿਅਕਤੀ ਦੀ ਪ੍ਰਾਰਥਨਾ ਸ਼ਾਇਦ ਕਿਉਂ ਨਾ ਸੁਣੇ?

    • “ਉਸ ਵੇਲੇ ਉਹ ਯਹੋਵਾਹ ਨੂੰ ਮਦਦ ਲਈ ਪੁਕਾਰਨਗੇ, ਪਰ ਉਹ ਉਨ੍ਹਾਂ ਨੂੰ ਜਵਾਬ ਨਹੀਂ ਦੇਵੇਗਾ . . . ਉਨ੍ਹਾਂ ਦੇ ਬੁਰੇ ਕੰਮਾਂ ਕਰਕੇ।”​—ਮੀਕਾ. 3:4.

    • “ਯਹੋਵਾਹ ਦੀਆਂ ਅੱਖਾਂ ਧਰਮੀਆਂ ਉੱਤੇ ਲੱਗੀਆਂ ਹੋਈਆਂ ਹਨ ਅਤੇ ਉਸ ਦੇ ਕੰਨ ਉਨ੍ਹਾਂ ਦੀ ਫ਼ਰਿਆਦ ਵੱਲ ਲੱਗੇ ਹੋਏ ਹਨ, ਪਰ ਯਹੋਵਾਹ ਬੁਰੇ ਕੰਮ ਕਰਨ ਵਾਲਿਆਂ ਦੇ ਖ਼ਿਲਾਫ਼ ਹੈ।”​—1 ਪਤ. 3:12.

  10. ਯਿਸੂ ਮਸੀਹ ਕੌਣ ਹੈ?

    • “ਸ਼ਮਊਨ ਪਤਰਸ ਨੇ ਜਵਾਬ ਦਿੱਤਾ: ‘ਤੂੰ ਮਸੀਹ ਹੈਂ, ਜੀਉਂਦੇ ਪਰਮੇਸ਼ੁਰ ਦਾ ਪੁੱਤਰ।’”​​—ਮੱਤੀ 16:16.

  11. ਯਿਸੂ ਧਰਤੀ ʼਤੇ ਕਿਉਂ ਆਇਆ ਸੀ?

    • “ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”​—ਮੱਤੀ 20:28.

    • “ਮੈਂ [ਯਿਸੂ] ਹੋਰਨਾਂ ਸ਼ਹਿਰਾਂ ਵਿਚ ਵੀ ਜਾ ਕੇ ਪਰਮੇਸ਼ੁਰ ਦੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਾਂ ਕਿਉਂਕਿ ਮੈਨੂੰ ਇਸੇ ਕੰਮ ਲਈ ਭੇਜਿਆ ਗਿਆ ਹੈ।”​—ਲੂਕਾ 4:43.

  12. ਤੁਸੀਂ ਯਿਸੂ ਦੀ ਕੁਰਬਾਨੀ ਲਈ ਆਪਣੀ ਸ਼ੁਕਰਗੁਜ਼ਾਰੀ ਕਿਵੇਂ ਦਿਖਾ ਸਕਦੇ ਹੋ?

    • “ਉਹ ਸਾਰਿਆਂ ਦੀ ਖ਼ਾਤਰ ਮਰਿਆ ਤਾਂਕਿ ਜਿਹੜੇ ਜੀ ਰਹੇ ਹਨ, ਉਹ ਅੱਗੇ ਤੋਂ ਆਪਣੇ ਲਈ ਨਹੀਂ, ਸਗੋਂ ਉਸ ਲਈ ਜੀਉਣ ਜੋ ਉਨ੍ਹਾਂ ਦੀ ਖ਼ਾਤਰ ਮਰਿਆ ਅਤੇ ਦੁਬਾਰਾ ਜੀਉਂਦਾ ਕੀਤਾ ਗਿਆ।”​​—2 ਕੁਰਿੰ. 5:15.   

  13. ਯਿਸੂ ਨੂੰ ਕਿਹੜਾ ਅਧਿਕਾਰ ਦਿੱਤਾ ਗਿਆ ਹੈ?

    • “ਸਵਰਗ ਵਿਚ ਅਤੇ ਧਰਤੀ ਉੱਤੇ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।”​—ਮੱਤੀ 28:18.

    • “ਪਰਮੇਸ਼ੁਰ ਨੇ ਉਸ ਨੂੰ ਪਹਿਲਾਂ ਨਾਲੋਂ ਜ਼ਿਆਦਾ ਉੱਚਾ ਰੁਤਬਾ ਦਿੱਤਾ ਅਤੇ ਮਿਹਰਬਾਨ ਹੋ ਕੇ ਉਸ ਨੂੰ ਉਹ ਨਾਂ ਦਿੱਤਾ ਜਿਹੜਾ ਸਾਰਿਆਂ ਨਾਵਾਂ ਨਾਲੋਂ ਉੱਚਾ ਹੈ।”​—ਫ਼ਿਲਿ. 2:9.

  14. ਕੀ ਤੁਸੀਂ ਵਿਸ਼ਵਾਸ ਕਰਦੇ ਹੋ ਕਿ ਯਹੋਵਾਹ ਦੇ ਗਵਾਹਾਂ ਦੀ ਪ੍ਰਬੰਧਕ ਸਭਾ ਹੀ “ਵਫ਼ਾਦਾਰ ਅਤੇ ਸਮਝਦਾਰ ਨੌਕਰ” ਹੈ ਜਿਸ ਨੂੰ ਯਿਸੂ ਨੇ ਚੁਣਿਆ ਹੈ?

    • “ਉਹ ਵਫ਼ਾਦਾਰ ਅਤੇ ਸਮਝਦਾਰ ਨੌਕਰ ਅਸਲ ਵਿਚ ਕੌਣ ਹੈ ਜਿਸ ਨੂੰ ਉਸ ਦੇ ਮਾਲਕ ਨੇ ਆਪਣੇ ਸਾਰੇ ਨੌਕਰਾਂ-ਚਾਕਰਾਂ ਦਾ ਮੁਖਤਿਆਰ ਬਣਾਇਆ ਹੈ ਤਾਂਕਿ ਉਹ ਉਨ੍ਹਾਂ ਨੂੰ ਸਹੀ ਸਮੇਂ ਤੇ ਭੋਜਨ ਦੇਵੇ?”​—ਮੱਤੀ 24:45.

  15. ਪਵਿੱਤਰ ਸ਼ਕਤੀ ਕੀ ਹੈ?

    • “ਦੂਤ ਨੇ ਉਸ ਨੂੰ ਜਵਾਬ ਦਿੱਤਾ: ‘ਪਵਿੱਤਰ ਸ਼ਕਤੀ ਤੇਰੇ ਉੱਤੇ ਆਵੇਗੀ ਅਤੇ ਅੱਤ ਮਹਾਨ ਦੀ ਤਾਕਤ ਤੇਰੇ ਉੱਤੇ ਛਾਇਆ ਕਰੇਗੀ। ਇਸ ਲਈ ਪੈਦਾ ਹੋਣ ਵਾਲਾ ਬੱਚਾ ਪਵਿੱਤਰ ਹੋਵੇਗਾ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।’”​—ਲੂਕਾ 1:35.

    • “ਇਸ ਲਈ, ਜੇ ਤੁਸੀਂ ਪਾਪੀ ਹੁੰਦੇ ਹੋਏ ਵੀ ਆਪਣੇ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ, ਤਾਂ ਇਸ ਗੱਲ ਦਾ ਪੂਰਾ ਭਰੋਸਾ ਰੱਖੋ ਕਿ ਸਵਰਗ ਵਿਚ ਰਹਿੰਦਾ ਪਿਤਾ ਉਨ੍ਹਾਂ ਨੂੰ ਪਵਿੱਤਰ ਸ਼ਕਤੀ ਜ਼ਰੂਰ ਦੇਵੇਗਾ ਜੋ ਉਸ ਤੋਂ ਮੰਗਦੇ ਹਨ!”​—ਲੂਕਾ 11:13.

  16. ਯਹੋਵਾਹ ਨੇ ਆਪਣੀ ਪਵਿੱਤਰ ਸ਼ਕਤੀ ਕਿਵੇਂ ਵਰਤੀ ਹੈ?

    • “ਯਹੋਵਾਹ ਦੇ ਬਚਨ ਨਾਲ ਆਕਾਸ਼ ਬਣਾਏ ਗਏ ਅਤੇ ਉਸ ਦੇ ਸਾਹ ਨਾਲ ਉਨ੍ਹਾਂ ਵਿਚਲੀਆਂ ਸਾਰੀਆਂ ਚੀਜ਼ਾਂ ਬਣਾਈਆਂ ਗਈਆਂ।”​—ਜ਼ਬੂ. 33:6.

    • “ਜਦੋਂ ਪਵਿੱਤਰ ਸ਼ਕਤੀ ਤੁਹਾਡੇ ਉੱਤੇ ਆਵੇਗੀ, ਤਾਂ ਤੁਹਾਨੂੰ ਤਾਕਤ ਮਿਲੇਗੀ ਅਤੇ ਤੁਸੀਂ . . . ਧਰਤੀ ਦੇ ਕੋਨੇ-ਕੋਨੇ ਵਿਚ ਮੇਰੇ ਬਾਰੇ ਗਵਾਹੀ ਦਿਓਗੇ।”​—ਰਸੂ. 1:8.

    • “ਧਰਮ-ਗ੍ਰੰਥ ਦੀ ਕੋਈ ਵੀ ਭਵਿੱਖਬਾਣੀ ਕਿਸੇ ਇਨਸਾਨ ਦੇ ਆਪਣੇ ਵਿਚਾਰਾਂ ਅਨੁਸਾਰ ਨਹੀਂ ਕੀਤੀ ਜਾਂਦੀ। ਕਿਉਂਕਿ ਕੋਈ ਵੀ ਭਵਿੱਖਬਾਣੀ ਕਦੀ ਵੀ ਇਨਸਾਨ ਦੀ ਮਰਜ਼ੀ ਨਾਲ ਨਹੀਂ ਕੀਤੀ ਗਈ, ਸਗੋਂ ਇਨਸਾਨ ਪਵਿੱਤਰ ਸ਼ਕਤੀ ਦੀ ਪ੍ਰੇਰਣਾ ਅਧੀਨ ਪਰਮੇਸ਼ੁਰ ਵੱਲੋਂ ਬੋਲੇ ਸਨ।”​​—2 ਪਤ. 1:20, 21.

  17. ਪਰਮੇਸ਼ੁਰ ਦਾ ਰਾਜ ਕੀ ਹੈ?

    • “ਉਨ੍ਹਾਂ ਰਾਜਿਆਂ ਦੇ ਦਿਨਾਂ ਵਿਚ ਸਵਰਗ ਦਾ ਪਰਮੇਸ਼ੁਰ ਇਕ ਰਾਜ ਖੜ੍ਹਾ ਕਰੇਗਾ ਜੋ ਕਦੇ ਨਾਸ਼ ਨਹੀਂ ਹੋਵੇਗਾ। ਇਹ ਰਾਜ ਹੋਰ ਲੋਕਾਂ ਦੇ ਹੱਥਾਂ ਵਿਚ ਨਹੀਂ ਦਿੱਤਾ ਜਾਵੇਗਾ। ਇਹ ਇਨ੍ਹਾਂ ਸਾਰੀਆਂ ਹਕੂਮਤਾਂ ਨੂੰ ਚੂਰ-ਚੂਰ ਕਰ ਕੇ ਇਨ੍ਹਾਂ ਦਾ ਅੰਤ ਕਰ ਦੇਵੇਗਾ, ਪਰ ਆਪ ਹਮੇਸ਼ਾ ਲਈ ਕਾਇਮ ਰਹੇਗਾ।”​​—ਦਾਨੀ. 2:44.

  18. ਪਰਮੇਸ਼ੁਰ ਦੇ ਰਾਜ ਦਾ ਤੁਹਾਨੂੰ ਕੀ ਫ਼ਾਇਦਾ ਹੋਵੇਗਾ?

    • “ਉਹ ਉਨ੍ਹਾਂ ਦੀਆਂ ਅੱਖਾਂ ਤੋਂ ਹਰ ਹੰਝੂ ਪੂੰਝ ਦੇਵੇਗਾ ਅਤੇ ਮੌਤ ਨਹੀਂ ਰਹੇਗੀ, ਨਾ ਹੀ ਸੋਗ ਮਨਾਇਆ ਜਾਵੇਗਾ ਅਤੇ ਨਾ ਹੀ ਕੋਈ ਰੋਵੇਗਾ ਅਤੇ ਕਿਸੇ ਨੂੰ ਕੋਈ ਦੁੱਖ-ਦਰਦ ਨਹੀਂ ਹੋਵੇਗਾ। ਪੁਰਾਣੀਆਂ ਗੱਲਾਂ ਖ਼ਤਮ ਹੋ ਚੁੱਕੀਆਂ ਹਨ।”​—ਪ੍ਰਕਾ. 21:4.

  19. ਤੁਹਾਨੂੰ ਕਿਵੇਂ ਪਤਾ ਹੈ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਸਾਨੂੰ ਬਰਕਤਾਂ ਦੇਵੇਗਾ?

    • “ਉਸ ਦੇ ਚੇਲਿਆਂ ਨੇ ਆ ਕੇ ਉਸ ਨੂੰ ਪੁੱਛਿਆ: ‘ਸਾਨੂੰ ਦੱਸ, ਇਹ ਘਟਨਾਵਾਂ ਕਦੋਂ ਵਾਪਰਨਗੀਆਂ ਅਤੇ ਤੇਰੀ ਮੌਜੂਦਗੀ ਦੀ ਅਤੇ ਇਸ ਯੁਗ ਦੇ ਆਖ਼ਰੀ ਸਮੇਂ ਦੀ ਕੀ ਨਿਸ਼ਾਨੀ ਹੋਵੇਗੀ?’ ਯਿਸੂ ਨੇ ਉਨ੍ਹਾਂ ਨੂੰ ਜਵਾਬ ਦਿੱਤਾ: ‘. . . ਕੌਮ ਕੌਮ ਉੱਤੇ ਅਤੇ ਦੇਸ਼ ਦੇਸ਼ ਉੱਤੇ ਹਮਲਾ ਕਰੇਗਾ, ਥਾਂ-ਥਾਂ ਕਾਲ਼ ਪੈਣਗੇ ਤੇ ਭੁਚਾਲ਼ ਆਉਣਗੇ। ਅਤੇ ਸਾਰੀਆਂ ਕੌਮਾਂ ਨੂੰ ਗਵਾਹੀ ਦੇਣ ਲਈ ਰਾਜ ਦੀ ਇਸ ਖ਼ੁਸ਼ ਖ਼ਬਰੀ ਦਾ ਪ੍ਰਚਾਰ ਪੂਰੀ ਦੁਨੀਆਂ ਵਿਚ ਕੀਤਾ ਜਾਵੇਗਾ, ਫਿਰ ਅੰਤ ਆਵੇਗਾ।’”​—ਮੱਤੀ 24:3, 4, 7, 14.

    • “ਇਹ ਜਾਣ ਲੈ ਕਿ ਆਖ਼ਰੀ ਦਿਨ ਮੁਸੀਬਤਾਂ ਨਾਲ ਭਰੇ ਹੋਣਗੇ ਜਿਨ੍ਹਾਂ ਦਾ ਸਾਮ੍ਹਣਾ ਕਰਨਾ ਬਹੁਤ ਮੁਸ਼ਕਲ ਹੋਵੇਗਾ। ਕਿਉਂਕਿ ਲੋਕ ਆਪਣੇ ਆਪ ਨੂੰ ਪਿਆਰ ਕਰਨ ਵਾਲੇ, ਪੈਸੇ ਦੇ ਪ੍ਰੇਮੀ, ਸ਼ੇਖ਼ੀਬਾਜ਼, ਹੰਕਾਰੀ, ਨਿੰਦਿਆ ਕਰਨ ਵਾਲੇ, ਮਾਤਾ-ਪਿਤਾ ਦੇ ਅਣਆਗਿਆਕਾਰ, ਨਾਸ਼ੁਕਰੇ, ਵਿਸ਼ਵਾਸਘਾਤੀ, ਨਿਰਮੋਹੀ, ਕਿਸੇ ਵੀ ਗੱਲ ʼਤੇ ਰਾਜ਼ੀ ਨਾ ਹੋਣ ਵਾਲੇ, ਬਦਨਾਮ ਕਰਨ ਵਾਲੇ, ਅਸੰਜਮੀ, ਵਹਿਸ਼ੀ, ਭਲਾਈ ਨਾਲ ਨਫ਼ਰਤ ਕਰਨ ਵਾਲੇ, ਧੋਖੇਬਾਜ਼, ਜ਼ਿੱਦੀ ਅਤੇ ਘਮੰਡ ਨਾਲ ਫੁੱਲੇ ਹੋਏ ਹੋਣਗੇ। ਉਹ ਪਰਮੇਸ਼ੁਰ ਨਾਲ ਪਿਆਰ ਕਰਨ ਦੀ ਬਜਾਇ ਮੌਜ-ਮਸਤੀ ਦੇ ਪ੍ਰੇਮੀ ਹੋਣਗੇ ਅਤੇ ਉਹ ਭਗਤੀ ਦਾ ਦਿਖਾਵਾ ਤਾਂ ਕਰਨਗੇ, ਪਰ ਇਸ ਮੁਤਾਬਕ ਆਪਣੀ ਜ਼ਿੰਦਗੀ ਨਹੀਂ ਜੀਉਣਗੇ।”​​—2 ਤਿਮੋ. 3:1-5.

  20. ਤੁਸੀਂ ਕਿਵੇਂ ਦਿਖਾ ਸਕਦੇ ਹੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਲਈ ਅਹਿਮੀਅਤ ਰੱਖਦਾ ਹੈ?

    • “ਪਰਮੇਸ਼ੁਰ ਦੇ ਰਾਜ ਅਤੇ ਉਸ ਦੇ ਉੱਚੇ-ਸੁੱਚੇ ਮਿਆਰਾਂ ਨੂੰ ਪਹਿਲ ਦਿੰਦੇ ਰਹੋ ਅਤੇ ਇਹ ਸਭ ਚੀਜ਼ਾਂ ਤੁਹਾਨੂੰ ਦਿੱਤੀਆਂ ਜਾਣਗੀਆਂ।”​—ਮੱਤੀ 6:33.

    • “ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: ‘ਜੇ ਕੋਈ ਮੇਰੇ ਪਿੱਛੇ ਆਉਣਾ ਚਾਹੁੰਦਾ ਹੈ, ਤਾਂ ਉਹ ਆਪਣੇ ਆਪ ਦਾ ਤਿਆਗ ਕਰੇ ਅਤੇ ਆਪਣੀ ਤਸੀਹੇ ਦੀ ਸੂਲ਼ੀ ਚੁੱਕ ਕੇ ਮੇਰੇ ਪਿੱਛੇ-ਪਿੱਛੇ ਚੱਲਦਾ ਰਹੇ।’”​—ਮੱਤੀ 16:24.

  21. ਸ਼ੈਤਾਨ ਅਤੇ ਦੁਸ਼ਟ ਦੂਤ ਕੌਣ ਹਨ?

    • “ਤੁਹਾਡਾ ਪਿਉ ਸ਼ੈਤਾਨ ਹੈ। . . . ਉਹ ਸ਼ੁਰੂ ਤੋਂ ਹੀ ਕਾਤਲ ਹੈ।”​—ਯੂਹੰ. 8:44.

    • “ਉਸ ਵੱਡੇ ਅਜਗਰ ਨੂੰ, ਹਾਂ ਉਸ ਪੁਰਾਣੇ ਸੱਪ ਨੂੰ ਯਾਨੀ ਤੁਹਮਤਾਂ ਲਾਉਣ ਵਾਲੇ ਸ਼ੈਤਾਨ ਨੂੰ ਜਿਹੜਾ ਸਾਰੀ ਦੁਨੀਆਂ ਨੂੰ ਗੁਮਰਾਹ ਕਰਦਾ ਹੈ, ਧਰਤੀ ਉੱਤੇ ਸੁੱਟ ਦਿੱਤਾ ਗਿਆ ਅਤੇ ਉਸ ਦੇ ਦੂਤ ਵੀ ਉਸ ਦੇ ਨਾਲ ਥੱਲੇ ਸੁੱਟ ਦਿੱਤੇ ਗਏ।”​​—ਪ੍ਰਕਾ. 12:9.

  22. ਸ਼ੈਤਾਨ ਨੇ ਯਹੋਵਾਹ ਅਤੇ ਉਸ ਦੀ ਭਗਤੀ ਕਰਨ ਵਾਲਿਆਂ ʼਤੇ ਕਿਹੜੇ ਦੋਸ਼ ਲਾਏ ਹਨ?

    • “ਔਰਤ ਨੇ ਸੱਪ ਨੂੰ ਕਿਹਾ: ‘ਅਸੀਂ ਬਾਗ਼ ਦੇ ਦਰਖ਼ਤਾਂ ਦੇ ਫਲ ਖਾ ਸਕਦੇ ਹਾਂ। ਪਰ ਜੋ ਦਰਖ਼ਤ ਬਾਗ਼ ਦੇ ਵਿਚਕਾਰ ਹੈ, ਉਸ ਦੇ ਫਲ ਬਾਰੇ ਪਰਮੇਸ਼ੁਰ ਨੇ ਕਿਹਾ ਹੈ: “ਤੁਸੀਂ ਉਸ ਦਾ ਫਲ ਹਰਗਿਜ਼ ਨਹੀਂ ਖਾਣਾ ਅਤੇ ਨਾ ਹੀ ਉਸ ਨੂੰ ਹੱਥ ਲਾਉਣਾ; ਨਹੀਂ ਤਾਂ, ਤੁਸੀਂ ਮਰ ਜਾਓਗੇ।”’ ਇਹ ਸੁਣ ਕੇ ਸੱਪ ਨੇ ਔਰਤ ਨੂੰ ਕਿਹਾ: ‘ਤੁਸੀਂ ਹਰਗਿਜ਼ ਨਹੀਂ ਮਰੋਗੇ। ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਦਾ ਫਲ ਖਾਧਾ, ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਵਰਗੇ ਬਣ ਜਾਓਗੇ ਅਤੇ ਤੁਹਾਨੂੰ ਚੰਗੇ-ਬੁਰੇ ਦਾ ਗਿਆਨ ਹੋ ਜਾਵੇਗਾ।’”​​—ਉਤ. 3:2-5.

    • “ਸ਼ੈਤਾਨ ਨੇ ਯਹੋਵਾਹ ਨੂੰ ਜਵਾਬ ਦਿੱਤਾ: ‘ਖੱਲ ਦੇ ਬਦਲੇ ਖੱਲ। ਇਨਸਾਨ ਆਪਣੀ ਜਾਨ ਦੇ ਬਦਲੇ ਆਪਣਾ ਸਭ ਕੁਝ ਦੇ ਦੇਵੇਗਾ।’”​​—ਅੱਯੂ. 2:4.

  23. ਤੁਸੀਂ ਸ਼ੈਤਾਨ ਦੁਆਰਾ ਲਾਏ ਦੋਸ਼ਾਂ ਨੂੰ ਕਿਵੇਂ ਗ਼ਲਤ ਸਾਬਤ ਕਰ ਸਕਦੇ ਹੋ?

    • ‘ਪੂਰੇ ਦਿਲ ਨਾਲ ਪਰਮੇਸ਼ੁਰ ਦੀ ਸੇਵਾ ਕਰ।’​—1 ਇਤਿ. 28:9.

    • “ਮਰਦੇ ਦਮ ਤਕ ਮੈਂ ਆਪਣੀ ਵਫ਼ਾਦਾਰੀ ਨਹੀਂ ਛੱਡਾਂਗਾ!”​—ਅੱਯੂ. 27:5.

  24. ਲੋਕ ਕਿਉਂ ਮਰਦੇ ਹਨ?

    • “ਇਕ ਆਦਮੀ ਰਾਹੀਂ ਪਾਪ ਦੁਨੀਆਂ ਵਿਚ ਆਇਆ ਅਤੇ ਪਾਪ ਰਾਹੀਂ ਮੌਤ ਆਈ ਅਤੇ ਮੌਤ ਸਾਰੇ ਇਨਸਾਨਾਂ ਵਿਚ ਫੈਲ ਗਈ ਕਿਉਂਕਿ ਸਾਰਿਆਂ ਨੇ ਪਾਪ ਕੀਤਾ।”​—ਰੋਮੀ. 5:12.

  25. ਮਰੇ ਹੋਏ ਲੋਕ ਕਿਸ ਹਾਲਤ ਵਿਚ ਹਨ?

    • “ਜੀਉਂਦੇ ਤਾਂ ਜਾਣਦੇ ਹਨ ਕਿ ਉਹ ਮਰਨਗੇ, ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ।”​—ਉਪ. 9:5.

  26. ਮਰੇ ਹੋਏ ਲੋਕਾਂ ਲਈ ਕੀ ਉਮੀਦ ਹੈ?

    • “ਪਰਮੇਸ਼ੁਰ ਮਰ ਚੁੱਕੇ ਧਰਮੀ ਅਤੇ ਕੁਧਰਮੀ ਲੋਕਾਂ ਨੂੰ ਦੁਬਾਰਾ ਜੀਉਂਦਾ ਕਰੇਗਾ।”​—ਰਸੂ. 24:15.

  27. ਯਿਸੂ ਨਾਲ ਰਾਜ ਕਰਨ ਲਈ ਕਿੰਨੇ ਲੋਕ ਸਵਰਗ ਜਾਣਗੇ?

    • “ਮੈਂ ਸੀਓਨ ਪਹਾੜ ਉੱਤੇ ਲੇਲੇ ਨੂੰ ਖੜ੍ਹਾ ਦੇਖਿਆ ਅਤੇ ਉਸ ਦੇ ਨਾਲ 1,44,000 ਜਣੇ ਖੜ੍ਹੇ ਸਨ ਅਤੇ ਉਨ੍ਹਾਂ ਦੇ ਮੱਥਿਆਂ ਉੱਤੇ ਲੇਲੇ ਦਾ ਨਾਂ ਅਤੇ ਉਸ ਦੇ ਪਿਤਾ ਦਾ ਨਾਂ ਲਿਖਿਆ ਹੋਇਆ ਸੀ।”​—ਪ੍ਰਕਾ. 14:1.

    ਪੰਜਾਬੀ ਪ੍ਰਕਾਸ਼ਨ (1987-2025)
    ਲਾਗ-ਆਊਟ
    ਲਾਗ-ਇਨ
    • ਪੰਜਾਬੀ
    • ਲਿੰਕ ਭੇਜੋ
    • ਮਰਜ਼ੀ ਮੁਤਾਬਕ ਬਦਲੋ
    • Copyright © 2025 Watch Tower Bible and Tract Society of Pennsylvania
    • ਵਰਤੋਂ ਦੀਆਂ ਸ਼ਰਤਾਂ
    • ਪ੍ਰਾਈਵੇਸੀ ਪਾਲਸੀ
    • ਪ੍ਰਾਈਵੇਸੀ ਸੈਟਿੰਗ
    • JW.ORG
    • ਲਾਗ-ਇਨ
    ਲਿੰਕ ਭੇਜੋ